Wednesday, September 17, 2025

Haryana

ਹਰਿਆਣਾ ਵਿੱਚ ਵੱਡਾ ਪ੍ਰਸਾਸ਼ਨਿਕ ਫੇਰਬਦਲ

May 28, 2025 02:39 PM
SehajTimes

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਵੱਡਾ ਪ੍ਰਸਾਸ਼ਨਿਕ ਫੇਰਬਦਲ ਕਰਦੇ ਹੋਏ, ਤੁਰੰਤ ਪ੍ਰਭਾਵ ਨਾਲ ਦੋ ਆਈਏਐਸ ਅਤੇ 39 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ। ਆਈਏਐਸ ਅਧਿਕਾਰੀ ਅੰਕਿਤ ਕੁਮਾਰ ਚੌਕਸੇ ਨੂੰ ਸਬ-ਡਿਵੀਜਨਲ ਅਧਿਕਾਰੀ (ਸਿਵਲ) ਝੱਜਰ ਅਤੇ ਸ਼ਾਸਵਤ ਸਾਂਗਵਾਨ ਨੂੰ ਸਬ-ਡਿਵੀਜਨਲ ਅਧਿਕਾਰੀ (ਸਿਵਲ), ਬਰਾੜਾ ਲਗਾਇਆਾ ਗਿਆ ਹੈ।

ਐਚਸੀਐਸ ਅਧਿਕਾਰੀਆਂ ਵਿੱਚ ਵਿਵੇਕ ਪਦਮ ਸਿੰਘ ਨੂੰ ਪ੍ਰਿੰਟਿੰਗ ਐਂਡ ਸਟੇਸ਼ਨਰੀ ਵਿਭਾਗ ਦਾ ਕੰਟਰੋਲਰ ਅਤੇ ਵਿਸ਼ੇਸ਼ ਸਕੱਤਰ ਲਗਾਇਆ ਗਿਆ ਹੈ। ਉਨ੍ਹਾਂ ਨੇ ਹਰਿਆਣਾ ਰਾਜ ਪਿਛੜਾ ਵਰਗ ਕਮਿਸ਼ਨ ਅਤੇ ਹਰਿਆਣਾ ਵਿਮੁਕਤ ਘੁਮੰਤੂ ਜਾਤੀ ਵਿਕਾਸ ਬੋਰਡ ਦਾ ਮੈਂਬਰ ਸਕੱਤਰ ਵੀ ਲਗਾਇਆ ਗਿਆ ਹੈ।

ਡਾ. ਸਰਿਤਾ ਮਲਿਕ ਨੂੰ ਹਰਿਆਣਾ ਸੂਚਨਾ ਦਾ ਅਧਿਕਾਰ ਕਮਿਸ਼ਨ ਦਾ ਸਕੱਤਰ ਜਦੋਂ ਕਿ ਵਤਸਲ ਵਸ਼ਿਸ਼ਠ ਨੂੰ ਵਧੀਕ ਡਿਪਟੀ ਕਮਿਸ਼ਨਰ ਅਤੇ ਨਾਗਰਿਕ ਸੰਸਾਧਨ ਸੂਚਨਾ ਅਧਿਕਾਰੀ, ਗੁਰੂਗ੍ਰਾਮ ਨਿਯੁਕਤ ਕੀਤਾ ਗਿਆ ਹੈ।

ਜਗ ਨਿਵਾਸ ਨੂੰ ਵਧੀਕ ਡਿਪਟੀ ਕਮਿਸ਼ਨਰ ਅਤੇ ਨਾਗਰਿਕ ਸੰਸਾਧਨ ਸੂਚਨਾ ਅਧਿਕਾਰੀ, ਝੱਜਰ ਜਦੋਂ ਕਿ ਸੁਸ਼ੀਲ ਕੁਮਾਰ-1 ਨੂੰ ਵਧੀਕ ਡਿਪਟੀ ਕਮਿਸ਼ਨਰ ਅਤੇ ਨਾਗਰਿਕ ਸੰਸਾਧਨ ਸੂਚਨਾ ਅਧਿਕਾਰੀ, ਮਹੇਂਦਰਗੜ੍ਹ ਦਾ ਕਾਰਜਭਾਰ ਸੌਂਪਿਆ ਹੈ।

ਵੀਰੇਂਦਰ ਸਿੰਘ ਸਹਿਰਾਵਤ ਨੂੰ ਜਿਲ੍ਹਾ ਨਗਰ ਕਮਿਸ਼ਨਰ, ਸਿਰਸਾ ਅਤੇ ਸਤਬੀਰ ਸਿੰਘ ਨੂੰ ਵਧੀਕ ਡਿਪਟੀ ਕਮਿਸ਼ਨਰ ਅਤੇ ਨਾਗਰਿਕ ਸੰਸਾਧਨ ਸੂਚਨਾ ਅਧਿਕਾਰੀ, ਫਰੀਦਾਬਾਦ ਅਤੇ ਏਪੀਜੇਡ ਫਰੀਦਾਬਾਦ ਦਾ ਵਿਸ਼ੇਸ਼ ਅਧਿਕਾਰੀ ਲਗਾਇਆ ਗਿਆ ਹੈ।

ਵੰਦਨਾ ਦਿਸੋਦਿਆ ਨੂੰ ਸਕਿਲ ਵਿਕਾਸ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿੱਚ ਵਧੀਕ ਨਿਦੇਸ਼ਕ (ਪ੍ਰਸਾਸ਼ਨ) ਅਤੇ ਡਾ. ਸੁ ਸ਼ੀਲ ਕੁਮਾਰ-2 ਨੂੰ ਜਿਲ੍ਹਾ ਨਗਰ ਕਮਿਸ਼ਨਰ, ਕੈਥਲ ਦੀ ਜਿਮੇਵਾਰੀ ਦਿੱਤੀ ਗਈ ਹੈ

Have something to say? Post your comment

 

More in Haryana

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ

ਪੰਕਜ ਅਗਰਵਾਲ ਹੋਣਗੇ ਸੋਨੀਪਤ ਜਿਲ੍ਹਾ ਦੇ ਪ੍ਰਭਾਰੀ

ਮੇਗਾ ਪਰਿਯੋਜਨਾਵਾਂ ਨੂੰ ਨਿਰਧਾਰਿਤ ਸਮੇ ਵਿੱਚ ਪੂਰਾ ਕਰਨ ਅਧਿਕਾਰੀ, ਪ੍ਰਸ਼ਾਸਣਿਕ ਸਕੱਤਰ ਆਪ ਕਰਨ ਨਿਗਰਾਨੀ : ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਤੇ ਹਿਮਾਚਲ ਲਈ ਸਹਾਇਤਾ ਸਮੱਗਰੀ ਦੇ 25 ਟਰੱਕਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਸਮਾਜ ਦੀ ਪ੍ਰਗਤੀ ਸਿਖਿਆ ਅਤੇ ਇੱਕਜੁਟਤਾ ਨਾਲ ਸੰਭਵ : ਰਣਬੀਰ ਸਿੰਘ ਗੰਗਵਾ

ਕੁਦਰਤੀ ਮੁਸੀਬਤ ਸਮੇਂ ਸੂਬਾ ਸਰਕਾਰ ਪੂਰੀ ਤਰ੍ਹਾਂ ਖੜੀ ਹੈ ਸੂਬਾ ਵਾਸੀਆਂ ਦੇ ਨਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ