Wednesday, December 17, 2025

Chandigarh

ਨਜਾਇਜ਼ ਕਬਜ਼ੇ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ; ਨਗਰ ਕੌਂਸਲ ਜ਼ੀਰਕਪੁਰ ਨੇ ਵਾਈਨ ਸ਼ਾਪ ਦੇ ਅਸਥਾਈ ਢਾਂਚੇ ਨੂੰ ਢਾਹਿਆ

May 30, 2025 12:55 PM
SehajTimes

ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੇ ਨਿਰਦੇਸ਼ਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਨਗਰ ਕੌਂਸਲ, ਜ਼ੀਰਕਪੁਰ ਨੇ ਐਮਸੀ ਜ਼ੀਰਕਪੁਰ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪੀਰ ਮੁਛੱਲਾ ਖੇਤਰ ਵਿੱਚ ਇੱਕ ਗੈਰ-ਕਾਨੂੰਨੀ ਵਾਈਨ ਸ਼ਾਪ ਦੇ ਅਸਥਾਈ ਢਾਂਚੇ ਨੂੰ ਤੁਰੰਤ ਢਾਹ ਦਿੱਤਾ ਹੈ।

ਵੇਰਵਿਆਂ ਦੀ ਪੁਸ਼ਟੀ ਕਰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਪੀਰ ਮੁਛੱਲਾ ਵਿੱਚ ਐਮਸੀ ਦੀ ਜ਼ਮੀਨ 'ਤੇ ਗੈਰ-ਕਾਨੂੰਨੀ ਕਬਜ਼ੇ ਦੀ ਸ਼ਿਕਾਇਤ ਮਿਲਣ 'ਤੇ ਡਾ. ਰਵਜੋਤ ਸਿੰਘ ਨੇ ਵਾਈਨ ਸ਼ਾਪ ਦੇ ਢਾਂਚੇ ਨੂੰ ਹਟਾਉਣ ਦੇ ਹੁਕਮ ਦਿੱਤੇ ਸਨ।

ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਮੰਤਰੀ ਨੂੰ ਇਸ ਨਾਜਾਇਜ਼ ਉਸਾਰੀ ਵਿਰੁੱਧ ਕੀਤੀ ਗਈ ਕਾਰਵਾਈ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਸ ਤੁਰੰਤ ਕਾਰਵਾਈ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਵਾਈਨ ਸ਼ਾਪ ਨਗਰ ਨਿਗਮ ਦੇ ਨਾਜਾਇਜ਼ ਕਬਜ਼ੇ ਵਾਲੇ ਖੇਤਰ ਵਿੱਚ ਚੱਲ ਰਹੀ ਸੀ ਅਤੇ ਜਦੋਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਸਵੇਰੇ ਨਗਰ ਨਿਗਮ ਜ਼ੀਰਕਪੁਰ ਦੇ ਦੌਰੇ ‘ਤੇ ਆਏ ਤਾਂ ਇਹ ਮੁੱਦਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ।

ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਇਸਦੀ ਰਿਪੋਰਟ ਮੰਗੀ, ਜਿਸਦੇ ਜਵਾਬ ‘ਚ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਤੁਰੰਤ ਇਸ ਗੈਰ-ਕਾਨੂੰਨੀ ਢਾਂਚੇ ਨੂੰ ਢਾਹ ਦਿੱਤਾ।

ਸਥਾਨਕ ਸਰਕਾਰਾਂ ਮੰਤਰੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਅਜਿਹੀ ਕਾਰਵਾਈ ਤੋਂ ਬਚਣ ਲਈ ਕਿਸੇ ਵੀ ਕਬਜ਼ੇ ਵਾਲੀ ਜ਼ਮੀਨ 'ਤੇ ਉਸਾਰੀ ਕਰਨ ਤੋਂ ਗੁਰੇਜ਼ ਕਰਨ।

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ