Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

May 30, 2025 01:12 PM
SehajTimes

ਚੰਡੀਗੜ੍ਹ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ ਕਮੇਟੀ ਵੱਲੋਂ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮਹੱਤਵਪੂਰਨ ਲੜੀਵਾਰ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਯੂਨੀਅਨਾਂ ਦੀਆਂ ਜਾਇਜ਼ ਮੁੱਦਿਆਂ ਦੇ ਹੱਲ ਲਈ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਇੰਨ੍ਹਾਂ ਦਾ ਜਲਦੀ ਅਤੇ ਢੁਕਵਾਂ ਹੱਲ ਲੱਭਿਆ ਜਾ ਸਕੇ।

ਅੱਜ ਦੇ ਵਿਆਪਕ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਣ ਵਾਲੀਆਂ ਯੂਨੀਅਨਾਂ ਵਿੱਚ ਪਾਵਰਕਾਮ ਅਤੇ ਟ੍ਰਾਂਸਕੋ ਕੰਟਰੈਕਟ ਇੰਪਲਾਈਜ਼ ਯੂਨੀਅਨ, ਹੋਮ ਗਾਰਡ ਐਸੋਸੀਏਸ਼ਨ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਯੂਨੀਅਨ, ਸਰਕਾਰੀ ਆਈ.ਟੀ.ਆਈ ਕੰਟਰੈਕਟ ਇੰਪਲਾਈਜ਼ ਯੂਨੀਅਨ, ਸਰਵ ਸਮਗਰਾ ਸਿੱਖਿਆ ਅਭਿਆਨ (ਮਿਡ-ਡੇਅ ਮੀਲ) ਦਫਤਰੀ ਕਰਮਚਾਰੀ ਯੂਨੀਅਨ, ਮੁੜ੍ਹ ਬਹਾਲ ਕੱਚੇ ਅਧਿਆਪਕ ਯੂਨੀਅਨ, ਵਿਸ਼ੇਸ਼ ਅਧਿਆਪਕ (ਆਈ.ਈ.ਆਰ.ਟੀ.) ਯੂਨੀਅਨ, ਅਤੇ ਮਾਸਟਰ ਕੇਡਰ ਯੂਨੀਅਨ ਸ਼ਾਮਲ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ਆਪਣੀਆਂ ਚਿੰਤਾਵਾਂ ਅਤੇ ਮੰਗਾਂ ਨੂੰ ਵਿਆਪਕ ਰੂਪ ਵਿੱਚ ਪ੍ਰਗਟ ਕਰਨ ਲਈ ਲੋੜੀਂਦਾ ਪਲੇਟਫਾਰਮ ਪ੍ਰਦਾਨ ਕੀਤਾ। ਇੰਨ੍ਹਾਂ ਮੀਟਿੰਗਾਂ ਦੌਰਾਨ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ਤਾਂ ਯੂਨੀਅਨ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਬਾਰੇ ਸਬੰਧਤ ਵਿਭਾਗ ਦੀ ਰਾਏ ਅਤੇ ਮੌਜੂਦਾ ਸਥਿਤੀ ਬਾਰੇ ਚਰਚਾ ਕੀਤੀ ਜਾ ਸਕੇ।
ਮੀਟਿੰਗਾਂ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਟੱਲ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਸੰਘਰਸ਼ ਕਰ ਰਹੀਆਂ ਕਈ ਕਰਮਚਾਰੀ ਯੂਨੀਅਨਾਂ ਨਾਲ ਸਰਗਰਮੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਨਿਆਂਪੂਰਨ ਅਤੇ ਲੋੜੀਂਦਾ ਹੱਲ ਲੱਭਿਆ ਜਾ ਸਕੇਗਾ।

ਅੱਜ ਹੋਈਆਂ ਮੀਟਿੰਗਾਂ ਦੌਰਾਨ ਪਾਵਰਕਾਮ ਅਤੇ ਟ੍ਰਾਂਸਕੋ ਕੰਟਰੈਕਟ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ, ਹੋਮ ਗਾਰਡ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਦੇ ਪ੍ਰਧਾਨ ਗੁਰਬਾਜ਼ ਸਿੰਘ, ਸਰਕਾਰੀ ਆਈ.ਟੀ.ਆਈ ਕੰਟਰੈਕਟ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੇਵਾ ਸਿੰਘ, ਸਰਵ ਸਮਗਰਾ ਸਿੱਖਿਆ ਅਭਿਆਨ (ਮਿਡ-ਡੇ ਮੀਲ) ਦਫਤਰੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ, ਮੁੜ੍ਹ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਪ੍ਰਧਾਨ ਵਿਸ਼ਾਲ ਸਾਹਨੀ, ਵਿਸ਼ੇਸ਼ ਅਧਿਆਪਕ (ਆਈ.ਈ.ਆਰ.ਟੀ.) ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਅਤੇ ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਵਾਸ਼ਿੰਗਟਨ ਸਿੰਘ ਨੇ ਆਪਣੀਆਂ ਯੂਨੀਅਨਾਂ ਦਾ ਪੱਖ ਪੇਸ਼ ਕੀਤਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ