ਬਠਿੰਡਾ : ਬਠਿੰਡਾ ਦੀ ਕੋਰਟ ਨੇ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਅਮਨਦੀਪ ਕੌਰ 29 ਮਈ ਤੱਕ ਪੁਲਿਸ ਰਿਮਾਂਡ ‘ਤੇ ਸੀ। ਵਿਜੀਲੈਂਸ ਨੇ ਕੋਰਟ ਨੂੰ ਦੱਸਿਆ ਕਿ ਬਰਖਾਸਤ ਕਾਂਸਟੇਬਲ ਦੇ ਰਿਮਾਂਡ ਦੀ ਜ਼ਰੂਰਤ ਨਹੀਂ ਜਿਸ ਦੇ ਚੱਲਦਿਆਂ ਕੋਰਟ ਨੇ ਉਸ ਨੂੰ ਇੱਕ ਦਿਨ ਪਹਿਲਾਂ ਹੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। ਕੱਲ੍ਹ ਮੰਗਲਵਾਰ ਨੂੰ ਅਮਨਦੀਪ ਕੌਰ ਦੀ ਦੀ ਅਚਾਨ ਸਿਹਤ ਵਿਗੜ ਗਈ ਜਿਸ ਕਰਕੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੋਂ ਉਸ ਨੂੰ ਬਠਿੰਡਾ ਦੇ AIIMS ‘ਚ ਰੈਫ਼ਰ ਕੀਤਾ ਗਿਆ ਹੈ। ਅਮਨਦੀਪ ਕੌਰ ਨੂੰ ਪਹਿਲਾਂ ਤੋਂ ਹੀ ਪੱਥਰੀ ਦੀ ਸ਼ਿਕਾਇਤ ਸੀ, ਜਿਸ ਦੇ ਦਰਦ ਕਾਰਨ ਉਸ ਨੂੰ ਬਠਿੰਡਾ ਦੇ AIIMS ਹਸਪਤਾਲ ਵਿਚ ਲਿਆਂਦਾ ਗਿਆ।