Wednesday, September 17, 2025

Malwa

ਲੋਕਾਂ ਵੱਲੋਂ ਨਸ਼ਿਆਂ ਵਿਰੁੱਧ ਲੜਨ ਦਾ ਅਹਿਦ 

May 28, 2025 03:19 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਸੁਨਾਮ ਹਲਕੇ ਦੇ ਪਿੰਡਾਂ ਸਾਹੋਕੇ, ਮੰਡੇਰ ਖ਼ੁਰਦ ਅਤੇ ਬੁਗਰਾ ਵਿਖੇ ਰੱਖਿਆ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਰਪੰਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ ਨੇ ਆਖਿਆ ਕਿ ਉਕਤ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿੰਡਾਂ ਅਤੇ ਸ਼ਹਿਰਾਂ ਦੇ ਲੋਕ ਨਸ਼ਿਆਂ ਦੇ ਖਾਤਮੇ ਲਈ ਅਹਿਦ ਕਰਨ ਲੱਗੇ ਹਨ। ਐੱਸ.ਡੀ.ਐਮ. ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਨਸ਼ਿਆਂ ਵਰਗੀਆਂ ਅਲਾਮਤਾਂ ਦੇ ਖਾਤਮੇ ਤੱਕ ਮੁਹਿੰਮ ਜਾਰੀ ਰਹੇਗੀ। ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰ ਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ 'ਤੇ ਖੜ੍ਹੇ ਵੀ ਕਰ ਰਹੀ ਹੈ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜ਼ਿੰਦਗੀ ਬਤੀਤ ਕਰ ਸਕਣ।
ਇਸ ਮੌਕੇ ਸੰਜੀਵ ਕੁਮਾਰ ਸੰਜੂ, ਤਹਿਸੀਲਦਾਰ ਜਗਤਾਰ ਸਿੰਘ, ਲਾਭ ਸਿੰਘ ਨੀਲੋਵਾਲ, ਲਖਵਿੰਦਰ ਸਿੰਘ ਸਰਪੰਚ ਸਾਹੋਕੇ, ਹਰਵਿੰਦਰ ਸਿੰਘ ਬਿੱਟੂ ਸਰਪੰਚ ਮੰਡੇਰ ਖੁਰਦ, ਮਨਪ੍ਰੀਤ ਸਿੰਘ ਨੀਲੋਵਾਲ, ਦਵਿੰਦਰ ਸਿੰਘ ਸਰਪੰਚ, ਜਗਪਾਲ ਸਿੰਘ ਸਾਹੋਕੇ, ਮਨੀ ਸਰਾਓ, ਜਗਤਾਰ ਸਿੰਘ ਢੱਡਰੀਆਂ, ਮਨਪ੍ਰੀਤ ਸਿੰਘ, ਮੁੱਖ ਥਾਣਾ ਅਫਸਰ ਬਲਵੰਤ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ