Saturday, November 15, 2025

National

ਪੰਜਾਬ ਕਾਂਗਰਸ ਕਲੇਸ਼ : ਹਾਈਕਮਾਂਡ ਇਸ ਤਰ੍ਹਾਂ ਕਰ ਰਹੀ ਹੈ ਗੱਲ ਖ਼ਤਮ

June 01, 2021 10:34 AM
SehajTimes

ਨਵੀਂ ਦਿੱਲੀ :  ਪੰਜਾਬ ਦੇ ਕਾਂਗਰਸੀਆਂ ਦਾ ਕਲੇਸ਼ ਹਾਲ ਦੀ ਘੜੀ ਖ਼ਤਮ ਨਹੀਂ ਹੋ ਰਿਹਾ ਪਰ ਹਾਈ ਕਮਾਂਡ ਇਸੇ ਕੋਸਿ਼ਸ਼ ਵਿਚ ਲੱਗੀ ਹੋਈ ਹੈ ਕਿ ਕਿਸੇ ਤਰ੍ਹਾਂ ਇਹ ਝਗੜਾ ਖ਼ਤਮ ਕੀਤਾ ਜਾਵੇ। ਹੁਣ ਤਾਂ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਅੰਦਰੂਨੀ ਲੜਾਈ ਦਿੱਲੀ ਪਹੁੰਚ ਹੀ ਗਈ ਹੈ ਅਤੇ ਅਗਲੇ ਦਿਨਾਂ ਤੱਕ ਕਾਂਗਰਸ ਦੇ ਰਕਾਬ ਗੰਜ ਰੋਡ ਉੱਤੇ ਬਣੇ 15 ਨੰਬਰ ਬੰਗਲੇ ਵਿਚ ਕਾਂਗਰਸ ਹਾਈ ਕਮਾਂਡ ਵੱਲੋਂ ਗਠਿਤ ਕੀਤੀ ਗਈ ਤਿੰਨ ਮੈਂਬਰੀ ਕਮੇਟੀ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਗੱਲਬਾਤ ਕਰ ਰਹੀ ਹੈ। ਪੰਜਾਬ ਕਾਂਗਰਸ ਦੀ ਅੰਦਰੂਨੀ ਲੜਾਈ ਪਿਛਲੇ ਕਰੀਬ ਇੱਕ ਮਹੀਨੇ ਤੋਂ ਚੱਲ ਰਹੀ ਹੈ ਅਤੇ ਹੁਣ ਸਥਿਤੀ ਨੂੰ ਸੰਭਾਲਣ ਲਈ ਕਾਂਗਰਸ ਹਾਈ ਕਮਾਂਡ ਨੇ ਤਿੰਨ ਮੈਂਬਰੀ ਕਮੇਟੀ ਪਿਛਲੇ ਦਿਨੀਂ ਬਣਾਈ ਹੈ। ਕਮੇਟੀ ਦੇ ਚੇਅਰਮੈਨ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਹਨ, ਜਦ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਜੇ ਪੀ ਅਗਰਵਾਲ ਇਸ ਦੇ ਮੈਂਬਰ ਹਨ। ਇਹ ਕਮੇਟੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਅਤੇ ਹੋਰਨਾਂ ਕਾਂਗਰਸੀ ਆਗੂਆਂ ਨਾਲ ਇੱਕ-ਇੱਕ ਕਰ ਕੇ ਗੱਲਬਾਤ ਕਰ ਰਹੀ ਹੈ। ਕਾਂਗਰਸ ਹਾਈ ਕਮਾਂਡ ਦੀ ਇਹ ਕਮੇਟੀ ਤਿੰਨ ਦਿਨ ਕਾਂਗਰਸ ਆਗੂਆਂ ਨਾਲ ਗੱਲਬਾਤ ਕਰੇਗੀ, ਗੱਲਬਾਤ ਲਈ ਖ਼ਾਸ ਫ਼ਾਰਮੂਲਾ ਤਿਆਰ ਕੀਤਾ ਗਿਆ ਹੈ। ਹਰ ਰੋਜ਼ ਇਹ ਕਮੇਟੀ 25 ਵਿਧਾਇਕਾਂ ਅਤੇ ਕਾਂਗਰਸੀ ਆਗੂਆਂ ਨੂੰ ਮਿਲ ਰਹੀ ਹੈ। ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਗਲੇ ਦਿਨਾਂ ਵਿੱਚ ਕਮੇਟੀ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ। ਕੈਬਨਿਟ ਮੰਤਰੀਆਂ ਵਿੱਚ ਬ੍ਰਹਮ ਮਹਿੰਦਰਾ, ਮਨਪ੍ਰੀਤ ਬਾਦਲ, ਓ ਪੀ ਸੋਨੀ, ਸਾਧੂ ਸਿੰਘ ਧਰਮਸੋਤ, ਸੁੰਦਰ ਸ਼ਾਮ ਅਰੋੜਾ, ਅਰੁਣਾ ਚੌਧਰੀ, ਸੁਖਜਿੰਦਰ ਰੰਧਾਵਾ, ਬਲਬੀਰ ਸਿੰਘ ਸਿੱਧੂ, ਸਪੀਕਰ ਰਾਣਾ ਕੇਪੀ ਸਿੰਘ, ਰਾਣਾ ਗੁਰਜੀਤ, ਰਣਦੀਪ ਸਿੰਘ ਨਾਭਾ, ਸੰਗਤ ਸਿੰਘ ਗਿਲਜੀਆਂ, ਗੁਰਕੀਰਤ ਕੋਟਲੀ, ਕੁਲਜੀਤ ਨਾਗਰਾ, ਪਵਨ ਆਦੀਆ, ਰਾਜਕੁਮਾਰ ਵੇਰਕਾ, ਇੰਦਰਬੀਰ ਬੁਲਾਰੀਆ, ਸੁਖਵਿੰਦਰ ਡੈਨੀ, ਸੁਰਜੀਤ ਧੀਮਾਨ, ਅਜੈਬ ਭੱਟੀ, ਅਮਰਿੰਦਰ ਰਾਜਾ ਵੜਿੰਗ, ਅੰਗਦ ਸਿੰਘ, ਸੁਖਪਾਲ ਭੁੱਲਰ, ਮੁੱਖ ਮੰਤਰੀ ਦੇ ਸਲਾਹਕਾਰ ਸੰਦੀਪ ਸੰਧੂ ਆਦਿ ਕਮੇਟੀ ਸਾਹਮਣੇ ਵਰੋ-ਵਾਰੀ ਪੇਸ਼ ਹੋ ਰਹੇ ਹਨ।

Have something to say? Post your comment

 

More in National

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ