Saturday, November 01, 2025

Chandigarh

ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਮੈਂਬਰ ਡਾਇਰੈਕਟਰ ਵੱਜੋਂ ਅਹੁਦਾ ਸੰਭਾਲਿਆ

May 29, 2025 12:53 PM
SehajTimes

ਚੰਡੀਗੜ੍ਹ : ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ, ਪੰਜਾਬ ਦੇ ਨਵੇਂ ਮੈਂਬਰ ਡਾਇਰੈਕਟਰ ਰਵਿੰਦਰ ਹੰਸ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਦੀਪ ਸਿੰਘ ਲੱਖਣਾ, ਪੰਜਾਬ ਰਾਜ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਅਤੇ ਹੋਰ ਕਈ ਪੱਤਵੰਤੇ ਵਿਅਕਤੀ ਮੌਜੂਦ ਸਨ।

ਇਸ ਮੌਕੇ ਰਵਿੰਦਰ ਹੰਸ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ, ਉਨ੍ਹਾਂ ਦੀ ਆਰਥਿਕ ਅਤੇ ਸਮਾਜਿਕ ਤਰੱਕੀ ਲਈ ਪੂਰੀ ਨਿਸ਼ਠਾ, ਈਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ, ਪੰਜਾਬ ਦੀ ਸਥਾਪਨਾ ਹੀ ਇਸ ਲਈ ਕੀਤੀ ਗਈ ਸੀ ਕਿ ਇਹ ਨਿਗਮ ਅਨੁਸੂਚਿਤ ਜਾਤੀਆਂ ਦੇ ਵਿਅਕਤੀਆਂ ਨੂੰ ਰੁਜ਼ਗਾਰ, ਸਵੈ-ਰੁਜ਼ਗਾਰ ਅਤੇ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਨੂੰ ਆਤਮਨਿਰਭਰ ਅਤੇ ਸਸ਼ਕਤ ਬਣਾ ਸਕੇ।

ਜ਼ਿਕਰਯੋਗ ਹੈ ਕਿ ਇਸ ਨਿਗਮ ਰਾਹੀਂ ਛੋਟੇ ਅਤੇ ਮੱਧਮ ਦਰਜੇ ਦੇ ਉਦਯੋਗਾਂ, ਵਪਾਰਕ ਸਰਗਰਮੀਆਂ ਲਈ ਘੱਟ ਵਿਆਜ ਦਰਾਂ 'ਤੇ ਕਰਜ਼ੇ, ਸਬਸਿਡੀਆਂ ਅਤੇ ਰੁਜ਼ਗਾਰ ਯੋਜਨਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ 'ਚ ਬਰਾਬਰੀ ਦੇ ਮੌਕੇ ਦਿੱਤੇ ਜਾਣ।


ਰਵਿੰਦਰ ਹੰਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ "ਰੰਗਲਾ ਪੰਜਾਬ" ਦੇ ਸੁਪਨੇ ਨੂੰ ਹਕੀਕਤ ਬਣਾਉਣ ਲਈ ਆਪਣੇ ਪੂਰੇ ਯਤਨ ਅਤੇ ਜੋਸ਼ ਨਾਲ ਕੰਮ ਕਰਨ ਦਾ ਐਲਾਨ ਵੀ ਕੀਤਾ।

 

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ