Tuesday, September 16, 2025

Chandigarh

ਵਿਧਾਇਕ ਕੁਲਵੰਤ ਸਿੰਘ ਵੱਲੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ ਦੀ ਸਹੂਲਤ ਦੇਣ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

May 29, 2025 03:56 PM
SehajTimes
ਪਿਛਲੇ ਤਿੰਨ ਦਿਨਾਂ 'ਚ ਸਵਾ ਦੋ ਸੌ ਵੱਧ ਲੋਕਾਂ ਨੇ ਲਿਆ ਈਜ਼ੀ ਰਜਿਸਟਰੀ ਦਾ ਲਾਭ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਐਸ.ਏ.ਐਸ ਨਗਰ (ਮੋਹਾਲੀ) ਤੋਂ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਸੂਬੇ ਦੇ ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਪਲਬੱਧ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਤੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ ਦੀ ਸ਼ੁਰੂਆਤ ਕਰਨ 'ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਚ ਸਵਾ ਦੋ ਸੌ ਵੱਧ ਲੋਕਾਂ ਨੇ ਈਜ਼ੀ ਰਜਿਸਟਰੀ ਦਾ ਲਾਭ ਲਿਆ ਹੈ।


ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਇਸ ਇਤਿਹਾਸਕ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨਾ ਹੈ। ਇਸਦੇ ਨਾਲ ਹੀ ਸੂਬੇ ਦੇ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਹੁਣ ਕੇਵਲ ਇੱਕ ਸਬ-ਰਜਿਸਟਰਾਰ ਦਫਤਰ ਤੇ ਨਿਰਭਰ ਨਾ ਰਹਿ ਕੇ, ਲੋਕ ਹੁਣ ਜਿੱਥੇ ਵੀ ਚਾਹੁਣ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ 'ਚ ਜਾ ਸਕਦੇ ਹਨ। ਮੋਹਾਲੀ ਤੋਂ ਇਸਦੀ ਸਫ਼ਲਤਾਪੂਰਵਕ ਸ਼ੁਰੂਆਤ ਕੀਤੀ ਹੈ ਅਤੇ ਛੇਤੀ ਹੀ ਸੂਬੇ ਭਰ ਇਸ ਪ੍ਰਣਾਲੀ ਨੂੰ ਲਾਗੂ ਕੀਤਾ ਜਾਵੇਗਾ।

ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਦਫ਼ਤਰਾਂ 'ਚ ਲੋਕਾਂ ਦਾ ਨਾ ਤਾਂ ਏਜੰਟਾਂ ਨਾਲ ਵਾਹ ਪਵੇਗਾ ਅਤੇ ਨਾ ਹੀ ਉਨ੍ਹਾਂ ਨੂੰ ਦਫ਼ਤਰਾਂ 'ਚ ਖੱਜਲ-ਖੁਆਰ ਹੋਣ ਪਵੇਗਾ | ਲੋਕਾਂ ਨੂੰ ਇਸ ਸੰਬੰਧੀ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਸਾਰੀ ਜਾਣਕਾਰੀ ਮੋਬਾਈਲ 'ਤੇ ਉਪਲਬੱਧ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।

ਪੰਜਾਬ ਸਰਕਾਰ ਦੀ ਇਸ ਪ੍ਰਣਾਲੀ ਤਹਿਤ ਦਸਤਾਵੇਜ਼ ਤਿਆਰ ਕਰਨ ਸੰਬੰਧੀ ਹੈਲਪਲਾਈਨ ਨੰਬਰ-1076 'ਤੇ ਸੇਵਾ ਸਹਾਇਕਾਂ ਨੂੰ ਘਰ ਵੀ ਸੱਦਿਆ ਜਾ ਸਕਦਾ ਹੈ। ਜਿਸ ਨਾਲ ਪਿੰਡ 'ਚ ਰਹਿਣ ਵਾਲੇ ਪਰਿਵਾਰ, ਬਜ਼ੁਰਗ ਨਾਗਰਿਕ, ਕੰਮਕਾਰ ਵਾਲੇ ਪੇਸ਼ੇਵਰ ਅਤੇ ਬਾਹਰ ਜਾਣ ਅਸਮਰਥ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

ਵਿਧਾਇਕ ਸ. ਕੁਲਵੰਤ ਸਿੰਘ ਨੇ ‘ਈਜ਼ੀ ਰਜਿਸਟਰੀ’ ਪ੍ਰਣਾਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ 48 ਘੰਟਿਆਂ 'ਚ ਰਜਿਸਟਰੀ ਦਸਤਾਵੇਜ਼ਾਂ ਦੀ ਪੂਰਵ-ਤਸਦੀਕ ਪ੍ਰਕਿਰਿਆ ਨਾਗਰਿਕਾਂ ਦੀ ਮੁਸ਼ਕਿਲਾਂ ਘੱਟ ਕਰੇਗੀ ਅਤੇ ਪ੍ਰਕਿਰਿਆ ਨੂੰ ਸੌਖਾ ਬਣਾਉਂਦੀ ਹੈ। ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ।

ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਦਫ਼ਤਰਾਂ 'ਚ ਖੱਜਲ-ਖੁਆਰੀ ਘੱਟ ਕਰਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜੀਹ ਦੇ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ। ਭ੍ਰਿਸ਼ਟਾਚਾਰ ਪ੍ਰਤੀ ਪੰਜਾਬ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ  ਇਹ ਪਹਿਲਕਦਮੀ ਤਹਿਸੀਲ ਦਫ਼ਤਰਾਂ 'ਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ 'ਚ ਮੁੱਖ ਭੂਮਿਕਾ ਨਿਭਾਏਗੀ।
 

Have something to say? Post your comment

 

More in Chandigarh

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ