Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Chandigarh

’ਯੁੱਧ ਨਸ਼ਿਆਂ ਵਿਰੁੱਧ’ ਦੇ 87ਵੇਂ ਦਿਨ ਪੰਜਾਬ ਪੁਲਿਸ ਵੱਲੋਂ 127 ਨਸ਼ਾ ਤਸਕਰ ਗ੍ਰਿਫ਼ਤਾਰ; 2.2 ਕਿਲੋ ਹੈਰੋਇਨ, 6.6 ਕਿਲੋ ਅਫੀਮ ਅਤੇ 1.31 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

May 27, 2025 07:04 PM
SehajTimes

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 87ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 127 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 6.6 ਕਿਲੋ ਅਫੀਮ ਅਤੇ 1.31 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 87 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 13,866 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 442 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 97 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 494 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 104 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ

ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ

ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

ਸੰਜੀਵ ਅਰੋੜਾ ਦੇ ਨਿਰੰਤਰ ਯਤਨਾਂ ਸਦਕਾ ਲਗਭਗ 30 ਸਾਲਾਂ ਦੇ ਅਰਸੇ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ

ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਦੇ ਟਾਕਰੇ ਲਈ ਲਈ 'ਯੁੱਧ ਨਸ਼ਿਆਂ ਵਿਰੁੱਧ' ਤਹਿਤ 200 ਕਾਲਜਾਂ ਦੇ ਫੈਕਲਟੀ ਮੈਂਬਰਾਂ ਨੂੰ ਦਿੱਤੀ ਸਿਖਲਾਈ

ਐਸ.ਸੀ. ਕਮਿਸ਼ਨ ਵੱਲੋਂ ਡੀ.ਐਸ.ਪੀ. ਤਲਬ

ਗੈਂਗਸਟਰਾਂ ‘ਤੇ ਵਾਰ’ ਦਾ 12ਵਾਂ ਦਿਨ: ਪੰਜਾਬ ਪੁਲਿਸ ਨੇ 727 ਥਾਵਾਂ 'ਤੇ ਕੀਤੀ ਛਾਪੇਮਾਰੀ; 5 ਹਥਿਆਰਾਂ ਸਮੇਤ 192 ਕਾਬੂ

ਸਪੀਕਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤੁਰੰਤ ਹੱਲ ਕਰਨ 'ਤੇ ਦਿੱਤਾ ਜ਼ੋਰ

ਬਰਿੰਦਰ ਕੁਮਾਰ ਗੋਇਲ ਵੱਲੋਂ ਲੀਗਲ ਮਾਈਨਿੰਗ ਸਾਈਟਾਂ ਸਬੰਧੀ ਸਾਰੀਆਂ ਪ੍ਰਵਾਨਗੀਆਂ ਤੁਰੰਤ ਜਾਰੀ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ