Tuesday, September 16, 2025

Chandigarh

ਮਾਨ ਸਰਕਾਰ ਸੂਬੇ ਦੇ ਸ਼ਹਿਰਾਂ ਦੀ ਸਾਫ ਸਫਾਈ ਸਬੰਧੀ ਕੋਈ ਸਮਝੌਤਾ ਨਹੀਂ ਕਰੇਗੀ; ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸ਼ਨਾਂ ਅਤੇ ਵਿਭਾਗੀ ਅਧਿਕਾਰੀਆਂ ਨੂੰ ਦਿੱਤਾ ਸਪੱਸ਼ਟ ਸੰਦੇਸ਼

May 30, 2025 12:48 PM
SehajTimes

ਸ਼ਹਿਰਾਂ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਅਤੇ ਸ਼ਹਿਰਾਂ ਨਾਲ ਸਬੰਧਤ ਵਿਕਾਸ ਤਜਵੀਜਾਂ ਭੇਜਣ ਲਈ ਕਿਹਾ

ਚੰਡੀਗੜ੍ਹ : ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਵਿਭਿੰਨ ਸ਼ਹਿਰਾਂ ਦੇ ਸਾਫ ਸਫਾਈ ਪ੍ਰਬੰਧਾਂ ਨੂੰ ਸਚਾਰੂ ਰੂਪ ‘ਚ ਚਲਾਉਣ ਸਬੰਧੀ ਕੋਈ ਸਮਝੌਤਾ ਨਹੀਂ ਕਰੇਗੀ ਅਤੇ ਜੇਕਰ ਕੋਈ ਅਧਿਕਾਰੀ ਤੇ ਕਰਮਚਾਰੀ ਇਸ ਸਬੰਧੀ ਡਿਊਟੀ ‘ਚ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਵਿਭਾਗੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਦਿਨੇਸ਼ ਚੱਢਾ, ਲਖਵੀਰ ਸਿੰਘ ਰਾਏ ਦੀ ਹਾਜ਼ਰੀ ਵਿੱਚ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਮੰਡੀ ਗੋਬਿੰਦਗੜ੍ਹ, ਸਰਹਿੰਦ, ਸ੍ਰੀ ਫਤਿਹਗੜ ਸਾਹਿਬ, ਬਸੀ ਪਠਾਣਾ, ਨੰਗਲ, ਸ੍ਰੀ ਅਨੰਦਪੁਰ ਸਾਹਿਬ,ਰੂਪਨਗਰ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ, ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ, ਖਰੜ, ਕੁਰਾਲੀ, ਨਯਾ ਗਾਓਂ, ਬਨੂੜ, ਖਮਾਣੋਂ ਅਤੇ ਕੀਰਤਪੁਰ ਸਾਹਿਬ ਆਦਿ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਸਬੰਧਤ ਸ਼ਹਿਰਾਂ ਦੇ ਵਿਭਿੰਨ ਪ੍ਰਗਤੀ ਅਧੀਨ ਪ੍ਰਾਜੈਕਟਾਂ, ਵਾਟਰ ਸਪਲਾਈ ਅਤੇ ਸੀਵਰੇਜ਼ ਪ੍ਰਬੰਧਾਂ ਨਾਲ ਸਬੰਧਤ ਵਿਸਥਾਰਪੂਰਬਕ ਜਾਣਕਾਰੀ ਹਾਸਲ ਕੀਤੀ।

ਕੈਬਨਿਟ ਮੰਤਰੀ ਨੇ ਪੰਜਾਬ ਦੇ ਸ਼ਹਿਰਾਂ ਨੂੰ ਕੁੜਾ-ਮੁਕਤ ਬਣਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸ਼ਹਿਰਾਂ ਨੂੰ ਸਾਫ-ਸੁਥਰਾ ਅਤੇ ਆਧੁਨਿਕ ਸੁਵਿਧਾਵਾਂ ਨਾਲ ਲੈਸ ਬਣਾਉਣਾ ਪੰਜਾਬ ਸਰਕਾਰ ਦੀ ਮੱਖ ਤਰਜੀਹ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਸਫਾਈ ਕਾਰਜਾਂ ਵਿੱਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰੀ ਸੰਸਥਾਵਾਂ ਦੇ ਵਿਕਾਸ ਦੇ ਕੰਮਾਂ ਅਤੇ ਹੋਰ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਰਿਵਿਊ ਕਰਦਿਆਂ ਕਿਹਾ ਕਿ ਸਮੂਹ ਵਿਭਾਗੀ ਕਰਮਚਾਰੀ ਅਤੇ ਅਧਿਕਾਰੀ ਜੇਕਰ ਆਪਣੀ ਡਿਊਟੀ ਬਾਖੂਬੀ ਕਰਨ ਤਾਂ ਹਰ ਤਰ੍ਹਾਂ ਦੀ ਮੁਸ਼ਕਿਲ ਨੂੰ ਸਮੇਂ-ਸਿਰ ਹੱਲ ਕੀਤਾ ਜਾ ਸਕਦਾ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਰਸਾਤਾਂ ਦਾ ਮੌਸਮ ਨੇੜੇ ਆਉਂਦੇ ਹੋਏ ਸੀਵਰੇਜ਼ ਲਾਈਨਾਂ ਦੀ ਅਗਾਊਂ ਸਫਾਈ ਹੋਣੀ ਬਹੁਤ ਜ਼ਰੂਰੀ ਹੈ, ਤਾਂ ਜੋ ਸੜਕਾਂ ਅਤੇ ਗਲੀਆਂ ਵਿੱਚ ਗੰਦਾਂ ਪਾਣੀ ਇਕੱਠਾ ਹੋਣ ਦੀ ਸਮੱਸਿਆ ਨਾ ਆਵੇ। ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਸਮੁੱਚੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਖੇਤਰੀ ਅਧਿਕਾਰੀ ਮੁੱਖ ਦਫਤਰ ਨੂੰ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਤਜਵੀਜ਼ ਤਿਆਰ ਕਰਕੇ ਭੇਜਣ।

ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਖੇਤਰ `
‘ਚ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਜ਼ਮੀਨੀ ਪੱਧਰ ‘ਤੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

Have something to say? Post your comment

 

More in Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ