Wednesday, July 16, 2025

Education

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਲਈ 14.7 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

May 28, 2025 03:32 PM
SehajTimes

ਪਾਤੜਾਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਵਿਦਿਆਰਥੀਆਂ ਲਈ ਬਿਹਤਰ ਆਧੁਨਿਕ ਸਹੂਲਤਾਂ ਮੁੱਹਈਆ ਕਰਵਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਵਿੱਚ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਬਾਂਸਲ ਦੇ ਅਧੀਨ ਕੁੱਲ 14.7 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਢਾਂਚਾਗਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਨ੍ਹਾਂ ਪ੍ਰਾਜੈਕਟਾਂ ਵਿੱਚ 5 ਲੱਖ ਦਾ ਇਨਡੋਰ ਸਟੇਡੀਅਮ, 9.7 ਲੱਖ ਦੀ ਰਿਪੇਅਰ ਗਰਾਂਟ ਸ਼ਾਮਿਲ ਹਨ।
ਇਹਨਾਂ ਵਿਕਾਸ ਕਾਰਜਾਂ ਵਿੱਚ ਕਮਰਿਆਂ ਦੀ ਮੁਰੰਮਤ, ਕਲਾਸ ਰੂਮਾਂ ਦੀ ਮੁਰੰਮਤ, ਚਾਰ ਦੀਵਾਰੀ ਦਾ ਪਲਸਤਰ, ਪਾਣੀ ਦੀ ਸਹੂਲਤਾਂ ਦੀ ਸੁਧਾਰ, ਸਕੂਲ ਕੈਂਪਸ ਦੀ ਸੁੰਦਰਤਾ ਅਤੇ ਹੋਰ ਆਧੁਨਿਕੀਕਰਨ ਦੇ ਕੰਮ ਸ਼ਾਮਿਲ ਹਨ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਸਿੱਖਿਆ ਇੱਕ ਮਹੱਤਵਪੂਰਨ ਅਤੇ ਅਸਰਦਾਰ ਸਾਧਨ ਹੈ। ਬੱਚਿਆਂ ਲਈ ਚੰਗਾ ਵਿਦਿਅਕ ਮਾਹੌਲ ਤਿਆਰ ਕਰਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲ ਹੈ। ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਉਣ ਨਾਲ ਹੀ ਸਿੱਖਿਆ ਵਿੱਚ ਗੁਣਵੱਤਾ ਲਿਆਈ ਜਾ ਸਕਦੀ ਹੈ। ਸਕੂਲ ਵਿੱਚ ਸੈਸ਼ਨ 2024-25 ਦੇ ਵੱਖ ਵੱਖ ਗਤੀਵਿਧੀਆਂ ਵਿਚ ਅੱਵਲ ਆਏ ਵਿਦਿਆਰਥੀਆਂ, ਵੱਖ ਵੱਖ ਟੈਸਟਾਂ ਵਿਚ ਅੱਵਲ ਰਹੇ ਵਿਦਿਆਰਥੀਆਂ ਜਿਹਨਾਂ ਦੀ ਗਿਣਤੀ ਲਗਭਗ 200-300 ਸੀ, ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਐਮ ਐਲ ਏ ਨੇ ਸਕੂਲ ਵੱਲੋਂ ਨਵੇਂ ਸੈਸ਼ਨ ਲਈ ਸਾਰੇ ਵਿਦਿਆਰਥੀਆਂ ਲਈ ਵਿਦਿਆਰਥੀ ਡਾਇਰੀ ਦੀ ਸਰਾਹਨਾ ਕੀਤੀl ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਹਰ ਇੱਕ ਕੋਨੇ ਵਿੱਚ ਸਕੂਲਾਂ ਦਾ ਸੁਧਾਰਿਆ ਹੋਇਆ ਢਾਂਚਾ ਬਣਾਇਆ ਜਾ ਰਿਹਾ ਹੈ, ਤਾਂ ਜੋ ਹਰ ਵਿਦਿਆਰਥੀ ਨੂੰ ਬਰਾਬਰ ਮੌਕੇ ਮਿਲ ਸਕਣ।
ਸਕੂਲ ਪ੍ਰਬੰਧਨ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਸ਼੍ਰੀ ਕੁਲਵੰਤ ਸਿੰਘ ਬਾਜੀਗਰ ਦਾ ਧੰਨਵਾਦ ਕੀਤਾ।
ਇਸ ਮੌਕੇ ਸਿੱਖਿਆ ਕੋਆਰਡੀਨੇਟਰ ਕੁਲਵੀਰ ਸਿੰਘ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਪਾਤੜਾਂ ਜਤਿੰਦਰ ਕੁਮਾਰ ਬਾਂਸਲ, ਬਲਾਕ ਨੋਡਲ ਅਫਸਰ/ ਪ੍ਰਿੰਸੀਪਲ ਵਰਿੰਦਰ ਪਾਲ ਸਿੰਘ, ਹੈਡ ਮਿਸਟ੍ਰੈਸ ਸਿਲਕੀ ਰਾਣੀ, ਸਥਾਨਕ ਪੱਧਰ ਦੇ ਅਧਿਕਾਰੀ ਪਾਰਟੀ ਵਰਕਰ ਈਸ਼ਵਰ ਰਾਣਾ, ਬੂਟੀ ਸੇਠ, ਜਗਜੀਤ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਮੇਨ ਪਾਤੜਾਂ ਦੇ ਸਕੂਲ ਇੰਚਾਰਜ਼, ਐਨ ਆਰ ਆਈ ਸੁਖਦੇਵ ਸਿੰਘ ਬੈਲਜੀਅਮ, ਪਾਤੜਾਂ ਨਗਰ ਕੋਂਸਲ ਦੇ ਪ੍ਰਧਾਨ ਰਣਬੀਰ ਸਿੰਘ, ਕੁਲਦੀਪ ਸਿੰਘ, ਸਰਪੰਚ ਸਾਹਿਬ, ਨਾਨਕਸਰ ਦੇ ਪ੍ਰਿੰਸੀਪਲ ਹਰਵਿੰਦਰ ਸਿੰਘ ਵੀ ਮੌਜੂਦ ਸਨ।

Have something to say? Post your comment

 

More in Education

ਸਮਾਣਾ ਦੇ ਸਕੂਲਾਂ ਨੂੰ ਸੇਫ਼ ਸਕੂਲ ਵਾਹਨ ਨੀਤੀ ਤਹਿਤ ਨੋਟਿਸ ਜਾਰੀ, 10 ਦਿਨਾਂ 'ਚ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼

ਸੁਨਾਮ ਕਾਲਜ 'ਚ ਸਾਖ਼ਰਤਾ ਹਫ਼ਤਾ ਮਨਾਇਆ 

ਪੜ੍ਹਾਈ 'ਚ ਅੱਵਲ ਵਿਦਿਆਰਥਣਾ ਸਨਮਾਨਿਤ 

ਕਾਲਜ਼ ਪੜ੍ਹਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ 

ਸਰਕਾਰੀ ਹਾਈ ਸਮਾਰਟ ਸਕੂਲ ਪਿੰਡ ਖੁਰਦ ਦੀਆਂ ਵਿਦਿਆਰਥਨਾਂ ਨੇ ਅੰਤਰਰਾਸ਼ਟਰੀ ਪੰਜਾਬੀ ਓਲੰਪੀਅਡ ਵਿੱਚ ਸੂਬੇ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ

ਨੀਟ 2025 ‘ਚ ਕਾਮਯਾਬ ਵਿਦਿਆਰਥੀਆਂ, ਅਧਿਆਪਕਾਂ ਅਤੇ ਟੀਮ ਮੈਂਬਰਾਂ ਦਾ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਸਨਮਾਨ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਮੈਸਟਰ) ਦਾ ਸ਼ਾਨਦਾਰ 100 ਫੀਸਦੀ ਨਤੀਜਾ

ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਸਕੂਲ ਬੱਸਾਂ ਦੀ ਕੀਤੀ ਜਾਵੇਗੀ ਚੈਕਿੰਗ : ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ