Friday, May 30, 2025
BREAKING NEWS
ਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾਸਰਪੰਚੀ ਤੋਂ ਕੇਂਦਰੀ ਮੰਤਰੀ ਤੱਕ ਦੇ ਸ਼ਾਹ ਅਸਵਾਰ ਰਹੇ ਸੁਖਦੇਵ ਸਿੰਘ ਢੀਂਡਸਾ ਦਾ ਵਿਛੋੜਾ ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤਅਕਾਲੀ ਦਲ ਦੇ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦਾ ਹੋਇਆਂ ਦਿਹਾਂਤਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਭਾਖੜਾ ਡੈਮ ‘ਤੇ ਪਾਣੀ ਦੇ ਮੁੱਦੇ ਵਿਚਾਲੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀਪੁਲਿਸ ਨੂੰ ਮੁੜ ਤੋਂ ਮਿਲਿਆ ਯੂਟਿਊਬਰ ਜਯੋਤੀ ਮਲਹੋਤਰਾ ਦਾ 4 ਦਿਨਾਂ ਦਾ ਰਿਮਾਂਡਪੰਜਾਬ ਸਰਕਾਰ ਵਲੋਂ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ ਨੂੰ ਛੁੱਟੀ ਦਾ ਐਲਾਨ

Education

ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਵੱਲੋਂ ਸਿੱਖਿਆ ਖੇਤਰ ਦਾ ਮੁਹਾਂਦਰਾ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

May 28, 2025 10:50 AM
SehajTimes

ਚੰਡੀਗੜ੍ਹ : ਦਸਵੀਂ ਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਸਨਮਾਨ ਵਿੱਚ ਸਮਾਗਮ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭਰਵੀਂ ਸ਼ਲਾਘਾ ਕੀਤੀ।
ਸਥਾਨਕ ਮਿਊਂਸਪਲ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਨਾਲ ਗੱਲਬਾਤ ਕਰਦਿਆਂ ਸਕੂਲ ਆਫ਼ ਐਮੀਨੈਂਸ, ਬਠਿੰਡਾ ਦੀ ਯਸ਼ਮੀਤ ਕੌਰ ਨੇ ਸਕੂਲ ਆਫ਼ ਐਮੀਨੈਂਸ ਦੀ ਪਹਿਲਕਦਮੀ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲਾ ਨੇ ਉਸ ਦੀ ਜ਼ਿੰਦਗੀ ਬਦਲ ਦਿੱਤੀ ਹੈ।
ਫਤਿਹਗੜ੍ਹ ਸਾਹਿਬ ਦੇ ਸਕੂਲ ਆਫ਼ ਐਮੀਨੈਂਸ, ਖਮਾਣੋਂ ਕਲਾਂ ਦੀ ਪ੍ਰਨੀਤ ਕੌਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਸ ਦੇ ਮਾਪਿਆਂ ਅਤੇ ਅਧਿਆਪਕਾਂ ਨੇ ਉਸ ਨੂੰ ਵੱਖ-ਵੱਖ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਿੱਖਿਆ ਖੇਤਰ ਲਈ ਮੁੱਖ ਮੰਤਰੀ ਦੀ ਦੂਰਦਰਸ਼ੀ ਸੋਚ ਸਦਕਾ ਉਹ ਸੂਬੇ 'ਚੋਂ ਪੰਜਵੇਂ ਅਤੇ ਆਪਣੇ ਜ਼ਿਲ੍ਹੇ ਵਿੱਚ ਪਹਿਲੇ ਸਥਾਨ 'ਤੇ ਰਹੀ ਹੈ।
ਹੁਸ਼ਿਆਰਪੁਰ ਦੇ ਪਿੰਡ ਚੱਕ ਕਲਾਂ ਬਖਸ਼ ਦੀ ਰਹਿਣ ਵਾਲੀ ਆਸ਼ੀਆ ਸ਼ਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਸਿੱਖਿਆ ਸੁਧਾਰ ਮਹਿਲਾ ਸਸ਼ਕਤੀਕਰਨ ਵਿੱਚ ਵਧੇਰੇ ਮਦਦਗਾਰ ਸਿੱਧ ਹੋਣਗੇ।
ਧਨੌਲਾ (ਬਰਨਾਲਾ) ਤੋਂ ਅਮਨਿੰਦਰ ਸਿੰਘ ਨੇ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਦੇ ਸਕੈਚ ਵਾਲੀ ਕਿਤਾਬ ਭੇਟ ਕੀਤੀ। ਸੰਗਰੂਰ ਜ਼ਿਲ੍ਹੇ ਦੀ ਟੌਪਰ ਮਹਿਕਪ੍ਰੀਤ ਕੌਰ ਨੇ ਪਹਿਲਾਂ ਕਲਾਕਾਰ ਅਤੇ ਹੁਣ ਸੂਬੇ ਦੇ ਮੁਖੀ ਵਜੋਂ ਨਿਭਾਈ ਗਈ ਭੂਮਿਕਾ ਅਤੇ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।
ਮੈਰੀਟੋਰੀਅਸ ਸਕੂਲ ਮੋਹਾਲੀ ਦੀ ਵਿਦਿਆਰਥਣ ਮਹਿਕ ਸ਼ਰਮਾ ਨੇ ਕਿਹਾ ਕਿ ਉਹ ਖੁਸ਼ਕਿਸਮਤ ਹੈ ਕਿ ਉਸ ਨੂੰ ਦੂਜੀ ਵਾਰ ਮੁੱਖ ਮੰਤਰੀ ਨੂੰ ਮਿਲਣ ਦਾ ਮੌਕਾ ਮਿਲਿਆ ਅਤੇ ਕਿਹਾ ਕਿ ਉਸ ਦੇ ਲਈ ਇਹ ਸ਼ਾਨਦਾਰ ਅਨੁਭਵ ਸੀ।
ਮੋਗਾ ਤੋਂ ਟੌਪਰ ਪ੍ਰਭਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਿੱਧੇ ਮਿਲਣਾ ਉਨ੍ਹਾਂ ਲਈ ਸੁਪਨਾ ਸਾਕਾਰ ਹੋਣ ਵਰਗਾ ਹੈ। ਉਸ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਗਠਨ ਤੋਂ ਬਾਅਦ ਪੰਜਾਬ ਵਿੱਚ ਇਨਕਲਾਬੀ ਬਦਲਾਅ ਆ ਰਿਹਾ ਹੈ।
ਮੌੜ ਮੰਡੀ, ਬਠਿੰਡਾ ਤੋਂ ਤਾਰਿਕ ਗੋਇਲ ਨੇ ਵੀ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਜਿਸ ਸਦਕਾ ਉਹ ਸੂਬੇ 'ਚੋਂ ਸੱਤਵਾਂ ਅਤੇ ਬਠਿੰਡਾ 'ਚੋਂ ਪਹਿਲਾ ਸਥਾਨ ਹਾਸਲ ਕਰਨ ਦੇ ਕਾਬਿਲ ਬਣਿਆ।
ਫਾਜ਼ਿਲਕਾ ਦੀ ਮੁਸਕਾਨ ਨੇ ਕਿਹਾ ਕਿ ਇਹ ਉਸ ਦੀ ਜ਼ਿੰਦਗੀ ਲਈ ਇੱਕ ਯਾਦਗਾਰੀ ਪਲ ਹੈ ਕਿਉਂਕਿ ਉਹ ਮੁੱਖ ਮੰਤਰੀ ਨੂੰ ਮਿਲਣ ਦੇ ਕਾਬਿਲ ਬਣੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਖਾਸ ਕਰਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਤਕਦੀਰ ਨੂੰ ਬਦਲਣ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਂਦਾ ਹੈ।
ਫਿਰੋਜ਼ਪੁਰ ਦੀ ਅਨਮੋਲਪ੍ਰੀਤ ਕੌਰ ਨੇ ਕਿਹਾ ਕਿ ਉਸ ਦੇ ਅਧਿਆਪਕਾਂ ਦੁਆਰਾ ਕਰਵਾਏ ਗਏ ਵਿਦਿਅਕ ਟੂਰ ਨੇ ਉਸ ਦੇ ਕਰੀਅਰ ਨੂੰ ਬਦਲਣ ਵਿੱਚ ਅਹਿਮ ਰੋਲ ਅਦਾ ਕੀਤਾ ਜਿਸ ਲਈ ਉਹ ਹਮੇਸ਼ਾ ਮੁੱਖ ਮੰਤਰੀ ਦੀ ਧੰਨਵਾਦੀ ਰਹੇਗੀ।
ਧੂਰੀ ਤੋਂ ਜੋਬਨਪ੍ਰੀਤ ਕੌਰ ਨੇ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਕੀਤੇ ਗਏ ਮਿਸਾਲੀ ਕੰਮਾਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੇ ਸਕੂਲ ਦਾ ਦੌਰਾ ਕਰਨ ਦੀ ਵੀ ਅਪੀਲ ਕੀਤੀ।
ਘਨੌਲੀ (ਰੂਪਨਗਰ) ਤੋਂ ਕੋਮਲਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਬੁਲੰਦੀਆਂ ਛੂਹਣ ਵਾਸਤੇ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਭਾਮ (ਗੁਰਦਾਸਪੁਰ) ਦੀ ਰਹਿਣ ਵਾਲੀ ਅਤੇ ਗੁਰਦਾਰਪੁਰ ਤੋਂ ਟੌਪਰ ਹਰਪ੍ਰੀਤ ਕੌਰ ਨੇ ਸਿੱਖਿਆ ਖੇਤਰ ਨੂੰ ਉੱਚਾ ਚੁੱਕਣ ਲਈ ਮਿਸਾਲੀ ਪਹਿਲਕਦਮੀਆਂ ਵਾਸਤੇ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਪਿੰਡ ਦਾ ਦੌਰਾ ਕਰਨ ਦੀ ਬੇਨਤੀ ਕੀਤੀ।

Have something to say? Post your comment

 

More in Education

ਵਿਧਾਇਕ ਗੁਰਲਾਲ ਘਨੌਰ ਨੇ ਆਲਮਪੁਰ, ਗਾਰਦੀਨਗਰ ਅਤੇ ਨੇਪਰਾਂ ਦੇ ਪ੍ਰਾਇਮਰੀ ਸਕੂਲਾਂ ਵਿਖੇ 25 ਲੱਖ 72 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ ਕੀਤੇ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਉਦਘਾਟਨ ਸਮਾਗਮ 

ਸਿੱਖਿਆ ਮਾਡਲ ਦੀ ਮਿਸਾਲ ਦੇਣ ਵਾਲੀ ਆਪ ਸਰਕਾਰ ਨੇ ਪੰਜਾਬ ਦਾ ਸਿੱਖਿਆ ਢਾਂਚਾ ਕੀਤਾ ਢਹਿ ਢੇਰੀ: ਬਲਬੀਰ ਸਿੰਘ ਸਿੱਧੂ

ਐਨਡੀਏ 'ਚ ਚੁਣਿਆ ਬਾਬਾ ਦੀਪ ਸਿੰਘ ਸਕੂਲ ਦਾ ਵਿਦਿਆਰਥੀ 

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਲਈ 14.7 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗਰੀਮੈਂਟ

ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਮੁੱਖ ਮੰਤਰੀ ਨੇ ਕੀਤਾ ਐਲਾਨ

ਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਡੀਏਵੀ ਸਕੂਲ ਦੀ ਵਿਦਿਆਰਥਣ ਨੂੰ ਦਿੱਤੀ ਸਕਾਲਰਸ਼ਿਪ 

ਜੌਗਰਫੀ ਅਧਿਆਪਕਾਂ ਦਾ ਵਫ਼ਦ ਸਪੀਕਰ ਸੰਧਵਾਂ ਨੂੰ ਮਿਲਿਆ