Tuesday, September 16, 2025

Health

ਸਿਹਤ ਮੰਤਰੀ ਵੱਲੋਂ ਕੋਵਿਡ ਪ੍ਰਬੰਧਨ ਦੀਆਂ ਤਿਆਰੀਆਂ ਲਈ ਮਾਤਾ ਕੌਸ਼ੱਲਿਆ ਤੇ ਰਾਜਿੰਦਰਾ ਹਸਪਤਾਲ ਦੀ ਅਚਨਚੇਤ ਚੈਕਿੰਗ

May 29, 2025 12:57 PM
SehajTimes

ਕਿਹਾ, ਕੋਵਿਡ ਬਾਰੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗ ਨੂੰ ਗਿਆਨ, ਪਹਿਲਾਂ ਦੀ ਤਰ੍ਹਾਂ ਨੁਕਸਾਨ ਦਾ ਕੋਈ ਖ਼ਤਰਾ ਨਹੀਂ, ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ

ਪਟਿਆਲਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਮਹਾਂਮਾਰੀ ਫੈਲਣ ਦੀ ਕਿਸੇ ਵੀ ਸੰਭਾਵਨਾ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਦੀ ਸੰਭਾਲ ਲਈ ਹਰ ਤਰ੍ਹਾਂ ਦੀਆਂ ਤਿਆਰੀਆਂ ਅਗੇਤੀਆਂ ਹੀ ਮੁਕੰਮਲ ਹਨ।
ਸਿਹਤ ਮੰਤਰੀ ਨੇ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਕੋਵਿਡ ਤੋਂ ਬਚਾਅ ਲਈ ਟੈਸਟਿੰਗ, ਕੋਵਿਡ ਸਹੂਲਤਾਂ, ਦਵਾਈਆਂ, ਆਈਸੋਲੇਸ਼ਨ, ਆਈ.ਸੀ.ਯੂ, ਬੈਡ, ਟੈਸਟਿੰਗ, ਆਕਸੀਜਨ ਪਲਾਂਟ, ਸਿਹਤ ਅਮਲੇ ਦੀ ਉਪਲਬੱਧਤਾ ਦਾ ਜਾਇਜ਼ਾ ਲਿਆ।
ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਕੋਵਿਡ ਦੀ ਬਿਮਾਰੀ ਤੋਂ ਘਬਰਾਹਟ ਵਿੱਚ ਆਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਸਾਡੀ ਫ਼ੌਜ ਸਦਾ ਤਿਆਰ ਰਹਿੰਦੀ ਹੈ, ਉਸੇ ਤਰ੍ਹਾਂ ਹੀ ਸਾਡੇ ਸਿਹਤ ਵਿਭਾਗ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਡਾਕਟਰ ਤੇ ਸਮੁੱਚਾ ਸਿਹਤ ਅਮਲਾ ਵੀ ਕਿਸੇ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ 24 ਘੰਟੇ ਨਿਰੰਤਰ ਤਿਆਰ-ਬਰ-ਤਿਆਰ ਹੈ।
ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੀ ਸਿਹਤ ਦੀ ਸੰਭਾਲ ਦੇ ਸਮੁੱਚੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਰਜਿੰਦਰਾ ਹਸਪਤਾਲ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਕੋਵਿਡ ਤੋਂ ਬਚਾਅ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਦੋਵਾਂ ਹਸਪਤਾਲਾਂ ਵਿੱਚ ਹਰ ਤਰ੍ਹਾਂ ਦੀਆਂ ਤਿਆਰੀਆਂ ਪੁਖ਼ਤਾ ਕੀਤੀਆਂ ਗਈਆਂ ਹਨ।
ਉਨ੍ਹਾਂ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿਖੇ ਸੁਪਰਸਪੈਸ਼ਿਲਿਟੀ ਵਿੰਗ ਵਿਖੇ ਕਿਸੇ ਵੀ ਐਮਰਜੈਂਸੀ ਲਈ 40 ਬੈਡ ਪੂਰੀ ਤਰ੍ਹਾਂ ਤਿਆਰ ਹਨ, ਸਾਰੀਆਂ ਦਵਾਈਆਂ, ਟ੍ਰੇਂਡ ਸਟਾਫ਼, ਆਈਸੋਲੇਸ਼ਨ, ਐਮਰਜੈਂਸੀ ਵਰਤੋਂ ਲਈ ਸਾਜੋ-ਸਮਾਨ, ਤਿੰਨ ਪਰਤੀ ਆਕਸੀਜਨ ਪਲਾਂਟ, ਜਿਸ 'ਚ ਲਿਕੁਇਡ ਆਕਸੀਜਨ, ਮਲਟੀਲੇਅਰ ਸਿਲੰਡਰ ਸਪਲਾਈ ਅਤੇ ਪੀ.ਐਸ.ਏ. ਪਲਾਂਟ, ਜੈਨਰੇਟਰ ਸੈਟ ਵੀ ਪੂਰੀ ਤਰ੍ਹਾਂ ਤਿਆਰ ਹਨ। ਇਸ ਤੋਂ ਬਿਨ੍ਹਾਂ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ, ਜਿੱਥੇ ਕਿ 130 ਬੈਡ ਵੀ ਪੂਰੀ ਤਰ੍ਹਾਂ ਤਿਆਰ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਤੇ ਦੇਸ਼ ਦੇ ਦੁਸ਼ਮਣਾਂ ਦੀ ਤਰ੍ਹਾਂ ਹੀ ਕੋਵਿਡ ਵੀ ਸਾਡੀ ਸਿਹਤ ਦਾ ਦੁਸ਼ਮਣ ਹੈ ਜਿਸਨੇ 2020 'ਚ ਬਹੁਤ ਬਰਬਾਦੀ ਕੀਤੀ ਸੀ, ਪਰੰਤੂ ਹੁਣ ਇਸ ਬਾਰੇ ਸਾਡੇ ਸਿਹਤ ਮਾਹਰਾਂ ਨੂੰ ਪੂਰਾ ਗਿਆਨ ਵੀ ਹੈ ਅਤੇ ਅਜੇ ਤੱਕ ਕੋਵਿਡ ਦੇ ਮੌਜੂਦਾ ਰੂਪ ਬਾਰੇ ਸਾਡੀ ਸਰਕਾਰ ਅਤੇ ਵਿਸ਼ਵ ਸਿਹਤ ਸਿਹਤ ਸੰਸਥਾ ਨੇ ਇਸ ਨੂੰ ਚਿੰਤਾ ਵਾਲਾ ਵੇਰੀਐਂਟ ਨਹੀਂ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਤਾਰੀਕ ਵਿੱਚ ਇਸ ਤੋਂ ਘਬਰਾਹਟ ਵਿੱਚ ਆਉਣ ਦੀ ਕੋਈ ਲੋੜ ਨਹੀਂ ਹੈ।
ਇਸ ਮੌਕੇ ਮੈਡੀਕਲ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ, ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਸਮੇਤ ਹੋਰ ਡਾਕਟਰ ਤੇ ਫੈਕਲਿਟੀ ਮੈਂਬਰ ਮੌਜੂਦ ਸਨ, ਜਿਨ੍ਹਾਂ ਨੇ ਸਿਹਤ ਮੰਤਰੀ ਨੂੰ ਕੋਵਿਡ ਪ੍ਰਬੰਧਨ ਦੀਆਂ ਤਿਆਰੀਆਂ ਬਾਰੇ ਜਾਣੂ ਕਰਵਾਇਆ।

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ