ਪੰਜਾਬ ਵਿਚ ਮੌਸਮ ਵਿਭਾਗ ਵੱਲੋਂ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ 3 ਜੂਨ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਵਾਰ ਸਮੇਂ ਤੋਂ ਪਹਿਲਾਂ ਮਾਨਸੂਨ ਦਸਤਕ ਦੇ ਸਕਦੀ ਹੈ। IMD ਵੱਲੋਂ 60 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ‘ਚ ਤਰਨਤਾਰਨ, ਕਪੂਰਥਲਾ ਤੇ ਹੁਸ਼ਿਆਰਪੁਰ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਹੋਣ ਦੇ ਬਾਅਦ ਤਾਪਮਾਨ ਲਗਾਤਾਰ ਵਧ ਰਿਹਾ ਹੈ। ਸੂਬੇ ਵਿਚ ਸਭ ਤੋਂ ਵਧ ਤਾਪਮਾਨ ਬਠਿੰਡਾ ਵਿਚ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮਾਨਸੂਨ ਦੀ ਰਫਤਾਰ ਸਮੇਂ ਤੋਂ ਪਹਿਲਾਂ ਚੱਲ ਰਹੀ ਹੈ। ਅਜੇ ਕਈ ਸੂਬਿਆਂ ਵਿਚ ਇਹ ਸਮੇਂ ਤੋਂ ਇਕ ਹਫਤੇ ਅੱਗੇ ਚੱਲ ਰਿਹਾ ਹੈ ਜਿਥੇ ਮਾਨਸੂਨ ਨੂੰ 5 ਤੋਂ 10 ਜੂਨ ਦੇ ਵਿਚ ਪਹੁੰਚਣਾ ਸੀ ਉਥੇ ਇਹ ਸਮੇਂ ਤੋਂ ਪਹਿਲਾਂ ਦਸਤਕ ਦੇ ਸਕਦਾ ਹੈ।