Friday, October 31, 2025

Chandigarh

ਨਸ਼ਾ ਮੁਕਤੀ ਯਾਤਰਾ: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਹਲਕਾ ਡੇਰਾਬਸੀ ਦੇ ਵੱਖੋ-ਵੱਖ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ

May 28, 2025 10:44 AM
SehajTimes

ਡੇਰਾਬਸੀ : ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਬਹੁਤ ਹੱਦ ਤੱਕ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਸੂਬੇ ਨੂੰ ਮੁੜ ਹਸਦਾ-ਵਸਦਾ ਤੇ ਰੰਗਲਾ ਪੰਜਾਬ ਬਣਾਉਣ ਦੇ ਰਾਹ ਪਾਇਆ ਗਿਆ ਹੈ।

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਹ ਪ੍ਰਗਟਾਵਾ ਹਲਕਾ ਵਿਧਾਇਕ ਡੇਰਾਬਸੀ, ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਰਾਜੋਮਾਜਰਾ, ਹੁੰਬੜਾ,ਹੰਸਾਲਾ, ਬੈਰਮਾਜਰਾ, ਸ਼ੇਖਪੁਰ ਕਲਾਂ ਅਤੇ ਫਤਿਹਪੁਰ ਜੱਟਾਂ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਦੌਰਾਨ ਕੀਤਾ। ਉਹਨਾਂ ਨੇ ਡਿਫੈਂਸ ਕਮੇਟੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਦਾ ਸਫਾਇਆ ਹੋਵੇਗਾ। ਉਹਨਾਂ ਦੱਸਿਆ ਕਿ ਲੋਕ ਪੰਜਾਬ ਸਰਕਾਰ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ।
ਰੰਧਾਵਾ ਨੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰ ਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ।
ਇਸ ਮੌਕੇ ਡਿਫੈਂਸ ਕਮੇਟੀਆਂ ਦੇ ਮੈਂਬਰ, ਪਿੰਡਾਂ ਦੇ ਪੰਚ ਸਰਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ।

 

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਫੁੱਲ ਕਮਿਸ਼ਨ ਮੀਟਿੰਗ 31 ਅਕਤੂਬਰ ਨੂੰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ