Sunday, November 02, 2025

Chandigarh

ਬੀ.ਬੀ.ਐਮ.ਬੀ. ਵਿੱਚ ਆਪਹੁਦਰੇ ਢੰਗ ਨਾਲ ਕੀਤੀਆਂ ਨਿਯੁਕਤੀਆਂ ਅਸਹਿਣਯੋਗ : ਮੁੱਖ ਮੰਤਰੀ

May 28, 2025 12:21 PM
SehajTimes

ਅੰਮ੍ਰਿਤਸਰ ਧਮਾਕੇ ਦੇ ਸਾਜ਼ਿਸ਼ਘਾੜਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ

ਚੰਡੀਗੜ੍ਹ : ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਆਪਹੁਦਰੇ ਢੰਗ ਨਾਲ ਨਿਯੁਕਤੀਆਂ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਵਿੱਚ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਅੱਜ ਇੱਥੇ ਸਥਾਨਕ ਮਿਊਂਸਪਲ ਭਵਨ ਵਿਖੇ ਸੂਬੇ ਵਿੱਚ ਸਿਖਰਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੱਖਪਾਤੀ ਫੈਸਲੇ ਪੂਰੀ ਤਰ੍ਹਾਂ ਅਣਉਚਿਤ ਹਨ ਕਿਉਂਕਿ ਪੰਜਾਬ ਦੇ ਅਫਸਰਾਂ ਨੂੰ ਲਗਾਤਾਰ ਅਣਗੌਲਿਆ ਜਾ ਰਿਹਾ ਹੈ। ਬੀ.ਬੀ.ਐਮ.ਬੀ. ਦੇ ਪੁਨਰਗਠਨ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਹਰੇਕ ਸੂਬੇ ਦਾ ਵੋਟਿੰਗ ਦਾ ਅਧਿਕਾਰ ਉਸ ਦੇ ਹਿੱਸੇ ਮੁਤਾਬਕ ਹੋਣਾ ਚਾਹੀਦਾ ਹੈ। ਇਸ ਦੀ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਪੰਜਾਬ ਦਾ 60 ਫੀਸਦੀ ਹਿੱਸਾ ਹੈ ਪਰ ਇਸ ਨੂੰ ਵੋਟ ਦਾ ਹੱਕ ਹਰਿਆਣਾ ਤੇ ਰਾਜਸਥਾਨ ਦੇ ਬਰਾਬਰ ਹੈ ਜਦਕਿ ਇਨ੍ਹਾਂ ਦੋਵਾਂ ਸੂਬਿਆਂ ਦਾ 40 ਫੀਸਦੀ ਹਿੱਸਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ 40 ਫੀਸਦੀ ਹਿੱਸੇ ਵਾਲੇ ਸੂਬੇ ਪੰਜਾਬ ਦੇ ਖਿਲਾਫ਼ ਕਦੇ ਵੀ ਕੋਈ ਫੈਸਲਾ ਲੈ ਸਕਦੇ ਹਨ ਜਦਕਿ ਪੰਜਾਬ ਦਾ 60 ਫੀਸਦੀ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਸੂਬੇ ਦੇ ਹਿੱਤਾਂ ਨੂੰ ਢਾਹ ਲਾਉਣ ਵਾਲਾ ਕੋਈ ਵੀ ਫੈਸਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੇ ਸਿਆਸਤਦਾਨ ਆਪਣੇ ਸੌੜੇ ਹਿੱਤਾਂ ਲਈ ਹਰਿਆਣਾ ਤੇ ਦੂਜੇ ਸੂਬਿਆਂ ਨੂੰ ਆਪਣੇ ਹਿੱਸੇ ਦਾ ਪਾਣੀ ਦਿੰਦੇ ਰਹੇ ਹਨ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨਵਾਂ ਫੈਸਲਾ ਪੂਰੀ ਤਰ੍ਹਾਂ ਬਰਦਾਸ਼ਤ ਤੋਂ ਬਾਹਰ ਹੈ ਕਿਉਂਕਿ ਪੰਜਾਬ ਨੂੰ ਆਪਣੀਆਂ ਸਿੰਜਾਈ ਲੋੜਾਂ ਲਈ ਪਾਣੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਸਰਕਾਰ ਨੇ ਖਾਲਿਆਂ ਅਤੇ ਕੱਸੀਆਂ ਨੂੰ ਮਜ਼ਬੂਤ ਕੀਤਾ ਹੈ ਜਿਸ ਨਾਲ ਪਿਛਲੇ ਸਾਲਾਂ ਦੇ ਮੁਕਾਬਲੇ ਪੰਜਾਬ ਨੂੰ ਹੋਰ ਨਹਿਰੀ ਪਾਣੀ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਹੋਰ ਸੂਬੇ ਨਾਲ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅੰਮ੍ਰਿਤਸਰ ਵਿਖੇ ਹੋਏ ਧਮਾਕੇ ਦੀ ਘਟਨਾ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਪਾਏ ਗਏ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬੇ ਵਿੱਚ ਕਰੜੀ ਘਾਲਣਾ ਕਰਕੇ ਹਾਸਲ ਕੀਤੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ