Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੁਲਿਸ ਨਾਲ਼ ਮੁੱਠਭੇੜ ਉਪਰੰਤ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਕਤਲ ਕੇਸ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ ; ਪਿਸਤੌਲ ਬਰਾਮਦ

May 27, 2025 06:56 PM
SehajTimes

ਮੁਲਜ਼ਮ ਨੇ ਪੁਲਿਸ ਟੀਮ 'ਤੇ ਖੁਲ੍ਹੇਆਮ ਗੋਲੀਆਂ ਚਲਾਈਆਂ, ਗ੍ਰਿਫ਼ਤਾਰੀ ਤੋਂ ਪਹਿਲਾਂ ਜਵਾਬੀ ਕਾਰਵਾਈ ‘ਚ ਹੋਇਆ ਜ਼ਖਮੀ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ

ਮੁਲਜ਼ਮ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਹੋਰ ਜਾਂਚ ਜਾਰੀ: ਐਸਐਸਪੀ ਤਰਨ ਤਾਰਨ ਅਭਿਮਨਿਊ ਰਾਣਾ

ਤਰਨ ਤਾਰਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦਰਮਿਆਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਜਗਦੀਪ ਮੋਲਾ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰ ਰਾਹੁਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ ਤਿੰਨ ਜ਼ਿੰਦਾ ਕਾਰਤੂਸ ਸਮੇਤ .30 ਬੋਰ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਜ਼ਿਕਰਯੋਗ ਹੈ ਕਿ ਜਗਦੀਪ ਮੋਲਾ ਨੂੰ ਤਰਨਤਾਰਨ ਵਿਖੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਵੇਲੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ, ਜਦੋਂ ਉਹ 5 ਮਾਰਚ, 2025 ਨੂੰ ਦੁਪਹਿਰ 2 ਵਜੇ ਦੇ ਕਰੀਬ ਆਪਣੀ ਰਾਇਲ ਐਨਫੀਲਡ ਮੋਟਰਸਾਈਕਲ 'ਤੇ ਕਿਤੇ ਜਾ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਰਾਹੁਲ ਸਿੰਘ ਇਸ ਕੇਸ ‘ਚ ਮੁੱਖ ਸ਼ੂਟਰ ਹੈ, ਜੋ ਹੀਰੋ ਸਪਲੈਂਡਰ ਮੋਟਰਸਾਈਕਲ 'ਤੇ ਪਿੱਛੇ ਬੈਠਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਰਾਹੁਲ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਕਈ ਮਾਮਲਿਆਂ ਵਿੱਚ ਮੁੱਖ ਅਪਰਾਧੀ ਵਜੋਂ ਸ਼ਾਮਲ ਰਿਹਾ ਹੈ।

ਡੀਜੀਪੀ ਨੇ ਕਿਹਾ ਕਿ ਉਸ ਦੇ ਸਾਥੀਆਂ ਜੋ ਇਸ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਹੋ ਸਕਦੇ ਹਨ, ਦੀ ਪਛਾਣ ਕਰਨ ਅਤੇ ਗ੍ਰਿਫ਼ਤਾਰ ਕਰਨ ਲਈ ਜਾਂਚ ਜਾਰੀ ਹੈ।
ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਅਤੇ ਇੰਚਾਰਜ ਏਜੀਟੀਐਫ ਐਸਆਈ ਚੰਦਰ ਮੋਹਨ ਅਤੇ ਐਸਐਚਓ ਸਿਟੀ ਤਰਨਤਾਰਨ ਰਣਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਤਰਨਤਾਰਨ ਦੇ ਪਿੰਡ ਬਾਠ ਵਿਖੇ ਦੋਸ਼ੀ ਨੂੰ ਹਿਰਾਸਤ ਵਿੱਚ ਲੈਣ ਦੀ ਕੀਤੀ ਕੋਸ਼ਿਸ਼ ਦੌਰਾਨ ਹੋਈ ਦੋ-ਤਰਫਾ ਗੋਲੀਬਾਰੀ ਉਪਰੰਤ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਭੱਜਣ ਦੀ ਕੋਸ਼ਿਸ਼ ਕਰਦਿਆਂ ਰਾਹੁਲ ਸਿੰਘ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਕੀਤੀ ਜਿਸ ਦੀ ਜਵਾਬੀ ਕਾਰਵਾਈ ਵਿੱਚ ਉਹ ਜ਼ਖਮੀ ਹੋ ਗਿਆ ਅਤੇ ਬਾਅਦ ਵਿੱਚ ਉਸਨੂੰ ਕਾਬੂ ਕਰ ਲਿਆ ਗਿਆ।

ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਉਸਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਪਿਸਤੌਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਇਸ ਕਤਲ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਉਸਦੇ ਸਾਥੀਆਂ ਨੂੰ ਕਾਬੂ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਕਈ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਸਫਲਤਾਵਾਂ ਮਿਲਣ ਦੀ ਉਮੀਦ ਹੈ।

ਇਸ ਸਬੰਧੀ ਐਫਆਈਆਰ ਨੰ. 48 ਮਿਤੀ 05/03/2025 ਨੂੰ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 103 ਅਤੇ 11 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਥਾਣਾ ਸਿਟੀ ਤਰਨਤਾਰਨ ਵਿਖੇ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ