Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਕੌਮਾਂਤਰੀ ਯੋਗ ਦਿਵਸ 'ਤੇ ਹਰਿਆਣਾ ਹੋਵੇਗਾ ਯੋਗਮਯ

May 29, 2025 03:09 PM
SehajTimes

ਲਗਭਗ ਇੱਕ ਲੱਖ ਤੋਂ ਵੀ ਵੱਧ ਲੋਕਾਂ ਦੀ ਹੋਵੇਗੀ ਭਾਗੀਦਾਰੀ

ਹਰਿਤ ਯੋਗ ਰਾਹੀਂ ਕੁਦਰਤ ਦੀ ਰੱਖਿਆ ਦਾ ਸੰਕਲਪ ਲੈ ਕੇ 10 ਲੱਖ ਪੌਧਾਰੋਪਣ ਦਾ ਟੀਚਾ

ਕੌਮਾਂਤਰੀ ਯੋਗ ਦਿਵਸ 'ਤੇ ਯੋਗ ਯੁਕਤ ਹਰਿਆਣਾ - ਨਸ਼ਾਮੁਕਤ ਹਰਿਆਣਾ ਦਾ ਵੀ ਹੋਵੇਗਾ ਆਗਾਜ਼

ਚੰਡੀਗੜ੍ਹ : 11ਵੇਂ ਕੌਮਾਂਤਰੀ ਯੋਗ ਦਿਵਸ ਮੌਕੇ 'ਤੇ 21 ਜੂਨ ਨੂੰ ਪੂਰਾ ਹਰਿਆਣਾ ਯੋਗਮਯ ਨਜਰ ਆਵੇਗਾ। ਇਸ ਮੌਕੇ 'ਤੇ ਜਿਲ੍ਹਾ ਕੁਰੂਕਸ਼ੇਤਰ ਵਿੱਚ ਰਾਜ ਪੱਧਰੀ ਸਮਾਰੋਹ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਵਿੱਚ ਲਗਭਗ ਇੱਕ ਲੱਖ ਲੋਕਾਂ ਦੀ ਭਾਗੀਦਾਰੀ ਹੋਵੇਗੀ। ਇਸ ਪ੍ਰੋਗਰਾਮ ਵਿੱਚ ਯੋਗ ਗੁਰੂ ਬਾਬਾ ਰਾਮਦੇਵ ਜੀ ਵੀ ਸ਼ਿਰਕਤ ਕਰਣਗੇ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਥੇ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਦੇ ਯਤਨਾਂ ਨਾਲ ਸਾਲ 2015 ਤੋਂ ਹਰ ਸਾਲ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਜਦੋਂ ਯੂਐਨਓ ਵਿੱਚ ਪ੍ਰਸਤਾਵ ਰੱਖਿਆ, ਉਸ ਸਮੇਂ 177 ਦੇਸ਼ਾਂ ਨੇ ਸਮਰਥਨ ਕੀਤਾ ਸੀ। ਅੱਜ ਪੂਰੀ ਦੁਨੀਆ ਨੇ ਯੋਗ ਨੂੰ ਅਪਣਾਇਆ ਹੈ।

ਉਨ੍ਹਾਂ ਨੇ ਕਿਹਾ ਕਿ 11ਵੇਂ ਕੌਮਾਂਤਰੀ ਯੋਗ ਦਿਵਸ ਦੇ ਪ੍ਰਬੰਧ ਦੀ ਤਿਆਰੀਆਂ ਲਈ ਅੱਜ ਆਯੂਸ਼ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰ ਤਿਆਰੀਆਂ ਨੂੰ ਆਖੀਰੀ ਰੂਪ ਦਿੱਤਾ ਗਿਆ। ਪੂਰਾ ਹਰਿਆਣਾ ਯੋਗਮਯ ਹੋਵੇ, ਅਜਿਹਾ ਮਾਹੌਲ ਬਨਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਯੋਗ ਸਾਡੇ ਦੇਸ਼ ਦੀ ਪੁਰਾਣੀ ਪਰੰਪਰਾ ਹੈ। ਇਹ ਸਿਰਫ ਸ਼ਰੀਰਿਕ ਕਸਰਤ ਨਹੀਂ, ਸਗੋ ਇੱਕ ਸੰਪੂਰਣ ਜੀਵਨਸ਼ੈਲੀ ਹੈ। ਯੋਗ ਨੇ ਸਿਹਤ ਦੇ ਪ੍ਰਤੀ ਸਾਨੂੰ ਜਾਗਰੁਕ ਰਹਿਣ ਦਾ ਸਰੋਤ ਪ੍ਰਦਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਰੇ ਆਪਣੇ ਜੀਵਨ ਵਿੱਚ ਯੋਗ ਨੂੰ ਆਪਣੀ ਰੋਜਾਨਾ ਜਿੰਦਗੀ ਦਾ ਹਿੱਸਾ ਬਨਾਉਣ ਅਤੇ ਸਿਹਤਮੰਦ ਭਾਰਤ ਦੇ ਵੱਲ ਇੱਕ ਹੋਰ ਕਦਮ ਵਧਾਉਣ।

ਉਨ੍ਹਾਂ ਨੇ ਕਿਹਾ ਕਿ ਸੂਬਾ ਪੱਧਰੀ ਪ੍ਰੋਗਰਾਮ ਤੋਂ ਇਲਾਵਾ, ਜਿਲ੍ਹਾ ਪੱਧਰੀ ਪ੍ਰੋਗਰਾਮ ਵੀ ਸਾਰੇ ਜਿਲ੍ਹਿਆਂ ਵਿੱਚ ਹੋਣਗੇ। ਇੰਨ੍ਹਾਂ ਹੀ ਨਹੀਂ ਬਲਾਕ ਪੱਧਰੀ ਪ੍ਰੋਗਰਾਮ ਵੀ ਸੂਬੇ ਦੇ 121 ਬਲਾਕਾਂ ਵਿੱਚ ਪ੍ਰਬੰਧਿਤ ਹੋਣਗੇ। ਇੰਨ੍ਹਾਂ ਪ੍ਰੋਗਰਾਮਾਂ ਦੇ ਪ੍ਰਬੰਧ ਦੇ ਲਈ ਆਯੂਸ਼ ਵਿਭਾਗ ਵੱਲੋਂ ਪੂਰੀ ਰੂਪਰੇਖਾ ਤਿਆਰ ਕਰ ਲਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਮਨਾਏ ਜਾਣ ਵਾਲੇ ਇੰਟਰਨੈਸ਼ਨਲ ਯੋਗਾ ਡੇ ਦੀ ਥੀਮ Yoga for one 5arth, one 8ealth ਯਾਨੀ ਇੱਕ ਪ੍ਰਥਵੀ, ਇੱਕ ਸਿਹਤ ਦੇ ਲਈ ਯੋਗ ਹੈ।

ਸਿਖਲਾਈ ਪ੍ਰੋਗਰਾਮ ਹੋਣਗੇ ਪ੍ਰਬੰਧਿਤ

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੌਮਾਂਤਰੀ ਯੋਗ ਦਿਵਸ ਲਈ ਸਿਖਲਾਈ ਪ੍ਰੋਗਰਾਮ ਦੇ ਨਾਲ-ਨਾਲ ਯੋਗ ਮੈਰਾਥਨ, ਯੋਗ ਜਾਗਰਣ ਯਾਤਰਾ ਸਮੇਤ ਹੋਰ ਪ੍ਰੋਗਰਾਮਾਂ ਦਾ ਪ੍ਰਬੰਧ ਕੀਤਾ ਜਾਵੇਗਾ। ਸਕੂਲੀ ਬੱਚਿਆਂ ਤੋਂ ਲੈ ਕੇ ਸਮਾਜ ਦੇ ਸਾਰੇ ਵਰਗਾਂ ਨੁੰ ਯੋਗ ਦਿਵਸ ਪ੍ਰੋਗਰਾਮ ਨਾਲ ਜੋੜਿਆ ਜਾਵੇਗਾ। ਇਹ ਪ੍ਰੋਗਰਾਮ ਅੱਜ ਤੋਂ 21 ਜੂਨ ਤੱਕ ਚੱਲਣਗੇ। ਯੋਗ ਪ੍ਰੋਗਰਾਮਾਂ ਦੇ ਨਾਲ ਸਵੱਛਤਾ ਪ੍ਰੋਗਰਾਮ ਨੂੰ ਵੀ ਜੋੜਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਯੋਗ ਦੇ 3 ਦਿਨਾਂ ਦੇ ਸਿਖਲਾਈ ਪ੍ਰੋਗਰਾਮ ਪ੍ਰਬੰਧਿਤ ਕੀਤੇ ਜਾਣਗੇ। ਸਾਰੇ ਮੰਤਰੀ, ਸਾਂਸਦ, ਵਿਧਾਇਕ, ਅਧਿਕਾਰੀ, ਕਰਮਚਾਰੀ ਅਤੇ ਹੋਰ ਜਨਪ੍ਰਤੀਨਿਧੀਆਂ ਲਈ ਵੀ ਸਿਖਲਾਈ ਪ੍ਰੋਗਰਾਮ ਪ੍ਰਬੰਧਿਤ ਕੀਤੇ ਜਾਣਗੇ।

ਕੌਮਾਂਤਰੀ ਯੋਗ ਦਿਵਸ 'ਤੇ ਯੋਗ ਮੁਕਤ ਹਰਿਆਣਾ - ਨਸ਼ਾਮੁਕਤ ਹਰਿਆਣਾ ਦਾ ਵੀ ਹੋਵੇਗਾ ਆਗਾਜ਼

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੌਮਾਂਤਰੀ ਯੋਗ ਦਿਵਸ 'ਤੇ ਸਿਹਤਮੰਦ ਭਾਰਤ-ਸਿਹਤਮੰਦ ਹਰਿਆਣਾ ਦੇ ਨਾਲ-ਨਾਲ ਅਸੀਂ ਯੋਗ ਯੁਕਤ ਹਰਿਆਣਾ-ਨਸ਼ਾਮੁਕਤ ਹਰਿਆਣਾ ਦਾ ਵੀ ਆਗਾਜ਼ ਕਰਨ, ਤਾਂ ਜੋ ਸਮਾਜ ਤੋਂ ਨਸ਼ੇ ਨੁੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਇਸ ਤੋਂ ਇਲਾਵਾ, ਹਰਿਤ ਯੋਗ ਰਾਹੀਂ ਕੁਦਰਤ ਦੀ ਰੱਖਿਆ ਦਾ ਸੰਕਲਪ ਲੈ ਕੇ 10 ਲੱਖ ਪੌਧੇ ਲਗਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਕੌਮਾਂਤਰੀ ਯੋਗ ਦਿਵਸ ਲਈ ਰਜਿਸਟ੍ਰੇਸ਼ਣ ਲਈ ਪੋਰਅਲ ਖੋਲਿਆ ਗਿਅ ਹੈ ਅਤੇ 10 ਲੱਖ ਨੌਜੁਆਨਾਂ ਨੂੰ ਜੋੜਨ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਇਸ ਯੋਗ ਦਿਵਸ ਨੂੰ ਯੋਗ ਮਹੋਤਸਵ ਵਜੋ ਮਨਾਉਣ ਅਤੇ ਲੋਕ ਕਿਸੇ ਵੀ ਪਾਰਕ, ਸਟੇਡੀਅਮ, ਘਰ ਦੀ ਛੱਤ ਜਾ ਖੁੱਲੀ ਥਾਂ 'ਤੇ ਯੋਗ ਕਰ ਪੂਰੇ ਵਿਸ਼ਵ ਵਿੱਚ ਸੰਦੇਸ਼ ਦੇਣ ਦਾ ਕੰਮ ਕਰਨ। ਊਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦਾ ਸੰਕਲਪ ਹੈ ਕਿ ਯੋਗ ਨੂੰ ਜਨ-ਜਨ ਤੱਕ ਪਹੁੰਚਾਇਆ ਜਾਵੇ ਅਤੇ ਹਰਿਆਣਾ ਨੂੰ ਸੋਗਮਯ ਸੂਬਾ ਬਣਾਇਆ ਜਾਵੇ।

ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਸਬੰਧ ਵਿੱਚ ਪੁੱਛੇ ਗਏ ਸੁਆਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਜਰੂਰਤ ਨਹੀਂ ਹੈ। ਇਸ ਸਬੰਧ ਵਿੱਚ ਸਿਹਤ ਵਿਭਾਗ ਦੀ ਪੂਰੀ ਤਿਆਰੀ ਹੈ।

ਇਸ ਮੌਕੇ 'ਤੇ ਆਯੂਸ਼ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਹਰਿਆਣਾ ਯੋਗ ਕਮਿਸ਼ਨ ਦੇ ਚੇਅਰਮੈਨ ਡਾ. ਜਗਦੀਪ ਆਰਿਆ, ਸੂਚਨਾ, ਜਨਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਮਕਰੰਦ ਪਾਂਡੂਰੰਗ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪ੍ਰਵੀਣ ਅੱਤਰੇ ਮੌਜੂਦ ਰਹੇ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ