Saturday, September 06, 2025

Chandigarh

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 10000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

May 28, 2025 11:17 AM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ ਵਿਖੇ ਜਾਂਚ ਅਧਿਕਾਰੀ (ਆਈ.ਓ.) ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸਰਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਵਿਰੁੱਧ ਉਕਤ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਹੈ ਅਤੇ ਇਸ ਕੇਸ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਉਪਰੰਤ ਉਕਤ ਜਾਂਚ ਅਧਿਕਾਰੀ ਏ.ਐਸ.ਆਈ. ਨੇ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਸਬੰਧੀ 10,000-20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਕੁਦਰਤੀ ਆਫਤਾਂ ਸਮੇਂ ਕੰਮ ਦਾ ਤਜਰਬਾ ਰੱਖਣ ਵਾਲੇ ਅਫਸਰਾਂ ਨੂੰ ਮੁੱਖ ਦਫਤਰਾਂ ਚੋਂ ਕੱਢ ਕੇ ਲਗਾਇਆ ਜਾਵੇ ਜਮੀਨੀ ਪੱਧਰ ਤੇ

ਭਾਰੀ ਮੀਂਹ ਕਾਰਨ ਬੀਜਣਪੁਰ' ਚ ਮੱਛੀ ਪਾਲਣ ਦਾ ਸਹਾਇਕ ਧੰਦਾ ਹੋਇਆ ਤਬਾਹ

ਸ੍ਰੀ ਸੁਖਮਨੀ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ਮਨਾਇਆ ਅਧਿਆਪਕ ਦਿਵਸ

ਹੜ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

ਕੁਦਰਤੀ ਆਫਤਾਂ ਸਮੇਂ ਕੰਮ ਦਾ ਤਜਰਬਾ ਰੱਖਣ ਵਾਲੇ ਅਫਸਰਾਂ ਨੂੰ ਮੁੱਖ ਦਫਤਰਾਂ ਚੋਂ ਕੱਢ ਕੇ ਲਗਾਇਆ ਜਾਵੇ ਜਮੀਨੀ ਪੱਧਰ ਤੇ

ਮੋਹਿੰਦਰ ਭਗਤ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਉਣ ਲਈ ਪੈਸਕੋ ਦੇ ਕਰਮਚਾਰੀਆਂ ਦੀ ਸ਼ਲਾਘਾ

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ

ਹਰਜੋਤ ਬੈਂਸ ਨੇ ਨੰਗਲ ਵਿੱਚ ਪ੍ਰਾਚੀਨ ਮੰਦਰ ਨੂੰ ਹੜ੍ਹ ਤੋਂ ਬਚਾਉਣ ਲਈ ਨਿਭਾਈ ਮੋਹਰੀ ਭੂਮਿਕਾ

ਕੈਬਨਿਟ ਮੰਤਰੀ ਹੜ੍ਹਾਂ ਦੌਰਾਨ ਬਣੇ ਜਾਨ-ਮਾਲ ਦੇ ਰਾਖੇ: ਸਤਲੁਜ ਦੇ ਕੰਢੇ ਪੱਕੇ ਕਰਨ ਲਈ ਮੋਹਰੀ ਹੋ ਕੇ ਸਾਂਭੀ ਕਮਾਂਡ

ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ