Thursday, April 25, 2024
BREAKING NEWS
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,29,258 ਮੀਟਰਕ ਟਨ ਕਣਕ ਦੀ ਹੋਈ ਆਮਦ : ਪਰਨੀਤ ਸ਼ੇਰਗਿੱਲਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ :DCਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇਮਾਰਕਫੈੱਡ ਦੇ ਐਮ.ਡੀ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ ਪੰਜਾਬੀ ਯੂਨੀਵਰਸਿਟੀ ਵਿਖੇ ਕਮੇਡੀ ਨਾਟਕ ‘ਕਰ ਲਓ ਘਿਓ ਨੂੰ ਭਾਂਡਾ’ ਨਾਟਕ ਦੀਆਂ ਦੋ ਪੇਸ਼ਕਾਰੀਆਂ ਕਰਵਾਈਆਂਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾਪੰਜਾਬੀ ਯੂਨੀਵਰਸਿਟੀ ਤੋਂ ਮਿਲੀਆਂ ਚੰਗੀਆਂ ਕਦਰਾਂ ਕੀਮਤਾਂ ਨੇ ਸੱਚ ਵੱਲ ਖੜ੍ਹਨਾ ਸਿਖਾਇਆ : ਜਸਟਿਸ ਗੁਰਬੀਰ ਸਿੰਘਡੀ.ਸੀ ਵੱਲੋਂ ਖਰੜ ਮੰਡੀ ਦਾ ਦੌਰਾ ’ਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ

International

ਭਾਰਤੀ-ਅਮਰੀਕੀਆਂ ਨੂੰ ਖਿੱਚਣ ਲਈ ਟਰੰਪ ਵੱਲੋਂ ਵੀਡੀਓ ਜਾਰੀ

August 24, 2020 11:33 AM

ਰਸੂਖ਼ਵਾਨ ਭਾਰਤੀ-ਅਮਰੀਕੀ ਵੋਟਰਾਂ ਨੂੰ ਖਿੱਚਣ ਦੇ ਮੰਤਵ ਨਾਲ ਟਰੰਪ ਦੀ ਚੋਣ ਮੁਹਿੰਮ ਟੀਮ ਵੱਲੋਂ ਇਕ ਵੀਡੀਓ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਇਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਭਾਸ਼ਣਾਂ ਨੂੰ ਸੰਖੇਪ ਰੂਪ ਵਿਚ ਦਿਖਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਵਿਚ 20 ਲੱਖ ਤੋਂ ਵੱਧ ਭਾਰਤੀ-ਅਮਰੀਕੀ ਵੋਟਰ ਹਨ। ਟਰੰਪ ਦੀ ਚੋਣ ਮੁਹਿੰਮ ਨਾਲ ਜੁੜੇ ਅਹਿਮ ਮੈਂਬਰ ਨੇ ਵੀਡੀਓ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ਅਮਰੀਕਾ ਦਾ ਭਾਰਤ ਨਾਲ ਗੂੜ੍ਹਾ ਰਿਸ਼ਤਾ ਹੈ ਤੇ ਟਰੰਪ ਨੂੰ ਭਾਰਤੀ-ਅਮਰੀਕੀਆਂ ਦਾ ਤਕੜਾ ਸਮਰਥਨ ਹਾਸਲ ਹੈ। ਰਾਸ਼ਟਰਪਤੀ ਦੇ ਪੁੱਤਰ ਡੋਨਲਡ ਟਰੰਪ ਜੂਨੀਅਰ ਨੇ ਵੀ ਵੀਡੀਓ ਟਵੀਟ ਕੀਤਾ ਹੈ। ਉਹ ਭਾਰਤੀ-ਅਮਰੀਕੀ ਭਾਈਚਾਰੇ ਨਾਲ ਚੰਗੀ ਤਰ੍ਹਾਂ ਜੁੜੇ ਹੋਏ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਪ੍ਰਧਾਨ ਮੰਤਰੀ ਮੋਦੀ ਨੇ ਹਿਊਸਟਨ ਦਾ ਦੌਰਾ ਕੀਤਾ ਸੀ ਤੇ ਟਰੰਪ ਇਸੇ ਸਾਲ ਅਹਿਮਦਾਬਾਦ ਆਏ ਸਨ। 107 ਸਕਿੰਟ ਦੀ ਵੀਡੀਓ ਦਾ ਸਿਰਲੇਖ ਹੈ ‘ਫੋਰ ਮੋਰ ਈਅਰਜ਼’ ਤੇ ਦੋਵੇਂ ਆਗੂ ਇਸ ਦੇ ਸ਼ੁਰੂ ਵਿਚ ਇਕੱਠੇ ਤੁਰੇ ਜਾਂਦੇ ਨਜ਼ਰ ਆ ਰਹੇ ਹਨ। ਮੋਦੀ ਭਾਰਤੀ-ਅਮਰੀਕੀਆਂ ਦਰਮਿਆਨ ਕਾਫ਼ੀ ਹਰਮਨਪਿਆਰੇ ਹਨ ਤੇ ਹਿਊਸਟਨ ਦੇ ‘ਹਾਓਡੀ ਮੋਦੀ’ ਸਮਾਗਮ ਵਿਚ 50 ਹਜ਼ਾਰ ਲੋਕ ਆਏ ਸਨ। ਟਰੰਪ ਦੀ ਚੋਣ ਮੁਹਿੰਮ ’ਚ ਲੱਗੇ ਉਨ੍ਹਾਂ ਦੇ ਸਾਥੀਆਂ ਨੂੰ ਯਕੀਨ ਹੈ ਕਿ ਭਾਰਤੀ-ਅਮਰੀਕੀਆਂ ਦੀ ਨਵੰਬਰ ਦੀਆਂ ਚੋਣਾਂ ’ਚ ਅਹਿਮ ਭੂਮਿਕਾ ਹੈ। 

Have something to say? Post your comment