Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਨਸ਼ਾ ਮੁਕਤੀ ਯਾਤਰਾ ਨੂੰ ਪਟਿਆਲਾ ਸ਼ਹਿਰ ’ਚ ਮਿਲ ਰਿਹਾ ਭਰਵਾਂ ਹੁੰਗਾਰਾ

May 28, 2025 03:35 PM
SehajTimes

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਕੋਹੜ ਦਾ ਕੀਤਾ ਜਾਵੇਗਾ ਖਾਤਮਾ : ਅਜੀਤਪਾਲ ਸਿੰਘ ਕੋਹਲੀ

ਪਟਿਆਲਾ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦੇ ਪੂਰਨ ਖਾਤਮੇ ਲਈ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਨੂੰ ਪਟਿਆਲਾ ਸ਼ਹਿਰ ਦੇ ਵਸਨੀਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਅੱਜ ਪਟਿਆਲਾ ਸ਼ਹਿਰ ਦੇ ਵਾਰਡ ਨੰਬਰ 45, 39 ਤੇ 43 ਦੇ ਵਸਨੀਕਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਕਰਨ ਪੁੱਜੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ‌ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਨਸ਼ਿਆਂ ਦੇ ਇਸ ਕੋਹੜ ਦਾ ਖਾਤਮਾ ਕਰੇਗੀ।
ਇਸ ਮੌਕੇ ਵਾਰਡਾਂ ’ਚ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁਹੱਲੇ ’ਚ ਨਸ਼ਾ ਵੇਚਣ ਵਾਲਿਆਂ ’ਤੇ ਅਤੇ ਨਸ਼ਾ ਕਰਨ ਵਾਲਿਆਂ ਸਬੰਧੀ ਜਾਣਕਾਰੀ ਇਕਤਰ ਕਰਨ ਲਈ ਵਾਰਡ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਨਸ਼ਿਆਂ ਸਬੰਧੀ ਛੋਟੀ ਤੋਂ ਛੋਟੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਂਝਾ ਕਰਨਗੀਆਂ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਜੇਲਾਂ ਵਿੱਚ ਅਤੇ ਨਸ਼ਾ ਕਰਨ ਵਾਲਿਆਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਕਿੱਤਾ ਮੁਖੀ ਕੋਰਸ ਕਰਵਾ ਕੇ ਸਮਾਜ ਦੀ ਮੁਖਧਾਰਾ ਵਿੱਚ ਸ਼ਾਮਲ ਕੀਤਾ ਜਾਵੇਗਾ।
ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਹੁਣ ਨਸ਼ਿਆਂ ਦੀ ਦਲਦਲ ਵਿਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵੱਧ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਵਟਸਐਪ ਨੰਬਰ 97791-00200 ’ਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਸਾਂਝੀ ਕਰਨ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਅਮਿਤ ਡਾਬੀ, ਵਿਨੋਦ ਸਿੰਗਲਾ ਤੇ ਜੋਨੀ ਕੋਹਲੀ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।

 

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ