Saturday, November 01, 2025

Chandigarh

ਲਾਲ ਚੰਦ ਕਟਾਰੂਚੱਕ ਵੱਲੋਂ ਮੰਡੀਆਂ ਵਿਖੇ ਢੋਆ-ਢੁਆਈ ਦੇ ਕੰਮ ਵਿੱਚ ਲੱਗੇ ਮਜ਼ਦੂਰਾਂ ਲਈ ਵਧੀ ਹੋਈ ਮਜ਼ਦੂਰੀ ਵਜੋਂ 373.81 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ

May 30, 2025 01:09 PM
SehajTimes

ਹੁਣ ਤੱਕ ਕੌਮੀ ਖੁਰਾਕ ਸੁਰੱਖਿਆ ਐਕਟ ਦੇ 1.25 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ ਹੋਈ

ਚੰਡੀਗੜ੍ਹ : ਮੰਡੀਆਂ ਵਿੱਚ ਢੋਆ-ਢੁਆਈ ਦੇ ਕੰਮ ਵਿੱਚ ਲੱਗੇ ਮਜ਼ਦੂਰਾਂ ਦੀ ਭਲਾਈ ਦੇ ਉਦੇਸ਼ ਨਾਲ ਮਹੱਤਵਪੂਰਨ ਫੈਸਲਾ ਲੈਂਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਜਾਬ ਮੰਡੀ ਬੋਰਡ ਅਤੇ ਰਾਜ ਪੱਧਰੀ ਕਮੇਟੀ ਦੀਆਂ ਪ੍ਰਵਾਨਿਤ ਦਰਾਂ ਅਨੁਸਾਰ ਅਜਿਹੇ ਮਜ਼ਦੂਰਾਂ ਨੂੰ ਵਧੀ ਹੋਈ ਮਜ਼ਦੂਰੀ ਦੇ ਭੁਗਤਾਨ ਵਜੋਂ 373.81 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਹੈ।

ਝੋਨੇ ਦੀ ਖਰੀਦ ਸੀਜ਼ਨ ਦੇ ਪ੍ਰਬੰਧਾਂ ਦੀ ਸਮੀਖਿਆ ਦੌਰਾਨ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਹੁਣ ਤੱਕ 117 ਲੱਖ ਮੀਟ੍ਰਿਕ ਟਨ (ਐਲਐਮਟੀ) ਭੰਡਾਰਨ ਥਾਂ ਦੀ ਲੋੜ ਹੈ ਅਤੇ ਜੇਕਰ ਇਸ ਸਾਲ ਅਗਸਤ ਤੋਂ ਹਰ ਮਹੀਨੇ ਔਸਤਨ 10 ਲੱਖ ਮੀਟ੍ਰਿਕ ਟਨ ਅਨਾਜ ਸਟਾਕ ਰਾਜ ਤੋਂ ਬਾਹਰ ਭੇਜਿਆ ਜਾਂਦਾ ਹੈ ਤਾਂ ਜਨਵਰੀ 2026 ਤੱਕ ਲਗਭਗ 50 ਲੱਖ ਮੀਟ੍ਰਿਕ ਟਨ ਭੰਡਾਰਨ ਥਾਂ ਆਸਾਨੀ ਨਾਲ ਉਪਲਬਧ ਹੋ ਜਾਵੇਗੀ।

ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਕਸਟਮ ਮਿਲਿੰਗ ਨੀਤੀ 2025-26 ਦਾ ਖਰੜਾ ਇਸ ਸਾਲ ਜੂਨ ਦੇ ਦੂਜੇ ਹਫ਼ਤੇ ਤੱਕ ਪੇਸ਼ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਫੋਰਟੀਫਾਈਡ ਚੌਲਾਂ ਲਈ ਟੈਂਡਰ ਦੇ ਖਰੜੇ ਨੂੰ ਅੰਤਿਮ ਰੂਪ ਦੇਣ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਮੰਤਰੀ ਨੇ ਆਉਣ ਵਾਲੇ ਝੋਨੇ ਦੇ ਖਰੀਦ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਬਾਰਦਾਨੇ ਤੋਂ ਇਲਾਵਾ ਟਰਾਂਸਪੋਰਟ, ਲੇਬਰ ਅਤੇ ਕਾਰਟੇਜ ਨੀਤੀ ਸਬੰਧੀ ਢੁਕਵੇਂ ਪ੍ਰਬੰਧਾਂ 'ਤੇ ਜ਼ੋਰ ਦਿੱਤਾ। ਮੰਤਰੀ ਨੂੰ ਭਰੋਸਾ ਦਿੱਤਾ ਗਿਆ ਕਿ 30 ਸਤੰਬਰ ਤੱਕ ਇਹ ਸਾਰੇ ਪ੍ਰਬੰਧ ਪੂਰੇ ਹੋ ਜਾਣਗੇ।

ਕੌਮੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ), 2013 ਦੇ ਅਧੀਨ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਬਾਰੇ ਮੰਤਰੀ ਨੂੰ ਦੱਸਿਆ ਗਿਆ ਕਿ 1.25 ਕਰੋੜ ਲਾਭਪਾਤਰੀਆਂ ਦੇ ਸਬੰਧ ਵਿੱਚ ਪ੍ਰਕਿਰਿਆ ਮੁਕੰਮਲ ਹੋ ਗਈ ਹੈ।

ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਨੂੰ ਸਫਲ ਬਣਾਉਣ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਵੀ ਕੀਤੀ ਅਤੇ ਉਨ੍ਹਾਂ ਨੂੰ ਝੋਨੇ ਦੇ ਖਰੀਦ ਸੀਜ਼ਨ ਨੂੰ ਵੀ ਇਸੇ ਤਰ੍ਹਾਂ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕਿਹਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਜੀਐਮ (ਵਿੱਤ) ਸਰਵੇਸ਼ ਕੁਮਾਰ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ