Sunday, November 02, 2025

Malwa

ਪੰਚਕੁਲਾ 'ਚ ਇੱਕੋ ਪਰਿਵਾਰ ਦੇ 7 ਮੈਂਬਰਾਂ ਵੱਲੋਂ ਖੁਦਕੁਸ਼ੀ ਵਰਗੇ ਮਾਮਲੇ ਦੇਸ਼ ਨੂੰ ਵਿਕਸਿਤ ਦੇਸ਼ਾਂ ਵਿੱਚ ਸ਼ਾਮਿਲ ਕੀਤੇ ਜਾਣ ਤੇ ਲੱਗੇ ਸਵਾਲੀਆ ਚਿੰਨ : ਪ੍ਰੋ. ਬਡੂੰਗਰ 

May 28, 2025 10:08 PM
SehajTimes

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਚਕੁਲਾ ਵਿੱਚ ਦੇਹਰਾਦੂਨ ਨਾਲ ਸੰਬੰਧਿਤ ਇੱਕ ਪਰਿਵਾਰ ਦੇ 7 ਮੈਂਬਰਾਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਦਰਦਨਾਕ ਘਟਨਾ ਭਾਰਤ ਦੇ ਵਿਕਾਸ ਦੀ ਕਹਾਣੀ ਵੀ ਬਿਆਨ ਕਰਦੀ ਹੈ, ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤ ਦੇਸ਼ ਨੂੰ ਇੱਕ ਵਿਕਸਿਤ ਦੇਸ਼ਾਂ ਵਿੱਚ ਲਿਜਾਉਣ ਦੀਆਂ ਯੋਜਨਾਵਾਂ ਸੱਚਾਈ ਕੋਹਾਂ ਦੂਰ ਹੈ । ਉਹਨਾਂ ਕਿਹਾ ਕਿ ਦੇਸ਼ ਨੂੰ ਤਰੱਕੀ ਦੇ ਰਾਹ ਤੇ ਜਾਣ ਤੇ ਖੁਸ਼ਹਾਲ ਬਨਣ ਵਿੱਚ ਸਮਾਂ ਲੱਗੇਗਾ ਕਿਉਂਕਿ ਇਸ ਦੇਸ਼ ਦੇ ਲੋਕ ਜਿੱਥੇ ਵੱਡੀ ਪੱਧਰ ਤੇ ਭੁੱਖਮਰੀ ਦਾ ਸ਼ਿਕਾਰ ਹਨ ਉੱਥੇ ਹੀ ਆਰਥਿਕ ਮੰਦਹਾਲੀਆ ਕਾਰਨ ਕਰਜ਼ੇ ਦੇ ਬੋਝ ਹੇਠਾਂ ਆ ਕੇ ਆਪਣੀਆਂ ਜਾਨਾਂ ਗਵਾ ਰਹੇ ਹਨ । ਉਨ੍ਹਾਂ ਕਿਹਾ ਕਿ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਲਈ ਵੱਡੇ ਪੱਧਰ ਤੇ ਯਤਨ ਕਰਨ ਦੀ ਲੋੜ ਹੈ, ਉਨ੍ਹਾਂ ਕਿਹਾ ਕਿ ਅਜਿਹੀਆਂ ਦਰਦਨਾਕ ਘਟਨਾਵਾਂ ਨੂੰ ਰੋਕਣ ਲਈ ਦੇਸ਼ ਵਿੱਚ ਵੱਡੇ ਪੱਧਰ ਤੇ ਆਰਥਿਕ ਮੰਦਹਾਲੀਆਂ ਨੂੰ ਦੂਰ ਕਰਨ ਦੇ ਮਨੋਰਥ ਨਾਲ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਹੈ ਤਾਂ ਜੋ ਮੂੜ ਦੇਸ਼ ਦੀ ਜਨਤਾ ਨੂੰ ਦਰਦਨਾਕ ਘਟਨਾਵਾਂ ਨਾ ਵਾਪਰਨ ।

ਉਹਨਾਂ ਕਿਹਾ ਕਿ ਇੱਕ ਪਾਸੇ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਸੰਘਰਸ਼ ਕਰਦਾ ਹੋਇਆ ਜਿੱਥੇ ਸੜਕਾਂ ਤੇ ਰੁਲ ਰਿਹਾ ਹੈ ਉੱਥੇ ਹੀ ਕਈ ਕਿਸਾਨ ਸੰਘਰਸ਼ਾਂ ਵਿੱਚ ਜਾਨਾ ਗਵਾ ਚੁੱਕੇ ਹਨ, ਤੇ ਨਾਲ ਹੀ ਦੇਸ਼ ਦੇ ਨੌਜਵਾਨ ਵੀ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਹੋਣ ਕਾਰਨ ਨਿਰਾਸ਼ਾ ਦੇ ਆਲਮ ਵਿੱਚੋਂ ਗੁਜਰਨ ਲਈ ਮਜਬੂਰ ਹੋ ਰਹੇ ਹਨ ਤੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਦੇਸ਼ ਲਈ ਮੁਢਲੀਆਂ ਲੋੜਾਂ ਜੋ ਸਭ ਤੋਂ ਪਹਿਲਾਂ ਕੁੱਲੀ ਗੁੱਲੀ ਜੁੱਲੀ ਮੁਹਈਆ ਕਰਵਾਉਣ ਦੀ ਲੋੜ ਹੈ, ਤਾਂ ਜੋ ਇਸ ਸੁਪਨਿਆਂ ਦੇ ਵਿਕਸਿਤ ਦੇਸ਼ ਵਿੱਚ ਲੋਕ ਆਪਣਾ ਨਿਰਵਾਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚੰਗੀ ਤਰ੍ਹਾਂ ਬਸਰ ਕਰ ਸਕਣ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ