Thursday, October 30, 2025

Chandigarh

ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

May 29, 2025 01:42 PM
SehajTimes

ਚੰਡੀਗੜ੍ਹ : ਦੋ ਵਾਰ ਦੇ ਵਿਧਾਇਕ, ਪਵਨ ਕੁਮਾਰ ਟੀਨੂੰ ਨੇ ਅੱਜ ਇਥੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਰਸਮੀ ਤੌਰ 'ਤੇ ਅਹੁਦਾ ਸੰਭਾਲ ਲਿਆ। ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ਿਰਕਤ ਕੀਤੀ।

ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰ ਨੇ ਪਵਨ ਕੁਮਾਰ ਟੀਨੂੰ ਨੂੰ ਉਨ੍ਹਾਂ ਦੀ ਨਿਯੁਕਤੀ 'ਤੇ ਦਿਲੋਂ ਵਧਾਈ ਦਿੱਤੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਜਨਤਾ ਦੀ ਸੇਵਾ ਦਾ ਉਨ੍ਹਾਂ ਦਾ ਵਿਆਪਕ ਤਜਰਬਾ ਚੇਅਰਮੈਨ ਵਜੋਂ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਵਿੱਚ ਸਹਾਇਕ ਹੋਵੇਗਾ। ਕੈਬਨਿਟ ਮੰਤਰੀਆਂ ਨੇ ਪੰਜਾਬ ਦੀ ਖੇਤੀਬਾੜੀ ਦੀ ਰੀੜ੍ਹ ਦੀ ਹੱਡੀ - ਇਸਦੇ ਕਿਸਾਨਾਂ ਅਤੇ ਮਜ਼ਦੂਰਾਂ - ਦੀ ਸਹਾਇਤਾ ਵਿੱਚ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ, ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਚੇਅਰਮੈਨ ਟੀਨੂੰ ਉਨ੍ਹਾਂ ਦੀ ਭਲਾਈ ਨੂੰ ਤਰਜੀਹ ਦੇਣਗੇ।

ਅਹੁਦਾ ਸੰਭਾਲਣ ਮੌਕੇ ਪਵਨ ਕੁਮਾਰ ਟੀਨੂੰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਣ ਲਈ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਆਪਣੇ ਫਰਜ਼ਾਂ ਨੂੰ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਨਿਭਾਉਣ ਦਾ ਵਾਅਦਾ ਕੀਤਾ ਅਤੇ ਕਿਹਾ ਕਿ ਉਨ੍ਹਾਂ ਤੋਂ ਰੱਖੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਉਹ ਯਤਨਸ਼ੀਲ ਰਹਣਗੇ। ਉਨ੍ਹਾਂ ਨੇ ਇਸ ਮੌਕੇ 'ਤੇ ਪਹੁੰਚਣ ਲਈ ਕੈਬਨਿਟ ਮੰਤਰੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

ਇਸ ਮੌਕੇ ਵਧਾਈ ਦੇਣ ਵਾਲਿਆਂ ਵਿੱਚ ਪੰਜਾਬ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ,ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਚੰਦਨ ਗਰੇਵਾਲ, ਜਲੰਧਰ ਦੇ ਸੀਨੀਅਰ ਡਿਪਟੀ ਮੇਅਰ ਬਲਵੀਰ ਸਿੰਘ ਢਿੱਲੋਂ, ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਪਰਸਨ ਰਾਜਵਿੰਦਰ ਕੌਰ ਠਿਆੜਾ ਅਤੇ ਗੁਰਚਰਨ ਸਿੰਘ ਚੰਨੀ ਸ਼ਾਮਿਲ ਸਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਡਾ. ਰਵਜੋਤ ਸਿੰਘ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੂੰ ਸਮਾਗਮਾਂ ‘ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਸਬੰਧੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਤਿਆਰੀਆਂ ਦਾ ਜਾਇਜਾ

ਪੰਜਾਬ ਪੁਲਿਸ ਵੱਲੋਂ ਡਿਜੀਟਲ ਖ਼ਤਰਿਆਂ ਤੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਫਲੈਗਸ਼ਿਪ ਪਹਿਲਕਦਮੀ 'ਸਾਈਬਰ ਜਾਗੋ' ਦੀ ਸ਼ੁਰੂਆਤ