Wednesday, July 16, 2025

Chandigarh

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਵੱਖ-ਵੱਖ ਸਕੂਲਾਂ ਵਿੱਚ 51.17 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜ ਲੋਕ ਅਰਪਣ ਕੀਤੇ

May 29, 2025 03:33 PM
SehajTimes

ਜ਼ੀਰਕਪੁਰ : ਕੁਲਜੀਤ ਸਿੰਘ ਰੰਧਾਵਾ, ਹਲਕਾ ਵਿਧਾਇਕ, ਡੇਰਾਬੱਸੀ ਵੱਲੋਂ "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਸਰਕਾਰੀ ਮਿਡਲ ਸਕੂਲ, ਜ਼ੀਰਕਪੁਰ, ਸਰਕਾਰੀ ਪ੍ਰਾਇਮਰੀ ਸਕੂਲ ਸਿੰਘਪੁਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਰਾਮਗੜ੍ਹ ਭੁੱਡਾ ਵਿਖੇ ਨਵੇਂ ਹੋਏ ਬੁਨਿਆਦੀ ਢਾਂਚੇ ਦੇ ਕੰਮ ਵਿਦਿਆਰਥੀਆਂ ਨੂੰ ਅਰਪਣ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਤੇ ਯੋਗ ਬਣਾਉਣਾ ਹੈ ਤਾਂ ਜੋ ਆਮ ਘਰਾਂ ਦੇ ਬੱਚਿਆਂ ਨੂੰ ਵੀ ਉੱਚ ਮਿਆਰੀ ਸਿੱਖਿਆ ਆਪਣੀ ਰਿਹਾਇਸ਼ ਨੇੜੇ ਹੀ ਮਿਲ ਸਕੇ।

ਉਨ੍ਹਾਂ ਨੇ "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਸਰਕਾਰੀ ਮਿਡਲ ਸਮਾਰਟ ਸਕੂਲ ਪਿੰਡ ਜ਼ੀਰਕਪੁਰ ਵਿੱਚ 2 ਲੱਖ 80 ਹਜਾਰ ਨਾਲ ਹੋਏ ਵਿਕਾਸ ਕਾਰਜ ਦੇ ਉਦਘਾਟਨ ਕੀਤੇ ਅਤੇ 8ਵੀਂ ਜਮਾਤ ਵਿਚ 95% ਅੰਕ ਹਾਸਲ ਕਰ ਟੌਪਰ ਰਹੀ ਵਿਦਿਆਰਥਣ ਕ੍ਰਿਪਾ ਨੂੰ ਸਨਮਾਨਿਤ ਵੀ ਕੀਤਾ, ਜਿਸ ਵਾਸਤੇ ਐਕਸ ਸਰਵਿਸ ਮੈਨ ਜ਼ਿਲ੍ਹਾ ਪ੍ਰਧਾਨ ਸ਼੍ਰੀ ਅਮਰੀਕ ਸਿੰਘ ਭੁੱਲਰ ਨੇ ਪੰਜ ਹਜਾਰ ਰੁਪਏ ਦੀ ਇਨਾਮ ਰਾਸ਼ੀ ਦਿਤੀ। ਦੂਸਰੇ ਸਕੂਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਸਿੰਘਪੁਰਾ ਵਿੱਚ 32 ਲੱਖ 860 ਰੁਪਏ ਨਾਲ ਦੋ ਆਧੁਨਿਕ ਕਲਾਸ ਰੂਮ, ਚਾਰਦੀਵਾਰੀ ਅਤੇ ਬਿਲਡਿੰਗ ਦੀ ਮੁਰੰਮਤ ਦਾ ਕੰਮ ਦੇ ਉਦਘਾਟਨ ਕੀਤੇ ਅਤੇ ਇਸ ਉਪਰੰਤ ਜ਼ੀਰਕਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਰਾਮਗੜ੍ਹ ਭੁੱਡਾ ਵਿੱਚ 16 ਲੱਖ 37 ਹਜਾਰ ਰੁਪਏ ਨਾਲ ਹੋਏ ਵਿਕਾਸ ਕਾਰਜ (ਐਡੀਸ਼ਨਲ ਕਲਾਸ ਰੂਮ, ਚਾਰਦੀਵਾਰੀ ਤੇ ਹੋਰ)ਦੇ  ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।

ਉਨ੍ਹਾਂ ਨੇ ਅੱਗੇ ਕਿਹਾ ਕਿ ਡੇਰਾਬਸੀ ਹਲਕੇ ਵਿੱਚ ਬਹੁਤ ਸਾਰੇ ਸਕੂਲਾਂ ਦੀ ਨਵੀਨੀਕਰਨ ਪ੍ਰਕਿਰਿਆ ਜਾਰੀ ਹੈ ਅਤੇ ਹਰ ਸਕੂਲ ਨੂੰ ਆਧੁਨਿਕ ਸੁਵਿਧਾਵਾਂ ਨਾਲ ਸੰਵਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਲਈ 12 ਫੀਸਦੀ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸਿੱਖਿਆ ਵਿੱਚ ਉੱਤਮਤਾ ਲਈ ਸਿੱਖਿਆ ਵਿਭਾਗ ਦੇ ਪ੍ਰਿੰਸੀਪਲਾਂ, ਹੈੱਡ ਮਾਸਟਰਾਂ ਅਤੇ ਅਧਿਆਪਕਾਂ ਨੂੰ ਪ੍ਰਿੰਸੀਪਲਜ਼ ਅਕੈਡਮੀ, ਸਿੰਗਾਪੁਰ; ਨੈਸ਼ਨਲ ਇੰਸਟੀਚਿਊਟ ਆੱਫ ਐਜੁਕੇਸ਼ਨ (NIE) ਇੰਟਰਨੈਸ਼ਨਲ, ਸਿੰਗਾਪੁਰ ਦੀ ਤੁਰਕੂ ਯੂਨੀਵਰਸਿਟੀ, ਫਿਨਲੈਂਡ ਅਤੇ ਇੰਡੀਅਨ ਇੰਸਟੀਚਿਊਟ ਆੱਫ ਮੈਨੇਜਮੈਂਟ (IIM) ਅਹਿਮਦਾਬਾਦ ਵਰਗੀਆਂ ਸੰਸਥਾਵਾਂ ਵਿਚ ਭੇਜਿਆ ਗਿਆ ਹੈ।

     ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਹੋਏ ਇਨ੍ਹਾਂ ਵਿਕਾਸ ਕਾਰਜਾਂ ਨਾਲ ਵਿਦਿਆਰਥੀਆਂ ਲਈ ਅਕਾਦਮਿਕ ਤੌਰ 'ਤੇ ਬਿਹਤਰ ਮਾਹੌਲ ਸਿਰਜਕੇ ਸਰਕਾਰੀ ਸਕੂਲਾਂ ਦੇ ਖੇਤਰ ਵਿੱਚ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ, ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਮਨੋਬਲ ਹੋਰ ਉੱਚਾ ਹੋਵੇਗਾ ਅਤੇ  ਇਸ ਦੇ ਬਿਹਤਰ ਨਤੀਜੇ ਭਵਿੱਖ ਵਿੱਚ ਅੱਗੇ ਆਉਂਣਗੇ। ਪਖਾਨਿਆਂ ਅਤੇ ਕਮਰਿਆਂ ਦੀ ਨਵੀਨੀਕਰਨ ਨਾਲ ਨਾ ਸਿਰਫ਼ ਸਕੂਲ ਦੀ ਸਫਾਈ ਅਤੇ ਸੁਵਿਧਾ ਵਿਚ ਵਾਧਾ ਹੋਇਆ ਹੈ, ਸਗੋਂ ਬੱਚਿਆਂ ਦੀ ਪੜ੍ਹਾਈ 'ਚ ਸਾਫ ਸੁਥਰੇ ਮਾਹੋਲ ਕਰਕੇ ਹੋਰ ਰੁਚੀ ਵੀ ਵਧੇਗੀ । ਉਨ੍ਹਾਂ ਇਸ ਮੌਕੇ ਸਕੂਲ ਵਿੱਚ ਮਿਲ ਰਹੀਆਂ ਸਹੂਲਤਾਂ ਦਾ ਜ਼ਿਕਰ ਕਰਦਿਆ ਤਸੱਲੀ ਦਾ ਪ੍ਰਗਟਾਵਾ ਕੀਤਾ ।

ਇਸ ਮੌਕੇ ਸਕੂਲਾਂ ਦੇ ਅਧਿਆਪਕ, ਬੱਚਿਆਂ ਦੇ ਮਾਤਾ ਪਿਤਾ ਅਤੇ ਸਕੂਲਾਂ ਦੀ ਵਿਦਿਆਰਥੀਆਂ ਸਮੇਤ ਪਿੰਡਾਂ ਦੇ ਮੋਹਤਬਰ ਵਿਅਕਤੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਮੌਜੂਦ ਸਨ।

 

Have something to say? Post your comment

 

More in Chandigarh

ਲੋਕ ਰੋਹ ਹੀ ਸਰਕਾਰ ਨੂੰ ਲੋਕ ਵਿਰੋਧੀ ਪਾਲਿਸੀ ਵਾਪਸ ਲੈਣ ਲਈ ਮਜ਼ਬੂਰ ਕਰੇਗਾ: ਬਲਬੀਰ ਸਿੰਘ ਸਿੱਧੂ

ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ 'ਕਾਰਵਾਈ' ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ

ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ

ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ, ਦੋ ਪਿਸਤੌਲਾਂ ਬਰਾਮਦ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਪਹਿਲੇ ਸਰਕਾਰੀ ਓਲਡ ਏਜ ਹੋਮ ‘ਚ ਮਨਾਇਆ ਜਨਮਦਿਨ

ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ

ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

ਮਾਜਰੀ ਪੁਲਿਸ ਵੱਲੋਂ ਪ੍ਰਾਪਰਟੀ ਡੀਲਰਾਂ ਤੇ ਸੁਨਿਆਰਿਆਂ ਨਾਲ ਮੀਟਿੰਗ 

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ