Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਪੁਲਿਸ ਕਸਟਡੀ ‘ਚ ਬਠਿੰਡਾ ਦੇ ਸਿੱਖ ਨੌਜਵਾਨ ਦੀ ਮੌਤ ਦਾ ਮਾਮਲਾ

May 29, 2025 06:41 PM
SehajTimes

ਬਠਿੰਡਾ : ਬਠਿੰਡਾ ‘ਚ ਪੁਲਿਸ ਕਸਟਡੀ ‘ਚ ਸਿੱਖ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਤਹਿਤ 4 ਪੁਲਿਸ ਮੁਲਾਜ਼ਮਾਂ ਸਣੇ 6 ਲੋਕਾਂ ਖ਼ਿਲਾਫ਼ FiR ਦਰਜ ਕੀਤੀ ਗਈ ਹੈ।CIA ਸਟਾਫ ਨੇ ਸ਼ੱਕ ਦੇ ਆਧਾਰ ‘ਤੇ ਨਰਿੰਦਰ ਸਿੰਘ ਨੂੰ ਹਿਰਾਸਤ ਵਿਚ ਲਿਆ ਸੀ ਤੇ ਹਿਰਾਸਤ ਦੌਰਾਨ ਹੀ ਨਰਿੰਦਰ ਦੀ ਜਾਨ ਚਲੀ ਗਈ ਸੀ। ਪਰਿਵਾਰ ਵੱਲੋਂ ਪੁਲਿਸ ਉਤੇ ਨੌਜਵਾਨ ਨਾਲ ਤਸ਼ੱਦਦ ਕਰਨ ਦੇ ਇਲਜ਼ਾਮ ਲਗਾਏ ਗਏ ਹਨ ਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ। 24 ਮਈ ਨੂੰ CIA ਸਟਾਫ਼ ’ਚ ਅੰਨ੍ਹੇ ਤਸ਼ੱਦਦ ਨਾਲ ਮਰਨ ਵਾਲਾ ਨਰਿੰਦਰਦੀਪ ਸਿੰਘ ਪੜ੍ਹਾਈ ਵਿਚ ਕਾਫ਼ੀ ਹੁਸ਼ਿਆਰ ਸੀ। ਉਹ ਵਿਦਿਆਰਥੀਆਂ ਨੂੰ ਆਈਲੈਟਸ ਦੀ ਪੜ੍ਹਾਈ ਕਰਵਾਉਦਾ ਆ ਰਿਹਾ ਸੀ। ਮ੍ਰਿਤਕ ਨੌਜਵਾਨ ਦੇ ਸਰੀਰ ਉਪਰ ਸੱਟਾਂ ਦੇ ਨਿਸ਼ਾਨ ਵੀ ਮਿਲੇ ਹਨ। ਪਰਿਵਾਰ ਵਾਲਿਆਂ ਦੀ ਮੰਗ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਪੁੱਤ ਦੀ ਬੇਰਹਿਮੀ ਨਾਲ ਮੌਤ ਹੋ ਗਈ ਉਸੇ ਤਰ੍ਹਾਂ ਇਸ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਮਿਲੇ।

Have something to say? Post your comment