Wednesday, September 17, 2025

Education

ਐਨਡੀਏ 'ਚ ਚੁਣਿਆ ਬਾਬਾ ਦੀਪ ਸਿੰਘ ਸਕੂਲ ਦਾ ਵਿਦਿਆਰਥੀ 

May 28, 2025 05:51 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਦੇ 2023-24 ਦੇ 12ਵੀਂ ਜਮਾਤ ਦੇ ਸਾਇੰਸ ਗਰੁੱਪ ਦੇ ਵਿਦਿਆਰਥੀ ਲਵਦੀਪ ਸਿੰਘ ਵਾਸੀ ਉਗਰਾਹਾਂ ਨੇ ਐਨ.ਡੀ.ਏ. ਦੀ ਪ੍ਰੀਖਿਆ ਵਿੱਚ 238ਵਾਂ ਆਲ ਇੰਡੀਆ ਰੈਂਕ ਪ੍ਰਾਪਤ ਕਰਕੇ ਆਰਮੀ ਵਿੱਚ ਲੈਫਟੀਨੈਂਟ ਲਈ ਸਥਾਨ ਬਣਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਮਮਤਾ ਗੱਖੜ ਅਤੇ ਮੈਨੇਜਿੰਗ ਡਾਇਰੈਕਟਰ ਹਰੀਸ਼ ਗੱਖੜ ਨੇ ਦੱਸਿਆ ਕਿ 12ਵੀਂ ਜਮਾਤ ਵਿੱਚੋਂ ਵਧੀਆ ਅੰਕ ਪ੍ਰਾਪਤ ਕਰਕੇ ਸੈਂਕੜੇ ਵਿਦਿਆਰਥੀ ਵਿਦੇਸ਼ਾਂ ਵਿੱਚ ਸੈਟਲ ਹੋ ਚੁੱਕੇ ਹਨ ਅਤੇ ਭਾਰਤ ਵਿੱਚ ਵੀ ਸਰਕਾਰੀ ਅਹੁਦਿਆਂ ਤੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਆਖਿਆ ਕਿ ਸਾਲ 2023-24 ਵਿੱਚ 12ਵੀਂ ਜਮਾਤ ਦੇ ਸਾਇੰਸ ਗਰੁੱਪ ਵਿੱਚ 80 ਫ਼ੀਸਦੀ ਤੋਂ ਵੱਧ ਅੰਕਾਂ ਨਾਲ ਪਾਸ ਕਰ ਚੁੱਕੇ ਵਿਦਿਆਰਥੀ ਲਵਦੀਪ ਸਿੰਘ  ਨੇ ਐਨ.ਡੀ.ਏ. ਵਿੱਚ ਸਫਲਤਾ ਪ੍ਰਾਪਤ ਕਰਨ ਲਈ ਅਜ਼ਮਾਇਸ਼ ਕੀਤੀ। ਉਹਨਾਂ ਦੱਸਿਆ ਕਿ ਇਸ ਵਿਦਿਆਰਥੀ ਨੇ ਹੌਂਸਲਾ ਨਾ ਛੱਡਦੇ ਹੋਏ ਤੀਸਰੀ ਵਾਰ ਇਸ ਸਫਲਤਾ ਪ੍ਰਾਪਤ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ। ਉਹਨਾਂ ਕਿਹਾ ਕਿ ਜਿੱਥੇ ਇਸ ਵਿਦਿਆਰਥੀ ਨੇ ਇਹ ਰੈਂਕ ਹਾਸਲ ਕਰਕੇ ਆਰਮੀ ਵਿੱਚ ਲੈਫਟੀਨੈਂਟ ਲਈ ਸਥਾਨ ਬਣਾਇਆ ਹੈ ਉਥੇ ਹੀ ਸਕੂਲ ਅਤੇ ਇਲਾਕੇ ਦਾ ਮਾਣ ਵੀ ਵਧਾਇਆ ਹੈ। ਵਿਦਿਆਰਥੀ ਲਵਦੀਪ ਸਿੰਘ ਨੇ ਦੱਸਿਆ ਕਿ ਐਨ.ਡੀ.ਏ. ਦੀ ਪ੍ਰੀਖਿਆ ਦੇ ਪਹਿਲੇ ਗੇੜ ਵਿੱਚ ਲਗਭਗ 7 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਸ ਵਿੱਚ ਪੜਾਅ ਦਰ ਪੜਾਅ ਤੋਂ ਬਾਅਦ ਕੁੱਲ 400 ਵਿਦਿਆਰਥੀਆਂ ਦੀ ਚੋਣ ਹੋਈ ਜਿਸ ਵਿੱਚ ਉਸਦਾ 238ਵਾਂ ਆਲ ਇੰਡੀਆ ਰੈਂਕ ਆਇਆ ਹੈ। ਲਵਦੀਪ ਸਿੰਘ ਦੇ ਮਾਪਿਆਂ ਨੇ ਆਖਿਆ ਕਿ ਉਹਨਾਂ ਨੂੰ ਆਪਣੇ ਪੁੱਤਰ ਦੀ ਪ੍ਰਾਪਤੀ ਤੇ ਮਾਣ ਹੈ ਅਤੇ ਉਸਦੀ ਪ੍ਰਾਪਤੀ ਨੇ ਉਹਨਾਂ ਦਾ ਸਮਾਜ ਵਿੱਚ ਸਿਰ ਹੋਰ ਉੱਚਾ ਕੀਤਾ ਹੈ। ਉਹਨਾਂ ਸਕੂਲ ਪ੍ਰਬੰਧਕਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

Have something to say? Post your comment

 

More in Education

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਅਕੇਡੀਆ ਸਕੂਲ 'ਚ ਪੰਜਾਬੀ ਭਾਸ਼ਨ ਮੁਕਾਬਲੇ ਕਰਵਾਏ 

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ

ਚੰਗੇ ਰੋਜ਼ਗਾਰ ਪ੍ਰਾਪਤ ਕਰਨ ਲਈ ਲਾਇਬ੍ਰੇਰੀ ਦੀ ਹੁੰਦੀ ਹੈ ਵਿਸ਼ੇਸ਼ ਮਹੱਤਤਾ :  ਰਚਨਾ ਭਾਰਦਵਾਜ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤੇ

ਗੰਗਾ ਡਿਗਰੀ ਕਾਲਜ ਵਿਖੇ ਨਸ਼ਾ ਮੁਕਤ ਪੰਜਾਬ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ

ਕਲਗੀਧਰ ਸਕੂਲ ਦੀ ਮੁੱਕੇਬਾਜ਼ੀ 'ਚ ਚੜ੍ਹਤ