Sunday, October 19, 2025

Chandigarh

ਵਿਧਾਇਕ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਿੰਡ ਮੌਜਪੁਰ, ਲਾਂਡਰਾ ਅਤੇ ਨਿਊ ਲਾਂਡਰਾ, ਕੈਲੋ, ਚੱਪੜਚਿੜੀ ਖੁਰਦ ਅਤੇ ਚੱਪੜਚਿੜੀ ਕਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਡਿਫੈਂਸ ਕਮੇਟੀਆਂ ਨਾਲ ਕੀਤੀ ਨਸ਼ਾ ਮੁਕਤੀ ਯਾਤਰਾ

May 28, 2025 04:06 PM
SehajTimes

ਐੱਸ.ਏ.ਐੱਸ ਨਗਰ : ਹਲਕਾ ਵਿਧਾਇਕ ਮੋਹਾਲੀ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਧਾਨ ਸਭਾ ਹਲਕਾ ਡੇਰਾਬਸੀ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ-ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ ਹੈ। ਇਸੇ ਲੜੀ ਤਹਿਤ ਪਿੰਡ ਮੌਜਪੁਰ, ਲਾਂਡਰਾ ਅਤੇ ਨਿਊ ਲਾਂਡਰਾ, ਕੈਲੋ, ਚੱਪੜਚਿੜੀ ਖੁਰਦ ਅਤੇ ਚੱਪੜਚਿੜੀ ਕਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ ਗਈ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਣ ਕਰ ਕੇ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ 'ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ।

ਉਨ੍ਹਾਂ ਕਿਹਾ ਕਿ ਜਾਗਰੂਕਤਾ ਮੀਟਿੰਗਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ-ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਇਹ ਮੁਹਿੰਮ ਜ਼ਰੂਰ ਹੀ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ।  
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਗਈ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁੱਕਵਾਂ ਇਲਾਜ ਕਰਵਾਇਆ ਜਾ ਸਕੇ।

ਇਸ ਮੌਕੇ ਐਸ.ਡੀ.ਐਮ. ਮੋਹਾਲੀ, ਦਮਨਦੀਪ ਕੌਰ, ਤਹਿਸੀਲਦਾਰ ਮੋਹਾਲੀ, ਰੋਬਿਨਜੀਤ ਕੌਰ, ਡੀ.ਐਸ.ਪੀ. ਹਰਸਿਮਰਨ ਸਿੰਘ ਬੱਲ, ਗੁਰਪ੍ਰੀਤ ਸਿੰਘ ਕੁਰੜਾ, ਹਲਕਾ ਕੋਆਰਡੀਨੇਟਰ, ਸਰਪੰਚ ਜਸਪ੍ਰੀਤ ਸਿੰਘ, ਲਾਂਡਰਾ, ਸਰਪੰਚ ਪਿੰਡ ਮੌਜਪੁਰ, ਸੰਦੀਪ ਕੌਰ, ਧਰਮਪ੍ਰੀਤ ਸਿੰਘ ਪੰਚ, ਗੁਰਜੀਤ ਸਿੰਘ ਪੰਚ, ਜਸਵੀਰ ਕੌਰ ਪੰਚ, ਬਲਾਕ ਪ੍ਰਧਾਨ ਅਵਤਾਰ ਸਿੰਘ ਮੌਲੀ, ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।

 

Have something to say? Post your comment

 

More in Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ