Thursday, December 18, 2025

Health

ਸਿਹਤ ਵਿਭਾਗ ਦੀ ਡੇਂਗੂ ਖਿਲਾਫ਼ ਜੰਗ

May 28, 2025 02:47 PM
ਤਰਸੇਮ ਸਿੰਘ ਕਲਿਆਣੀ

ਲੋਕ ਆਪਣੇ ਘਰਾਂ ਤੇ ਆਲੇ ਦੁਆਲੇ ਦੀ ਸਫ਼ਾਈ ਰੱਖਣ ; ਸਿਵਲ ਸਰਜਨ

ਮਾਲੇਰਕੋਟਲਾ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਸਿਹਤ ਬਲਾਕ ਅਮਰਗੜ੍ਹ ਦੀ ਟੀਮ ਵੱਲੋਂ ਪਿੰਡਾਂ ਦੇ ਟੋਭਿਆ ਵਿੱਚ ਮੱਛਰ ਦੇ ਖਾਤਮੇ ਲਈ ਕਾਲਾ ਤੇਲ ਪਾਇਆ ਗਿਆ ਇਸ ਮੌਕੇ ਮਲਟੀਪਰਪਜ ਹੈਲਥ ਸੁਪਰਵਾਈਜਰ ਨਿਰਭੈ ਸਿੰਘ ਲੱਡਾ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸਿਹਤ ਬਲਾਕ ਅਮਰਗੜ੍ਹ ਦੇ ਵਿੱਚ ਡੇਂਗੂ ਮਲੇਰੀਆ ਦੀ ਰੋਕਥਾਮ ਲਈ ਕੰਮ ਜੰਗੀ ਪੱਧਰ ਤੇ ਜਾਰੀ ਹੈ ਅਤੇ ਅੱਜ ਪਿੰਡ ਢਢੋਗਲ ਤੇ ਖੇੜੀ ਜੱਟਾਂ ਵਿਖ਼ੇ ਜਿੱਥੇ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ ਖ਼ੂਨ ਦੀ ਜਾਂਚ ਕੀਤੀ ਗਈ ਉੱਥੇ ਹੀ ਟੋਭਿਆ ਦੇ ਵਿੱਚ ਕਾਲਾ ਤੇਲ ਵੀ ਪਾਇਆ ਗਿਆ| ਇਸ ਮੌਕੇ ਗੱਲਬਾਤ ਕਰਦਿਆਂ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਨੇ ਦੱਸਿਆ ਕਿ ਡੇਂਗੂ ਤੇ ਮਲੇਰੀਆ ਦਾ ਕਾਰਨ ਮੱਛਰ ਹੀ ਹੈ ਇਸ ਲਈ ਮੱਛਰ ਦੇ ਪੈਦਾ ਹੋਣ ਤੋਂ ਬਚਾਅ ਲਈ ਆਪਣੇ ਘਰਾਂ ਤੇ ਆਲੇ ਦੁਆਲੇ ਵਾਧੂ ਪਾਣੀ ਨਾ ਖੜਨ ਦਿੱਤਾ ਜਾਵੇ ਤੇ ਸਫ਼ਾਈ ਰੱਖੀ ਜਾਵੇ ਉਹਨਾਂ ਦੱਸਿਆ ਕਿ ਬਾਹਰਲੀਆਂ ਥਾਵਾਂ ਨਾਲੀਆਂ, ਟੋਇਆਂ ਜਾਂ ਗੰਦੇ ਛੱਪੜਾ ਵਿੱਚ ਵਾਧੂ ਖੜ੍ਹੇ ਪਾਣੀ ਵਿੱਚ ਕਾਲਾ ਤੇਲ ਪਾਉਣ ਨਾਲ ਮੱਛਰ ਦੇ ਪੈਦਾ ਹੋਣ ਤੋਂ ਬਚਾਅ ਹੁੰਦਾ ਹੈ| ਇਸ ਮੌਕੇ ਐਪੀਡੀਮਾਲੋਜਿਸਟ ਡਾ. ਰਮਨਦੀਪ ਕੌਰ, ਡਾ. ਮੁਨੀਰ ਮੁਹੰਮਦ,ਸਰਪੰਚ ਜਸਵੀਰ ਦਾਸ, ਪੰਚ ਗੁਰਪ੍ਰੀਤ ਸਿੰਘ, ਐਸ ਆਈ ਨਿਰਭੈ ਸਿੰਘ ਲੱਡਾ, ਮਪਹਵ ਮਨਦੀਪ ਸਿੰਘ, ਆਸ਼ਾ ਜਸਵਿੰਦਰ ਕੌਰ ਅਤੇ ਬਲਜੀਤ ਕੌਰ ਵੀ ਹਾਜ਼ਰ ਸਨ

Have something to say? Post your comment

 

More in Health

ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ 

ਵਿਸ਼ਵ ਏਡਜ ਦਿਵਸ ਮੌਕੇ ਸਿਹਤ ਮੰਤਰੀ ਪੰਜਾਬ ਵੱਲੋਂ ਫਰੀਦਕੋਟ ਹਸਪਤਾਲ ਨੂੰ ਪੰਜਾਬ ਭਰ ਵਿੱਚ ਵਧੀਆ ਸੇਵਾਵਾਂ ਲਈ ਦਿੱਤਾ ਐਵਾਰਡ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ “ਵਿਕਾਸ ਅਤੇ ਫੰਡਾ ਦੀ ਲਹਿਰ” 7 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਚੈਕ

ਬਲਾਕ ਪੰਜਗਰਾਈਆਂ ਵਿਖ਼ੇ ਟੀ. ਬੀ ਕੰਟਰੋਲ ਪ੍ਰੋਗਰਾਮ ਤਹਿਤ ਮੀਟਿੰਗ ਹੋਈ

ਫੋਰਟਿਸ ਹਸਪਤਾਲ ਅੰਮ੍ਰਿਤਸਰ ਵਲੋਂ ਬਿਨਾਂ ਡਾਇਲਿਸਿਸ 65 ਸਾਲਾ ਮਰੀਜ਼ ਦੀ ਜ਼ਿੰਦਗੀ ਬਚਾਈ

ਹੈਲਥ ਐਂਡ ਸੈਂਨੀਟੇਸ਼ਨ ਕਮੇਟੀ ਮਾਣਕੀ ਦੀ ਮੀਟਿੰਗ ਵਿੱਚ ਸਿਹਤ ਨਾਲ ਸੰਬੰਧਤ ਮੁੱਦੇ ਵਿਚਾਰੇ

ਸਿਵਲ ਸਰਜਨ ਵਲੋਂ ਜਿ਼ਲ੍ਹਾ ਵਾਸੀਆਂ ਨੂੰ ਅੰਗਦਾਨ ਵਾਸਤੇ ਅਹਿਦ ਲੈਣ ਦੀ ਅਪੀਲ

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ 'ਚ ਮੁੱਖ ਮੰਤਰੀ ਮਰੀਜ ਸਹਾਇਤਾ ਕੇਂਦਰ ਤੇ ਈ-ਹਸਪਤਾਲ ਦੀ ਸ਼ੁਰੂਆਤ

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ