Saturday, November 01, 2025

Chandigarh

ਪੀ.ਐਸ.ਪੀ.ਸੀ.ਐਲ. ਨੇ ਮਾਰਚ 2026 ਤੱਕ ਜ਼ੀਰੋ ਆਊਟੇਜ ਦਾ ਟੀਚਾ ਮਿੱਥਿਆ

May 28, 2025 11:10 AM
SehajTimes

ਚੰਡੀਗੜ੍ਹ : ਪੰਜਾਬ ਭਰ ਵਿੱਚ ਨਿਰਵਿਘਨ ਅਤੇ ਭਰੋਸੇਮੰਦ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਮਾਰਚ 2026 ਤੱਕ ਜ਼ੀਰੋ ਪਾਵਰ ਆਊਟੇਜ ਪ੍ਰਾਪਤ ਕਰਨ ਦਾ ਟੀਚਾ ਮਿੱਥਿਆ ਹੈ। ਇਹ ਫੈਸਲਾ ਅਗਾਮੀ ਗਰਮੀ ਅਤੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਬਿਜਲੀ ਖੇਤਰ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਚੰਡੀਗੜ੍ਹ ਵਿਖੇ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।

ਬਿਜਲੀ ਦੀ ਲਗਾਤਾਰ ਵੱਧ ਰਹੀ ਮੰਗ ਨੂੰ ਵੇਖਦਿਆਂ ਕੈਬਨਿਟ ਮੰਤਰੀ ਨੇ ਸਾਲ 2025-2030 ਲਈ ਥਰਮਲ, ਹਾਈਡ੍ਰੋ ਅਤੇ ਨਵਿਆਉਣਯੋਗ ਊਰਜਾ ਸਮੇਤ ਵੱਖ-ਵੱਖ ਸਰੋਤਾਂ ਤੋਂ ਬਿਜਲੀ ਸਪਲਾਈ ਵਧਾਉਣ ਲਈ ਵਿਆਪਕ ਯੋਜਨਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖਪਤਕਾਰਾਂ ਦੀਆਂ ਉਮੀਦਾਂ ਅਤੇ ਭਵਿੱਖੀ ਮੰਗਾਂ ਨੂੰ ਪੂਰਾ ਕਰਨ ਲਈ ਆਪਣੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਸੂਬੇ ਦੀ ਐਗਰੀਗੇਟ ਟ੍ਰਾਂਸਮਿਸ਼ਨ ਸਮਰੱਥਾ (ਏ.ਟੀ.ਸੀ.) ਵਿੱਚ ਕੀਤੇ ਜਾ ਰਹੇ ਵਾਧੇ 'ਤੇ ਤਸੱਲੀ ਪ੍ਰਗਟ ਕੀਤੀ, ਜੋ ਕਿ ਮਈ 2025 ਤੱਕ ਮੌਜੂਦਾ 10,102 ਐਮ.ਵੀ.ਏ. ਤੋਂ ਵਧਾ ਕੇ 10,400 ਐਮ.ਵੀ.ਏ. ਕੀਤਾ ਜਾਵੇਗਾ। ਇਸ ਤੋਂ ਇਲਾਵਾ, ਪੀ.ਐਸ.ਪੀ.ਸੀ.ਐਲ. ਨੂੰ ਜੂਨ 2027 ਤੱਕ 5000 ਐਮ.ਵੀ.ਏ. ਦੇ ਹੋਰ ਵਾਧੇ ਨੂੰ ਪ੍ਰਾਪਤ ਕਰਨ ਦਾ ਕੰਮ ਸੌਂਪਿਆ ਗਿਆ ਹੈ।

ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ 100 ਫੀਸਦ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਜੋ ਪੂੰਜੀ ਸਬੰਧੀ ਵਿਆਪਕ ਕਾਰਜਾਂ ਅਤੇ ਬਿਹਤਰ ਰੱਖ-ਰਖਾਅ ਪ੍ਰੋਟੋਕੋਲ ਦੇ ਸੁਮੇਲ ਰਾਹੀਂ ਪ੍ਰਾਪਤ ਕੀਤਾ ਜਾਵੇਗਾ। ਮੁੱਖ ਪ੍ਰੋਜੈਕਟਾਂ ਵਿੱਚ ਐਚ.ਟੀ./ਐਲ.ਟੀ. ਅਤੇ ਈ.ਐਚ.ਟੀ. ਲਾਈਨਾਂ ਦੀ ਵੰਡ, ਰੀਕੰਡਕਟਰਿੰਗ ਅਤੇ ਵਿਸਤਾਰ; ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰਾਂ ਵਿੱਚ ਵਾਧਾ ਤੇ ਅਪਗ੍ਰੇਡ ਕਰਨਾ ਅਤੇ 66 ਕੇ.ਵੀ. ਸਬਸਟੇਸ਼ਨਾਂ 'ਤੇ ਪਾਵਰ ਟ੍ਰਾਂਸਫਾਰਮਰਾਂ ਵਿੱਚ ਵਾਧਾ ਕਰਨਾ ਸ਼ਾਮਲ ਹੈ।

ਰਿਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਤਹਿਤ, 3600 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਵਿੱਚੋਂ 1700 ਕਰੋੜ ਰੁਪਏ ਦੇ ਕੰਮ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ, ਬਾਕੀ ਟੈਂਡਰਾਂ ਨੂੰ ਜੁਲਾਈ ਦੇ ਅੱਧ ਤੱਕ ਅੰਤਿਮ ਰੂਪ ਦਿੱਤੇ ਜਾਣ ਦੀ ਉਮੀਦ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਆਰ.ਡੀ.ਐਸ.ਐਸ. ਤੋਂ ਇਲਾਵਾ, 1200 ਕਰੋੜ ਰੁਪਏ ਦੇ ਵਾਧੂ ਪ੍ਰੋਜੈਕਟਾਂ ਲਈ ਜੁਲਾਈ 2025 ਦੇ ਅੰਤ ਤੱਕ ਟੈਂਡਰ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਤੰਬਰ ਦੇ ਅੱਧ ਤੱਕ ਸ਼ੁਰੂ ਕਰਨ ਅਤੇ ਮੌਜੂਦਾ ਵਿੱਤੀ ਸਾਲ ਅੰਦਰ 80 ਫੀਸਦ ਕੰਮ ਮੁਕੰਮਲ ਕਰਨ ਦੀ ਟੀਚਾ ਮਿੱਥਿਆ ਗਿਆ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ, "ਪੀ.ਐਸ.ਪੀ.ਸੀ.ਐਲ. ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਅਣਥੱਕ ਮਿਹਨਤ ਕਰ ਰਿਹਾ ਹੈ। ਸਾਡੀ ਸਰਕਾਰ ਦਾ ਉਦੇਸ਼ ਹਰੇਕ ਨਾਗਰਿਕ ਨੂੰ ਨਿਰਵਿਘਨ, ਕੁਸ਼ਲ ਅਤੇ ਬਰਾਬਰ ਬਿਜਲੀ ਪ੍ਰਦਾਨ ਕਰਨਾ ਹੈ। ਇਹ ਸੁਧਾਰ ਪੰਜਾਬ ਦੀ ਪ੍ਰਗਤੀ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।"

ਕੈਬਨਿਟ ਮੰਤਰੀ ਨੇ ਇਨ੍ਹਾਂ ਟੀਚਿਆਂ ਨੂੰ ਪੂਰਾ ਕਰਨ ਲਈ ਪੀ.ਐਸ.ਪੀ.ਸੀ.ਐਲ. ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਉੱਚ-ਮੰਗ ਵਾਲੇ ਮਹੀਨਿਆਂ ਦੌਰਾਨ ਬਿਜਲੀ ਦੀ ਸੁਚਾਰੂ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ