Thursday, June 19, 2025

Chandigarh

ਅਕਾਲੀ ਦਲ ਦੇ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦਾ ਹੋਇਆਂ ਦਿਹਾਂਤ

May 28, 2025 06:12 PM
SehajTimes

ਮੋਹਾਲੀ : ਅਕਾਲੀ ਦਲ ਦੇ ਸੀਨੀਅਰ ਨੇਤਾ ਸ. ਸੁਖਦੇਵ ਸਿੰਘ ਢੀਂਡਸਾ ਦਾ 90 ਸਾਲ ਦੀ ਉਮਰ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਸ. ਢੀਂਡਸਾ ਨੇ ਆਪਣੀ ਰਾਜਨੀਤਿਕ ਯਾਤਰਾ ਦੀ ਸ਼ੁਰੂਆਤ ਵਿਦਿਆਰਥੀ ਆਗੂ ਵਜੋਂ ਗਵਰਨਮੈਂਟ ਰਣਬੀਰ ਕਾਲਜ, ਸੰਗਰੂਰ ਤੋਂ ਕੀਤੀ। ਉਨ੍ਹਾਂ ਨੇ ਆਪਣੇ ਪਿੰਡ ਉਭਾਵਲ ਤੋਂ ਸਰਪੰਚ ਵਜੋਂ ਚੋਣ ਜਿੱਤ ਕੇ ਜ਼ਿਲ੍ਹਾ ਸੰਗਰੂਰ ਦੇ ਸਭ ਤੋਂ ਨੌਜਵਾਨ ਸਰਪੰਚ ਬਣਨ ਦਾ ਮਾਣ ਹਾਸਲ ਕੀਤਾ। ਉਨ੍ਹਾਂ ਨੇ 1972 ਵਿੱਚ ਧਨੌਲਾ ਵਿਧਾਨ ਸਭਾ ਹਲਕੇ ਤੋਂ ਸੁਤੰਤਰ ਉਮੀਦਵਾਰ ਵਜੋਂ ਚੋਣ ਜਿੱਤੀ ਅਤੇ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
ਉਨ੍ਹਾਂ ਨੇ 1998 ਤੋਂ 2004 ਅਤੇ 2010 ਤੋਂ 2022 ਤੱਕ ਰਾਜ ਸਭਾ ਦੇ ਮੈਂਬਰ ਵਜੋਂ ਸੇਵਾ ਨਿਭਾਈ। ਉਨ੍ਹਾਂ ਨੇ 2004 ਤੋਂ 2009 ਤੱਕ ਸੰਗਰੂਰ ਤੋਂ ਲੋਕ ਸਭਾ ਮੈਂਬਰ ਵਜੋਂ ਭੂਮਿਕਾ ਨਿਭਾਈ। ਉਨ੍ਹਾਂ ਨੇ ਤੀਜੇ ਵਾਜਪਈ ਮੰਤਰੀਮੰਡਲ ਵਿੱਚ ਖੇਡ, ਰਸਾਇਣ ਅਤੇ ਖਾਦ ਮੰਤਰੀ ਵਜੋਂ 2000 ਤੋਂ 2004 ਤੱਕ ਸੇਵਾ ਕੀਤੀ।

Have something to say? Post your comment

 

More in Chandigarh

’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਪੀੜਤਾਂ ਦੇ ਇਲਾਜ ਲਈ ਲਈ ਪ੍ਰੋਜ਼ੈਕਟ ਆਸ ਦੀ ਸ਼ੁਰੂਆਤ

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ, ਪੋਸਟਰ ਲਾਉਣ ਦੇ ਦੋਸ਼ ਹੇਠ ਐਸਐਫਜੇ ਦਾ ਕਾਰਕੁਨ ਰੇਸ਼ਮ ਸਿੰਘ ਗ੍ਰਿਫ਼ਤਾਰ

ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, "ਅਚੀਵਰ ਐਵਾਰਡ" ਨਾਲ ਸਨਮਾਨਿਤ

ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਅਤੇ ਪੋਸ਼ਣ ਟ੍ਰੈਕਰ ਕੰਮ ਦੀ ਰਫਤਾਰ ਵਧਾਉਣ ਦੇ ਆਦੇਸ਼ : ਡਾ. ਬਲਜੀਤ ਕੌਰ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ