Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮੋਹਾਲੀ ਪੁਲਿਸ ਨੇ ਸੀਨੀਅਰ ਕਾਂਸਟੇਬਲ ਅਤੇ ਸਾਥੀ 'ਤੇ 20,000 ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ

May 29, 2025 11:58 AM
SehajTimes

ਐਸ ਏ ਐਸ ਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਆਪਣੀ ਵਚਨਬੱਧਤਾ ਦੀ ਪ੍ਰਗਟਾਉਂਦੇ ਹੋਏ, ਐਸ ਏ ਐਸ ਨਗਰ ਪੁਲਿਸ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੇ ਤਹਿਤ ਇੱਕ ਸੀਨੀਅਰ ਕਾਂਸਟੇਬਲ ਅਤੇ ਉਸਦੇ ਸਾਥੀ 'ਤੇ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ ਐਸ ਪੀ) ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਖਰੜ ਸਿਟੀ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸੀਨੀਅਰ ਕਾਂਸਟੇਬਲ ਕੁਲਦੀਪ ਸਿੰਘ ਅਤੇ ਉਸਦੀ ਸਾਥੀ ਸੰਗੀਤਾ ਬਵੇਜਾ, ਜੋ ਕਿ ਨਵਾਂਗਾਓਂ ਦੀ ਰਹਿਣ ਵਾਲੀ ਹੈ, ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7A ਦੇ ਤਹਿਤ ਐਫ ਆਈ ਆਰ ਨੰਬਰ 57 ਮਿਤੀ 28/05/2025 ਦਰਜ ਕੀਤੀ ਗਈ ਹੈ।
ਇਹ ਮਾਮਲਾ ਜੁਲਾਈ 2024 ਵਿੱਚ ਵਾਪਰੀ ਇੱਕ ਰਿਸ਼ਵਤ ਲੈਣ ਦੀ ਘਟਨਾ ਨਾਲ ਸਬੰਧਤ ਹੈ। ਉਸ ਸਮੇਂ, ਇੱਕ ਸ਼ਿਕਾਇਤਕਰਤਾ, ਏ ਐਸ ਆਈ ਹਰੀਸ਼ ਨੇ ਆਪਣੇ ਨਾਲ 6,70,000 ਰੁਪਏ ਦੀ ਧੋਖਾਧੜੀ ਹੋਣ ਦੀ ਸ਼ਿਕਾਇਤ ਕੀਤੀ ਸੀ, ਜਿਸ ਵਿੱਚ ਉਸਦੇ ਨੌਕਰ, ਜੋਸਫ਼ ਅਲੈਗਜ਼ੈਂਡਰ, ਨੇ ਕਥਿਤ ਤੌਰ 'ਤੇ ਇੱਕ ਬੈਂਕ ਖਾਤੇ ਨਾਲ ਜੁੜਿਆ ਉਸਦਾ ਸਿਮ ਕਾਰਡ ਚੋਰੀ ਕਰ ਲਿਆ ਸੀ ਅਤੇ ਪੈਸੇ ਕਢਵਾ ਲਏ ਸੀ। ਇਸ ਸ਼ਿਕਾਇਤ ਦੇ ਆਧਾਰ 'ਤੇ, ਉਕਤ ਨੌਕਰ ਵਿਰੁੱਧ ਥਾਣਾ ਨਯਾਗਾਓਂ ਵਿੱਚ ਐੱਫ ਆਈ ਆਰ ਨੰਬਰ 58/2024 ਦਰਜ ਕੀਤੀ ਗਈ ਸੀ।

ਮਾਮਲਾ ਦਰਜ ਹੋਣ ਤੋਂ ਪਹਿਲਾਂ, ਕੁਲਦੀਪ ਸਿੰਘ, ਜੋ ਉਸ ਸਮੇਂ ਥਾਣਾ ਨਯਾਗਾਓਂ ਵਿਖੇ ਮੁੱਖ ਮੁਣਸ਼ੀ ਵਜੋਂ ਤਾਇਨਾਤ ਸੀ, ਨੇ ਸ਼ਿਕਾਇਤ ਕਰਤਾ ਏ ਐਸ ਆਈ ਹਰੀਸ਼ ਤੋਂ ਕੇਸ ਦੇ ਨਿਪਟਾਰੇ ਦੀ ਸਹੂਲਤ ਦੇ ਬਦਲੇ 20,000 ਰੁਪਏ ਦੀ ਰਿਸ਼ਵਤ ਮੰਗੀ ਅਤੇ ਹਾਸਲ ਕੀਤੀ, ਜਿਸ ਵਿਚੋਂ 10,000 ਨਕਦ ਅਤੇ 10,000 ਗੂਗਲ ਪੇ ਰਾਹੀਂ ਕੁਲਦੀਪ ਸਿੰਘ ਦੇ ਨਿਰਦੇਸ਼ਾਂ 'ਤੇ ਉਸਦੀ ਸਾਥੀ ਸੰਗੀਤਾ ਬਾਵੇਜਾ ਦੇ ਖਾਤੇ ਵਿੱਚ ਔਨਲਾਈਨ ਲੈਣ-ਦੇਣ ਕੀਤਾ ਗਿਆ ਸੀ।

ਐਸ ਐਸ ਪੀ ਹੰਸ ਨੇ ਪੁਸ਼ਟੀ ਕੀਤੀ ਕਿ ਮਾਮਲੇ ਦੇ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ