Wednesday, December 17, 2025

Chandigarh

‘ਯੁੱਧ ਨਸ਼ਿਆਂ ਵਿਰੁੱਧ’: 89 ਦਿਨਾਂ ਅੰਦਰ 14,000 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ, 586 ਕਿਲੋ ਹੈਰੋਇਨ, 246 ਕਿਲੋ ਅਫ਼ੀਮ ਅਤੇ 10.7 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

May 30, 2025 01:23 PM
SehajTimes

'ਨਸ਼ਾ ਛੁਡਾਊ' ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 122 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ 89ਵੇਂ ਦਿਨ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 8352 ਐਫਆਈਆਰਜ਼ ਦਰਜ ਕਰਕੇ 14183 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਿਰਦੇਸ਼ ਦਿੱਤੇ ਸਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਵੱਖ-ਵੱਖ ਕਾਰਵਾਈਆਂ ਕਰ ਰਹੀ ਹੈ ਜਿਸ ਵਿੱਚ ਸੂਬੇ ਭਰ ‘ਚ ਘੇਰਾਬੰਦੀ ਅਤੇ ਸਰਚ ਆਪਰੇਸ਼ਨ, ਨਾਈਟ ਡੋਮੀਨੇਸ਼ਨ ਆਪ੍ਰੇਸ਼ਨ ਅਤੇ ਡਰੱਗ ਹੌਟਸਪੌਟਸ 'ਤੇ ਛਾਪੇਮਾਰੀ ਸ਼ਾਮਲ ਹੈ।

ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਆਫ਼ ਪੁਲਿਸ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ, ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ ਹੁਣ ਤੱਕ 586 ਕਿਲੋਗ੍ਰਾਮ ਹੈਰੋਇਨ, 246 ਕਿਲੋਗ੍ਰਾਮ ਅਫੀਮ, 135 ਕੁਇੰਟਲ ਭੁੱਕੀ, 8.9 ਕਿਲੋਗ੍ਰਾਮ ਚਰਸ, 193 ਕਿਲੋਗ੍ਰਾਮ ਗਾਂਜਾ, 2.5 ਕਿਲੋਗ੍ਰਾਮ ਆਈਸੀਈ, 1.6 ਕਿਲੋ ਕੋਕੇਨ, 25.70 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.75 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਹੈ।

89ਵੇਂ ਦਿਨ ਦੇ ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 141 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.1 ਕਿਲੋ ਹੈਰੋਇਨ, 10 ਕਿਲੋ ਭੁੱਕੀ, 51790 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 38700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1700 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 533 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 97 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 576 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 122 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ