Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਜੰਡਿਆਲਾ ਗੁਰੂ ਕੌਂਸਲਰ ਕਤਲ ਕਾਂਡ: ਪੰਜਾਬ ਪੁਲਿਸ ਨੇ 8 ਘੰਟਿਆਂ ਅੰਦਰ ਸੁਲਝਾਇਆ ਮਾਮਲਾ, ਕਤਲ ਵਿੱਚ ਸ਼ਾਮਲ ਦੋਸ਼ੀ ਦਾ ਕੀਤਾ ਇਨਕਾਊਂਟਰ

May 27, 2025 06:08 PM
SehajTimes

ਜਵਾਬੀ ਗੋਲੀਬਾਰੀ ਦੌਰਾਨ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੋਪੀ ਜ਼ਖਮੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜੰਡਿਆਲਾ ਗੁਰੂ ਦੇ ਕੌਂਸਲਰ ਹਰਜਿੰਦਰ ਸਿੰਘ ਉਰਫ਼ ਬਾਹਮਣ ਦੇ ਕਤਲ ਵਿੱਚ ਸ਼ਾਮਲ ਵਿਦੇਸ਼ ਅਧਾਰਤ ਕਿਸ਼ਨ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਸੰਗਠਿਤ ਅਪਰਾਧ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ (22) ਵਾਸੀ ਪਿੰਡ ਨੰਗਲ ਗੁਰੂ, ਅੰਮ੍ਰਿਤਸਰ; ਅਮਿਤ (19) ਵਾਸੀ ਘੋੜੇ ਸ਼ਾਹ, ਜੰਡਿਆਲਾ; ਗੁਰਪ੍ਰੀਤ ਸਿੰਘ ਉਰਫ ਡੌਨ (18) ਵਾਸੀ ਨਵਾਂਕੋਟ, ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ (22) ਵਾਸੀ ਮੁਹੱਲਾ ਸ਼ੇਖੂਪੁਰਾ, ਜੰਡਿਆਲਾ ਗੁਰੂ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇੱਕ 9 ਐਮ.ਐਮ. ਗਲਾਕ ਪਿਸਤੌਲ ਬਰਾਮਦ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਇੱਕ ਐਕਟਿਵਾ ਸਕੂਟਰ ਅਤੇ ਇੱਕ ਮੋਟਰਸਾਈਕਲ ਜੋ ਅਪਰਾਧ ਵਿੱਚ ਵਰਤੇ ਗਏ ਸਨ, ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 8 ਘੰਟਿਆਂ ਦੇ ਅੰਦਰ ਹੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਹਰਜਿੰਦਰ ਸਿੰਘ ਉਰਫ਼ ਬਾਹਮਣ (ਨਗਰ ਕੌਂਸਲਰ, ਜੰਡਿਆਲਾ ਗੁਰੂ) ਦੇ ਕਤਲ ਕੇਸ ਨੂੰ ਤੇਜ਼ੀ ਨਾਲ ਸੁਲਝਾ ਲਿਆ ਗਿਆ ਹੈ।

ਇਸ ਆਪਰੇਸ਼ਨ ਨੂੰ ਅੰਤਰ-ਗੈਂਗ ਦੁਸ਼ਮਣੀ ਅਤੇ ਸੰਗਠਿਤ ਅਪਰਾਧ 'ਤੇ ਕੀਤੀ ਜਾ ਰਹੀ ਕਾਰਵਾਈ ਤਹਿਤ ਅਹਿਮ ਕਦਮ ਦੱਸਦਿਆਂ, ਡੀਜੀਪੀ ਨੇ ਕਿਹਾ ਕਿ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਗਿਰੋਹ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਤਕਨੀਕੀ ਅਤੇ ਖੁਫੀਆ ਸੂਹ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਤਰਨਤਾਰਨ ਦੇ ਪਿੰਡ ਧੂੰਦਾ ਤੋਂ ਜੋਬਨਜੀਤ, ਅੰਮ੍ਰਿਤਸਰ ਦੇ ਮਾਹਣਾ ਸਿੰਘ ਰੋਡ ਨਜਦੀਕੀ ਹੋਟਲ ਤੋਂ ਗੁਰਪ੍ਰੀਤ ਉਰਫ ਡੌਨ ਅਤੇ ਅਮਿਤ ਨੂੰ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਫਤਿਹਪੁਰ ਨਜਦੀਕ ਪੁਲਿਸ ਵੱਲੋਂ ਪਿੱਛਾ ਕਰਨ ਦੌਰਾਨ, ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਸਵੈ-ਰੱਖਿਆ ਵਿੱਚ, ਐਸਐਚਓ ਛੇਹਰਟਾ ਨੇ ਆਪਣੇ ਸਰਵਿਸ ਹਥਿਆਰ ਨਾਲ ਜਵਾਬੀ ਕਾਰਵਾਈ ਕੀਤੀ, ਜਿਸ ਦੇ ਚਲਦਿਆਂ ਗੋਪੀ ਦੀ ਸੱਜੀ ਲੱਤ ਵਿੱਚ ਗੋਲੀ ਲੱਗ ਗਈ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਨੂੰ ਤੁਰੰਤ ਡਾਕਟਰੀ ਦੇਖਭਾਲ ਲਈ ਸਿਵਲ ਹਸਪਤਾਲ, ਅੰਮ੍ਰਿਤਸਰ ਭੇਜ ਦਿੱਤਾ ਗਿਆ ਅਤੇ ਇਸ ਵੇਲੇ ਉਹ ਜ਼ੇਰੇ ਇਲਾਜ ਹੈ।

ਸੀਪੀ ਨੇ ਕਿਹਾ ਕਿ ਦੋਸ਼ੀ ਗੁਰਪ੍ਰੀਤ ਗੋਪੀ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਹਾਲ ਹੀ ਵਿੱਚ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੀ ਮਾਂ ਅਤੇ ਭਾਬੀ ਤੋਂ ਵੀ ਡਰੱਗ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ ਸੀ।

ਇਸ ਸਬੰਧੀ ਐਫਆਈਆਰ ਨੰਬਰ 98 ਮਿਤੀ 25/05/2025 ਨੂੰ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਭਾਰਤੀ ਨਿਆ ਸੰਹਿਤਾ ਦੀ ਧਾਰਾ 103, 61(2), 351, 191(2), 191(3) ਅਤੇ 190 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ