Wednesday, December 17, 2025

Chandigarh

30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

May 27, 2025 08:10 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਉਕਤ ਹਸਪਤਾਲ ਵਿੱਚ ਵਾਰਡ ਅਟੈਂਡੈਂਟ ਵਜੋਂ ਤਾਇਨਾਤ ਮੁੱਖ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਨੇ ਆਪਣੇ ਚਾਚੇ ਦੀ ਮੌਤ ਸਬੰਧੀ ਸਰਟੀਫਿਕੇਟ ਲੈਣ ਲਈ ਅਰਜ਼ੀ ਦਿੱਤੀ ਸੀ ਪਰ ਵਾਰਡ ਅਟੈਂਡੈਂਟ ਨੇ ਇਹ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਵੱਲੋਂ ਗੱਲਬਾਤ ਉਪਰੰਤ ਰਿਸ਼ਵਤ ਦੀ ਰਕਮ 30,000 ਰੁਪਏ ਤੈਅ ਹੋ ਗਈ। ਇਸ ਉਪਰੰਤ ਉਕਤ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਸੀ।
ਉਨ੍ਹਾਂ ਅੱਗੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਉਕਤ ਵਾਰਡ ਅਟੈਂਡੈਂਟ ਨੇ ਖੁਲਾਸਾ ਕੀਤਾ ਹੈ ਕਿ ਉਸਨੇ ਉਕਤ ਰਿਸ਼ਵਤ ਆਪਣੇ ਅਤੇ ਉਕਤ ਕਲਰਕ ਹਰਪ੍ਰੀਤ ਸਿੰਘ ਵਾਸਤੇ ਲਈ ਸੀ। ਤਕਨੀਕੀ ਵਿਸ਼ਲੇਸ਼ਣ ਨੇ ਵੀ ਰਿਸ਼ਵਤ ਮੰਗਣ ਅਤੇ ਲੈਣ ਲਈ ਉਨ੍ਹਾਂ ਦੋਵਾਂ ਦੀ ਮਿਲੀਭੁਗਤ ਨੂੰ ਸਾਬਤ ਕੀਤਾ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਲਜ਼ਮ ਦੇ ਖੁਲਾਸੇ ਦੇ ਆਧਾਰ 'ਤੇ ਹਰਪ੍ਰੀਤ ਸਿੰਘ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਉਕਤ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਅਤੇ ਅੱਜ ਉਸਨੂੰ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ