Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਅੰਮ੍ਰਿਤਸਰ ਤੋਂ 521 ਗ੍ਰਾਮ ਹੈਰੋਇਨ, ਚਾਰ ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

May 29, 2025 01:46 PM
SehajTimes

ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਏਡੀਜੀਪੀ ਏਐਨਟੀਐਫ ਨਿਲਾਭ ਕਿਸ਼ੋਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 521 ਗ੍ਰਾਮ ਹੈਰੋਇਨ ਅਤੇ ਸੱਤ ਮੈਗਜ਼ੀਨਾਂ ਤੇ 55 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਅਤਿ-ਆਧੁਨਿਕ .30 ਬੋਰ ਪੀਐਕਸ-5 ਸਟੌਰਮ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦਾਸਪੁਰ ਦੇ ਪਿੰਡ ਬੱਦੋਵਾਲ ਦੇ ਮਨਿੰਦਰਜੀਤ ਸਿੰਘ (26), ਗੁਰਦਾਸਪੁਰ ਦੇ ਧਰਮਕੋਟ ਰੰਧਾਵਾ ਦੇ ਪੀਟਰ (22) ਅਤੇ ਲਵਜੀਤ ਸਿੰਘ ਉਰਫ ਰਾਜਾ (21) ਵਜੋਂ ਹੋਈ ਹੈ। ਹੈਰੋਇਨ ਅਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ, ਜਿਨ੍ਹਾਂ ਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ ਅਤੇ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਏਐਨਟੀਐਫ ਇਸ ਪੂਰੇ ਨੈੱਟਵਰਕ ਦੇ ਖਾਤਮੇ ਅਗਲੇ-ਪਿਛਲੇ ਸਬੰਧਾਂ ਸਬੰਧਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀ ਹੈ। ਡੀਜੀਪੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਅਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏ.ਐਨ.ਟੀ.ਐਫ. ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਨਿਲਾਭ ਕਿਸ਼ੋਰ ਨੇ ਕਿਹਾ ਕਿ ਏ.ਐਨ.ਟੀ.ਐਫ. ਬਾਰਡਰ ਰੇਂਜ ਅੰਮ੍ਰਿਤਸਰ ਦੀ ਟੀਮ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਹਾਸਲ ਕਰਨ ਵਿੱਚ ਉਕਤ ਤਿੰਨਾਂ ਮੁਲਜ਼ਮਾਂ ਦੀ ਸ਼ਮੂਲੀਅਤ ਬਾਰੇ ਠੋਸ ਜਾਣਕਾਰੀ ਮਿਲੀ ਸੀ। ਪ੍ਰਾਪਤ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏ.ਐਨ.ਟੀ.ਐਫ. ਬਾਰਡਰ ਰੇਂਜ ਅੰਮ੍ਰਿਤਸਰ ਦੇ ਸੁਪਰਡੈਂਟ ਪੁਲਿਸ (ਐਸ.ਪੀ.) ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਖੁਫ਼ੀਆ ਆਪਰੇਸ਼ਨ ਚਲਾਇਆ ਅਤੇ ਅੰਮ੍ਰਿਤਸਰ ਦੇ ਅਟਾਰੀ ਰੋਡ 'ਤੇ ਸ਼ੰਕਰ ਢਾਬੇ ਦੇ ਨੇੜਿਓਂ ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਪੁਲਿਸ ਥਾਣਾ ਏ.ਐਨ.ਟੀ.ਐਫ, ਐਸ.ਏ.ਐਸ. ਨਗਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰਬਰ 141 ਮਿਤੀ 27.05.2025 ਦਰਜ ਕੀਤੀ ਗਈ ਹੈ।

Have something to say? Post your comment

 

More in Majha

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸ. ਤੇਜਾ ਸਿੰਘ ਸਮੁੰਦਰੀ ‘ਤੇ ਪੁਸਤਕ ਰਿਲੀਜ਼ ਸਮਾਰੋਹ ਅਤੇ ਸੈਮੀਨਾਰ ਆਯੋਜਿਤ

ਲੋਕ ਨਿਰਮਾਣ ਮੰਤਰੀ ਨੇ ਜੰਡਿਆਲਾ ਗੁਰੂ ਦੇ ਪਿੰਡ ਸੈਦਪੁਰ ਵਿੱਚ 33.92 ਲੱਖ ਰੁਪਏ ਨਾਲ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਸਿੱਖਿਆ ਵਿਭਾਗ ਦੀ ਪਹਿਲ - ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਖੁਦ ਕੀਤੀ ਸਵੈ-ਗਣਨਾ, 14 ਮਈ ਤੱਕ ਕਰੋ ਆਨਲਾਈਨ ਪੰਜੀਕਰਨ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਂ-ਬੋਲੀ ਵਜੋਂ ਦਰਜ ਕਰਵਾਇਆ ਜਾਵੇ - ਚੇਅਰਮੈਨ ਬਰਾੜ

ਬਿਕਰਮਜੀਤ ਸਿੰਘ ਪੁਰੇਵਾਲ ਨੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਅੰਮ੍ਰਿਤਸਰ ਵਜੋਂ ਅਹੁਦਾ ਸੰਭਾਲਿਆ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ `ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਗੁਰਪ੍ਰਤਾਪ ਸਿੰਘ ਸੰਧੂ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਅਹਿਮ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕੱਤਰਤਾ ਸਿੱਖ ਸੰਸਥਾਵਾਂ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨਾਮਨਜ਼ੂਰ 8 ਮਈ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਵਿਚਾਰ ਲਈ ਸੱਦਿਆ

ਗੋਲ ਬਾਗ ਸਟੇਡੀਅਮ ਵਿਖੇ ਪ੍ਰਾਚੀਨ ਸ਼ੈਲੀ ਕੁਸ਼ਤੀ ਮੁਕਾਬਲੇ ਕਰਵਾਏ ਵਿਧਾਇਕ ਡਾ. ਨਿੱਜਰ ਨੇ ਕੀਤੀ ਸ਼ਿਰਕਤ