Sunday, September 07, 2025

Chandigarh

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲੈਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

May 29, 2025 02:33 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ, ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.) ਚਰਨਜੀਤ ਸਿੰਘ ਨੂੰ ਇੱਕ ਸਥਾਨਕ ਆਰਕੀਟੈਕਟ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਦੀਨਾਨਗਰ ਦੇ ਪਿੰਡ ਆਨੰਦਪੁਰ ਦੇ ਰਹਿਣ ਵਾਲੇ ਇੱਕ ਆਰਕੀਟੈਕਟ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਗੁਰਦਾਸਪੁਰ ਸ਼ਹਿਰ ਵਿੱਚ ਆਪਣੇ ਪ੍ਰੋਜੈਕਟ ਲਈ ਐਨ.ਓ.ਸੀ. ਲਈ ਅਰਜ਼ੀ ਦਿੱਤੀ ਸੀ ਅਤੇ ਇਸ ਸਬੰਧੀ ਫਾਈਲ ਨੂੰ ਸ਼ੁਰੂ ਵਿੱਚ ਬਿਲਡਿੰਗ ਇੰਸਪੈਕਟਰ ਅਤੇ ਡਰਾਫਟਸਮੈਨ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਸੀ ਪਰ ਬਾਅਦ ਵਿੱਚ ਅੰਤਿਮ ਪ੍ਰਵਾਨਗੀ ਲਈ ਉਕਤ ਏ.ਟੀ.ਪੀ. ਕੋਲ ਭੇਜ ਦਿੱਤਾ ਗਿਆ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਜਾਣਬੁੱਝ ਕੇ ਬੇਲੋੜੇ ਇਤਰਾਜ਼ ਉਠਾਏ ਅਤੇ ਫਾਈਲ ਨੂੰ ਮਨਜ਼ੂਰੀ ਦੇਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏ.ਟੀ.ਪੀ. ਚਰਨਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Have something to say? Post your comment

 

More in Chandigarh

ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਮਾਜਰੀ ਬਲਾਕ ਤੋਂ ਢਕੋਰਾਂ ਸੜਕ ਦੀ ਮੁਰੰਮਤ ਕਰਨ ਦਾ ਐਲਾਨ

22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ : ਹਰਦੀਪ ਸਿੰਘ ਮੁੰਡੀਆਂ

'ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ : ਬਰਿੰਦਰ ਕੁਮਾਰ ਗੋਇਲ

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਡੇਰਾਬੱਸੀ ਹਲਕੇ ਦੇ ਕਈ ਪਿੰਡਾਂ ਦਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਦੌਰਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਡੇਰਾਬੱਸੀ ਦੇ ਹੜ੍ਹ ਪੀੜਤਾਂ ਵੱਲ ਮੱਦਦ ਦਾ ਹੱਥ ਵਧਾਇਆ

ਕੁਦਰਤੀ ਆਫਤਾਂ ਸਮੇਂ ਕੰਮ ਦਾ ਤਜਰਬਾ ਰੱਖਣ ਵਾਲੇ ਅਫਸਰਾਂ ਨੂੰ ਮੁੱਖ ਦਫਤਰਾਂ ਚੋਂ ਕੱਢ ਕੇ ਲਗਾਇਆ ਜਾਵੇ ਜਮੀਨੀ ਪੱਧਰ ਤੇ

ਭਾਰੀ ਮੀਂਹ ਕਾਰਨ ਬੀਜਣਪੁਰ' ਚ ਮੱਛੀ ਪਾਲਣ ਦਾ ਸਹਾਇਕ ਧੰਦਾ ਹੋਇਆ ਤਬਾਹ