Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Delhi

ਪੰਜਾਬ ਵਿਚ ਪੋਟਾਸ਼ ਦਾ ਸਰਵੇਖਣ ਜਲਦ ਮੁਕੰਮਲ ਕਰਵਾਉਣ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕੇਂਦਰੀ ਕੋਲਾ ਤੇ ਖਣਨ ਮੰਤਰੀ ਜੀ. ਕਿਸ਼ਨ ਰੈਡੀ ਨਾਲ ਅਹਿਮ ਮੀਟਿੰਗ

May 27, 2025 07:54 PM
SehajTimes

ਮਾਈਨਿੰਗ ਖੇਤਰ ਦੇ ਅਹਿਮ ਮੁੱਦਿਆਂ ਦੇ ਹੱਲ ਲਈ ਕੇਂਦਰ ਤੇ ਸੂਬਾਈ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਪੰਜਾਬ ਵਿੱਚ ਹੋਵੇਗੀ: ਬਰਿੰਦਰ ਕੁਮਾਰ ਗੋਇਲ

"ਸਰਵੇਖਣ ਛੇਤੀ ਮੁਕੰਮਲ ਹੋਣ ਨਾਲ ਮੁਲਕ ਨੂੰ ਪੋਟਾਸ਼ ਪੱਖੋਂ ਆਤਮ-ਨਿਰਭਰ ਬਣਾਉਣ ਸਣੇ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ"

 ਨਵੀਂ ਦਿੱਲੀ : ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸੂਬੇ ਅੰਦਰ ਪੋਟਾਸ਼ ਸਬੰਧੀ ਸਰਵੇਖਣ ਦੇ ਕੰਮ ਨੂੰ ਜਲਦ ਮੁਕੰਮਲ ਕੀਤੇ ਜਾਣ ਨੂੰ ਲੈ ਕੇ ਅੱਜ ਕੇਂਦਰੀ ਕੋਲਾ ਤੇ ਖਣਨ ਮੰਤਰੀ ਸ੍ਰੀ ਜੀ. ਕਿਸ਼ਨ ਰੈਡੀ ਨਾਲ ਇਥੋਂ ਦੇ ਸ਼ਾਸਤਰੀ ਭਵਨ ਵਿਖੇ ਅਹਿਮ ਮੁਲਾਕਾਤ ਕੀਤੀ ਗਈ।

ਮੀਟਿੰਗ ਦੌਰਾਨ ਸ੍ਰੀ ਗੋਇਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੋਟਾਸ਼ ਦੁਰਲਭ ਖਣਿਜ ਹੈ ਜਿਸ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਭਾਰਤ ਨੂੰ ਇਸ ਦਾ ਬਾਹਰੋਂ ਆਯਾਤ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਹਿਬ ਅਤੇ ਫਾਜ਼ਿਲਕਾ ਦੇ ਖੇਤਰਾਂ ਵਿਚੋਂ ਇਸ ਖਣਿਜ ਦੇ ਭੰਡਾਰ ਮਿਲੇ ਹਨ। ਉਨ੍ਹਾਂ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਸੂਬੇ ਅੰਦਰ ਇਸ ਸਬੰਧੀ ਪੂਰਨ ਸੰਭਾਵਨਾਵਾਂ ਨੂੰ ਉਜਾਗਰ ਕਰਨ ਲਈ ਜੀਓ ਸਰਵੇਖਣ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ ਦੀ ਜ਼ਰੂਰਤ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਦੀ ਕੜੀ ਤਹਿਤ ਹੀ ਪੰਜਾਬ ਸਰਕਾਰ ਪੋਟਾਸ਼ ਸਬੰਧੀ ਸਰਵੇਖਣ ਜਲਦ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਲਗਾਤਾਰ ਰਾਬਤਾ ਰੱਖ ਰਹੀ ਹੈ ਤਾਂ ਜੋ ਇਸ ਜ਼ਰੀਏ ਮੁਲਕ ਨੂੰ ਪੋਟਾਸ਼ ਪੱਖੋਂ ਆਤਮ-ਨਿਰਭਰ ਬਣਾਉਣ ਸਣੇ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤੀ ਦਿੱਤੀ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਸ੍ਰੀ ਰੈਡੀ ਵੱਲੋਂ ਸੂਬੇ ਦੀ ਮੰਗ ਨੂੰ ਲੈ ਕੇ ਭਰਵਾਂ ਤੇ ਉਸਾਰੂ ਹੁੰਗਾਰਾ ਭਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਨੇ ਆਪਣੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਐਕਸ਼ਨ ਪਲਾਨ ਤਿਆਰ ਕਰਨ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਸ੍ਰੀ ਮੁਕਤਸਰ ਸਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਚ ਪੈਂਦੇ ਖੇਤਰਾਂ ਵਿਚ ਸਰਵੇਖਣ ਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ।

ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਵਿਚ ਪੋਟਾਸ਼ ਦੇ ਭੰਡਾਰ ਹੋਣ ਸਬੰਧੀ 1985 ਵਿਚ ਹੀ ਪਤਾ ਲੱਗ ਗਿਆ ਸੀ ਪਰ ਉਸ ਉਪਰੰਤ ਬਣੀਆਂ ਸੂਬਾ ਸਰਕਾਰਾਂ ਨੇ ਇਸ ਅਹਿਮ ਪਹਿਲੂ ਸਬੰਧੀ ਅੱਖਾਂ ਮੀਟੀ ਰੱਖੀਆਂ ਜਿਸ ਕਾਰਨ ਇਸ ਸਬੰਧੀ ਲੋੜ ਅਨੁਸਾਰ ਸਰਵੇਖਣ ਅਤੇ ਡਰਿਲਿੰਗ ਦਾ ਕੰਮ ਨਾ ਹੋ ਸਕਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਖਣਿਜ ਦੀ ਖੋਜ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਲਈ ਪੂਰੇ ਸੰਜੀਦਾ ਯਤਨ ਕਰ ਰਹੀ ਹੈ ਜਿਸ ਨਾਲ ਸੂਬੇ ਦੀ ਤਰੱਕੀ ਲਈ ਹੋਰ ਵਸੀਲੇ ਜੁਟਾਏ ਜਾ ਸਕਣਗੇ। ਸ੍ਰੀ ਗੋਇਲ ਨੇ ਦੱਸਿਆ ਕਿ ਪੋਟਾਸ਼ ਨੂੰ ਲੈ ਕੇ ਉਨ੍ਹਾਂ ਵੱਲੋਂ ਪਹਿਲਾਂ ਵੀ ਸ੍ਰੀ ਰੈਡੀ ਨਾਲ ਉੜੀਸਾ ਵਿਖੇ ਮੁਲਾਕਾਤ ਕੀਤੀ ਗਈ ਸੀ।

ਸ੍ਰੀ ਗੋਇਲ ਨੇ ਕਿਹਾ ਕਿ ਫਿਲਹਾਲ ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿਚ 10 ਥਾਵਾਂ 'ਤੇ ਹੀ ਡਰਿਲਿੰਗ ਹੋਈ ਹੈ ਅਤੇ ਸਰਵੇਖਣ ਨਾਲ ਹੋਰ ਖੇਤਰਾਂ ਵਿਚ ਵੀ ਇਸ ਖਣਿਜ ਦੇ ਭੰਡਾਰਾਂ ਬਾਰੇ ਪਤਾ ਲਗ ਸਕੇਗਾ।

ਉਨ੍ਹਾਂ ਕਿਹਾ ਕਿ ਸੂਬੇ ਅੰਦਰ ਪੋਟਾਸ਼ ਦੇ ਭੰਡਾਰ ਮਿਲਣ ਨਾਲ ਪੰਜਾਬ ਆਪਣੀ ਤਰੱਕੀ ਦੇ ਨਾਲ-ਨਾਲ ਭਾਰਤ ਨੂੰ ਵੀ ਇਸ ਪੱਖੋਂ ਆਤਮ ਨਿਰਭਰ ਬਣਾਉਣ ਵਿਚ ਅਹਿਮ ਯੋਗਦਾਨ ਪਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਯੋਗਦਾਨ ਪਾਉਣ ਅਤੇ ਬਾਅਦ ਵਿਚ ਖ਼ੁਰਾਕ ਪੱਖੋਂ ਪੰਜਾਬ ਨੇ ਮੁਲਕ ਨੂੰ ਆਤਮ-ਨਿਰਭਰ ਬਣਾਇਆ ਅਤੇ ਹੁਣ ਉਮੀਦ ਹੈ ਕਿ ਇਹ ਸੂਬਾ ਖਣਿਜ ਪੱਖੋਂ ਵੀ ਅਹਿਮ ਯੋਗਦਾਨ ਪਾਵੇਗਾ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਮਾਈਨਿੰਗ ਖੇਤਰ ਨੂੰ ਦਰਪੇਸ਼ ਹੋਰ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ ਜਿਸ 'ਤੇ ਕੇਂਦਰੀ ਮੰਤਰੀ ਸ੍ਰੀ ਜੀ. ਕਿਸ਼ਨ ਰੈਡੀ ਨੇ ਕਿਹਾ ਕਿ ਪੰਜਾਬ ਵਿੱਚ ਛੇਤੀ ਹੀ ਕੇਂਦਰੀ ਅਤੇ ਸੂਬਾਈ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕਰਵਾਈ ਜਾਵੇਗੀ ਅਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਰਣਨੀਤੀ ਉਲੀਕੀ ਜਾਵੇਗੀ।

ਸ੍ਰੀ ਗੋਇਲ ਨੇ ਕੇਂਦਰੀ ਮੰਤਰੀ ਵੱਲੋਂ ਪੰਜਾਬ ਵਿੱਚ ਪੋਟਾਸ਼ ਦੇ ਸਰਵੇਖਣ ਬਾਰੇ ਐਕਸ਼ਨ ਪਲਾਨ ਤਿਆਰ ਕਰਨ ਸਣੇ ਖਣਨ ਖੇਤਰ ਸਬੰਧੀ ਮੁੱਦਿਆਂ ਬਾਰੇ ਹਾਂ-ਪੱਖੀ ਹੁੰਗਾਰਾ ਭਰਨ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਖਣਨ ਤੇ ਭੂ-ਵਿਗਿਆਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਅਤੇ ਡਾਇਰੈਕਟਰ ਸ੍ਰੀ ਅਭਿਜੀਤ ਕਪਲਿਸ਼ ਵੀ ਮੌਜੂਦ ਸਨ।

Have something to say? Post your comment

 

More in Delhi

ਹਰੀ ਨਗਰ ਤੋਂ ਪ੍ਰਮੁੱਖ ਸਿੱਖ ਆਗੂਆਂ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ

ਨੌਜਵਾਨਾਂ ਦੀ ਭਰਪੂਰ ਸ਼ਮੂਲੀਅਤ ਨਾਲ ਅਕਾਲੀ ਦਲ ਦਿੱਲੀ ਸਟੇਟ ਹੋਰ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ

AAP ਦੇ 2/3 ਸਾਂਸਦਾਂ ਨੇ BJP ਵਿੱਚ ਰਲੇਵੇਂ ਦਾ ਫੈਸਲਾ ਕੀਤਾ: ਰਾਘਵ ਚੱਢਾ

ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 20ਵਾਂ ਮਹਾਨ ਰਾਗ ਦਰਬਾਰ 25 ਨੂੰ : ਹਰਮੀਤ ਸਿੰਘ ਕਾਲਕਾ

ਸਤਪਾਲ ਸਿੰਘ ਮੰਗਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਜਨਰਲ ਸਕੱਤਰ ਨਿਯੁਕਤ : ਹਰਮੀਤ ਸਿੰਘ ਕਾਲਕਾ

ਔਰਤਾਂ ਲਈ ਰਾਖਵੇਂਕਰਨ ਵਾਲੇ ਬਿੱਲ ਦੇ ਵਿਰੋਧ ’ਚ ਵੋਟਾਂ ਪਾਵਾਂਗੇ : ਖੜਗੇ

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ’ਤੇ ਅੰਮ੍ਰਿਤ ਸੰਚਾਰ ਦੀ ਇਤਿਹਾਸਕ ਗੂੰਜ: ਹਰਮੀਤ ਸਿੰਘ ਕਾਲਕਾ

ਕਿਸਾਨਾਂ ਲਈ ਵੱਡੀ ਰਾਹਤ ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਰਮੀਤ ਸਿੰਘ ਕਾਲਕਾ