Monday, June 16, 2025

Chandigarh

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. 50000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

May 27, 2025 07:59 PM
SehajTimes

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.), ਨਾਭਾ ਦੇ ਸਬ-ਡਿਵੀਜ਼ਨਲ ਅਫਸਰ (ਐਸ.ਡੀ.ਓ.) ਮਹਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਪੇਧਨ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾਵਾਂ ਦੇ ਨਾਮ 'ਤੇ ਦੋ ਟਿਊਬਵੈੱਲ ਕੁਨੈਕਸ਼ਨ ਤਬਦੀਲ ਕਰਨ ਬਦਲੇ 70,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 50,000 ਰੁਪਏ ਵਿੱਚ ਤੈਅ ਹੋ ਗਿਆ।
ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਮੋਹਾਲੀ ਵਿਖੇ ਵਿਜੀਲੈਂਸ ਬਿਊਰੋ ਉੱਡਣ ਦਸਤਾ, ਪੰਜਾਬ ਦੀ ਟੀਮ ਨੇ ਜਾਲ ਵਿਛਾਇਆ ਅਤੇ ਜਦੋਂ ਮੁਲਜ਼ਮ ਆਪਣੀ ਨਿੱਜੀ ਬ੍ਰੀਜ਼ਾ ਕਾਰ ਵਿੱਚ ਪਹੁੰਚਿਆ ਤਾਂ ਉਸ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ।
ਗ੍ਰਿਫ਼ਤਾਰੀ ਦੌਰਾਨ, ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਕੋਲੋਂ ਸ਼ਿਕਾਇਤਕਰਤਾਵਾਂ ਦੇ ਨਾਮ 'ਤੇ ਪਹਿਲਾਂ ਹੀ ਤਬਦੀਲ ਕੀਤੇ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਦੋ ਪਾਸਬੁੱਕਾਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ