Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਓਰੀਐਂਟੇਸ਼ਨ ਪ੍ਰੋਗਰਾਮ: ਉੱਘੇ ਪੇਸ਼ੇਵਰਾਂ ਨੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜ਼ਿੰਦਗੀ ਵਿੱਚ ਸਫ਼ਲਤਾ ਦਾ ਪਾਠ

May 30, 2025 01:32 PM
SehajTimes

ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰਵਾਇਆ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਸਫਲਤਾ ਦਾ ਕਰੇਗਾ ਰਾਹ ਪੱਧਰਾ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਉੱਚੀਆਂ ਬੁਲੰਦੀਆਂ ਛੂਹਣ ਦੀ ਭਾਵਨਾ ਪੈਦਾ ਕਰਨ, ਵੱਡੇ ਸੁਪਨੇ ਦੇਖਣ ਅਤੇ ਦ੍ਰਿੜ੍ਹ ਇਰਾਦੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਕੈਂਪਸਾਂ ਵਿੱਚ ਨਵੇਂ ਦਾਖਲ ਹੋਏ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ।

ਉਨ੍ਹਾਂ ਕਿਹਾ ਕਿ 26 ਤੋਂ 28 ਮਈ ਤੱਕ ਕਰਵਾਏ ਗਏ ਇਸ ਓਰੀਐਂਟੇਸ਼ਨ ਪ੍ਰੋਗਰਾਮ ਰਾਹੀਂ ਸਕੂਲ ਸਿੱਖਿਆ ਵਿਭਾਗ ਨੇ ਹਜ਼ਾਰਾਂ ਵਿਦਿਆਰਥੀਆਂ ਨੂੰ ਸਵੈ-ਵਿਸ਼ਵਾਸ ਅਤੇ ਅਕਾਦਮਿਕ ਉੱਤਮਤਾ ਹਾਸਲ ਕਰਨ ਦੇ ਸਮਰੱਥ ਬਣਾ ਕੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਹੈ।
ਇਸ ਪ੍ਰੋਗਰਾਮ ਤਹਿਤ ਸਕੂਲਜ਼ ਆਫ਼ ਐਮੀਨੈਂਸ ਵਿਖੇ ਅਕਾਦਮਿਕ ਅਤੇ ਸਿੱਖਣ ਦੇ ਉਸਾਰੂ ਮਾਹੌਲ ਵਿੱਚ ਦੋ ਸਾਲਾਂ ਦਾ ਸਫਰ ਸ਼ੁਰੂ ਕਰਨ ਵਾਲੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਹਨਾਂ ਨੂੰ ਅਕਾਦਮਿਕ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਓਰੀਐਂਟੇਸ਼ਨ ਪ੍ਰੋਗਰਾਮ ਦੇ ਅਹਿਮ ਪਹਿਲੂਆਂ ਨੂੰ ਉਜਾਗਰ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਵਿੱਚ ਮਾਹਿਰਾਂ ਦੇ ਭਾਸ਼ਣ, ਵਿਦਿਆਰਥੀ ਰੋਲ ਮਾਡਲ ਸੈਸ਼ਨ, ਅਤੇ ਇੰਟਰਐਕਟਿਵ ਸਹਿ-ਪਾਠਕ੍ਰਮ ਗਤੀਵਿਧੀਆਂ ਸ਼ਾਮਲ ਸਨ, ਜੋ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ, ਉਤਸੁਕਤਾ ਪੈਦਾ ਕਰਨ ਅਤੇ ਲੰਬੇ ਸਮੇਂ ਦੇ ਕਰੀਅਰ ਸਬੰਧੀ ਟੀਚੇ ਮਿੱਥਣ ਲਈ ਤਿਆਰ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਸਿਵਲ ਸੇਵਾਵਾਂ, ਮੈਡੀਕਲ, ਕਾਨੂੰਨ, ਰੱਖਿਆ ਸੇਵਾਵਾਂ, ਇੰਜੀਨੀਅਰਿੰਗ, ਕਾਰੋਬਾਰ ਅਤੇ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਦੇ ਉੱਘੇ ਪੇਸ਼ੇਵਰਾਂ ਅਤੇ ਸਾਬਕਾ ਵਿਦਿਆਰਥੀਆਂ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੇ ਸੁਪਨੇ ਦੇਖਣ ਅਤੇ ਆਪਣੇ ਟੀਚਿਆਂ 'ਤੇ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਤ ਕਰਨ ਲਈ ਆਪਣੇ ਨਿੱਜੀ ਸਫਰਾਂ, ਸੰਘਰਸ਼ਾਂ ਅਤੇ ਸਫਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ।

ਉਨ੍ਹਾਂ ਦੱਸਿਆ ਕਿ ਕੈਲੀਫੋਰਨੀਆ ਯੂਨੀਵਰਸਿਟੀ ਤੋਂ ਪੀ.ਐਚ.ਡੀ. ਪ੍ਰਾਪਤ ਅਤੇ ਐਮਾਜ਼ੋਨ ਤੇ ਓਰੇਕਲ ਦੇ ਸਾਬਕਾ ਤਕਨੀਕੀ ਪੇਸ਼ੇਵਰ ਡਾ. ਸੰਦੀਪ ਸਿੰਘ ਸੰਧਾ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮੱਲਾਂਵਾਲਾ ਖਾਸ ਸਥਿਤ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦਾ ਦੌਰਾ ਕੀਤਾ ਅਤੇ ਆਪਣੇ ਸੰਘਰਸ਼ ਬਾਰੇ ਦੱਸਦਿਆਂ ਵਿਸ਼ਵ ਪੱਧਰ ਉੱਤੇ ਉਪਲਬਧ ਮੌਕਿਆਂ ਬਾਰੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ।
ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਖਮਾਣੋਂ ਕਲਾਂ (ਫਤਿਹਗੜ੍ਹ ਸਾਹਿਬ) ਦੇ ਵਿਦਿਆਰਥੀਆਂ ਨੂੰ ਵੱਡਮੁੱਲੀ ਸੂਝ ਪ੍ਰਦਾਨ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਵਿਦਿਆਰਥੀਆਂ ਨੂੰ ਪੜ੍ਹਨ ਦੀ ਆਦਤ ਪਾਉਣ ਅਤੇ ਹਮੇਸ਼ਾ ਕੁਝ ਨਵਾਂ ਸਿੱਖਣ ਲਈ ਉਤਸੁਕ ਰਹਿਣ ਲਈ ਕਿਹਾ, ਜੋ ਜ਼ਿੰਦਗੀ ਵਿੱਚ ਸਫਲਤਾ ਦੀ ਇਕਮਾਤਰ ਕੁੰਜੀ ਹੈ। ਉਨ੍ਹਾਂ ਦੱਸਿਆ ਕਿ ਇਹ ਆਦਤਾਂ ਕਿਵੇਂ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਕਰਦੀਆਂ ਹਨ, ਨਵੀਨਤਾ ਨੂੰ ਉਤਸ਼ਾਹਿਤ ਕਰ ਸਕਦੀਆਂ ਹਨ ਅਤੇ ਅਕਾਦਮਿਕ ਤੇ ਪੇਸ਼ੇਵਰ ਉੱਤਮਤਾ ਪ੍ਰਾਪਤ ਕਰਨ ਦਾ ਰਾਹ ਪੱਧਰਾ ਕਰ ਸਕਦੀਆਂ ਹਨ।

ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਫੀਲਖਾਨਾ (ਪਟਿਆਲਾ) ਦੀ ਵਿਦਿਆਰਥਣ ਰਹੀ ਡੀ.ਐਸ.ਪੀ. ਕਰਮਜੀਤ ਕੌਰ ਨੇ ਸਕੂਲ ਵਿੱਚ ਆ ਕੇ ਆਪਣੀ ਜ਼ਿੰਦਗੀ ਵਿੱਚ ਆਈਆਂ ਰੁਕਾਵਟਾਂ ਨੂੰ ਸਰ ਕਰਨ ਅਤੇ ਪੁਲੀਸ ਵਿੱਚ ਉੱਚੇ ਅਹੁਦੇ 'ਤੇ ਪਹੁੰਚਣ ਸਬੰਧੀ ਆਪਣੇ ਸ਼ਾਨਦਾਰ ਸਫ਼ਰ ਨੂੰ ਸਾਂਝਾ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਿਡਰਤਾ ਨਾਲ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ।

ਸਕੂਲ ਆਫ਼ ਐਮੀਨੈਂਸ (ਲੜਕੀਆਂ) ਜੰਡਿਆਲਾ ਗੁਰੂ (ਅੰਮ੍ਰਿਤਸਰ) ਵਿਖੇ ਮਾਹਿਰ ਸੈਸ਼ਨ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਜੀਤ ਸਿੰਘ ਰਟੌਲ ਨੇ ਵਿਦਿਆਰਥੀਆਂ ਨੂੰ ਇੱਕ ਸਫਲ ਡਾਕਟਰੀ ਕਰੀਅਰ ਅਪਣਾਉਣ, ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ, ਜੀਵਨ ਵਿੱਚ ਸਰਬਪੱਖੀ ਵਿਕਾਸ ਲਈ ਨਰੋਈ ਸਿਹਤ ਅਤੇ ਅਨੁਸ਼ਾਸਨ ਨੂੰ ਤਰਜੀਹ ਦੇਣ ਬਾਰੇ ਮਾਰਗਦਰਸ਼ਨ ਕੀਤਾ।

ਕੈਲੀਫੋਰਨੀਆ ਯੂਨੀਵਰਸਿਟੀ ਦੇ ਫੈਕਲਟੀ ਮੈਂਬਰ ਪ੍ਰੋ. ਅਮਨਦੀਪ ਕੌਰ ਧਾਲੀਵਾਲ ਨੇ ਦਿੱਲੀ ਯੂਨੀਵਰਸਿਟੀ ਤੋਂ ਅਮਰੀਕਾ ਤੱਕ ਦੇ ਆਪਣੇ ਸ਼ਾਨਦਾਰ ਸਫ਼ਰ ਨਾਲ ਸਕੂਲ ਆਫ਼ ਐਮੀਨੈਂਸ, ਅਜਨਾਲਾ (ਅੰਮ੍ਰਿਤਸਰ) ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਦ੍ਰਿੜਤਾ ਅਤੇ ਸਖ਼ਤ ਮਿਹਨਤ ਰਾਹੀਂ ਜ਼ਿੰਦਗੀ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਵਾਲੀਆਂ ਔਰਤਾਂ ਬਾਰੇ ਉਨ੍ਹਾਂ ਦੇ ਭਾਸ਼ਣ ਤੋਂ ਵਿਦਿਆਰਥੀਆਂ ਨੇ ਵੱਡਮੁੱਲੀ ਪ੍ਰੇਰਣਾ ਹਾਸਲ ਕੀਤੀ।
ਭਾਰਤੀ ਫੌਜ ਦੇ ਕਰਨਲ ਐਸ. ਪਰਮਜੀਤ ਸਿੰਘ ਨੇ ਐਸ.ਓ.ਈ. ਛੇਹਰਟਾ (ਅੰਮ੍ਰਿਤਸਰ) ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅਨੁਸ਼ਾਸਨ, ਸਮਰਪਣ ਅਤੇ ਲੀਡਰਸ਼ਿਪ ਦੇ ਕੀਮਤੀ ਸਬਕ ਦਿੰਦਿਆਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਆਈ.ਏ.ਐਸ. ਅਕੈਡਮੀ ਵਰਗੇ ਮਾਣਮੱਤੇ ਸੰਸਥਾਨਾਂ ਬਾਰੇ ਵੀ ਜਾਣੂ ਕਰਵਾਇਆ।
ਆਈ.ਆਈ.ਟੀ., ਵਾਰਾਣਸੀ ਵਿੱਚ ਕੈਮੀਕਲ ਇੰਜੀਨੀਅਰਿੰਗ ਦੀ ਵਿਦਿਆਰਥਣ ਮਿਸ ਤਮੰਨਾ ਨੇ ਐਸ.ਓ.ਈ., ਖਰੜ ਦੇ ਵਿਦਿਆਰਥੀਆਂ ਨੂੰ ਇੱਕ ਸਰਕਾਰੀ ਸਕੂਲ ਤੋਂ ਆਈ.ਆਈ.ਟੀ. ਤੱਕ ਦੇ ਆਪਣੇ ਸਫ਼ਰ ਨਾਲ ਪ੍ਰੇਰਿਤ ਕੀਤਾ ਅਤੇ ਇੱਕ ਇੰਟਰਐਕਟਿਵ ਪ੍ਰਸ਼ਨ ਅਤੇ ਉੱਤਰ ਸੈਸ਼ਨ ਰਾਹੀਂ ਉਨ੍ਹਾਂ ਵਿੱਚ ਉਤਸ਼ਾਹ ਅਤੇ ਉਤਸੁਕਤਾ ਪੈਦਾ ਕੀਤੀ।
ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਾਹਿਰਾ ਦੇ 267 ਪ੍ਰੇਰਨਾਦਾਇਕ ਸੈਸ਼ਨਾਂ ਤੋਂ ਇਲਾਵਾ ਸਕੂਲਜ਼ ਆਫ਼ ਐਮੀਨੈਂਸ ਵਿੱਚ 146 ਰੋਲ ਮਾਡਲ ਟਾਕਸ (ਐਲੂਮਨੀ) ਵੀ ਕਰਵਾਈਆਂ ਗਈਆਂ ਤਾਂ ਜੋ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਕੈਂਪਸ ਜੀਵਨ ਬਾਰੇ ਵਿਦਿਆਰਥੀਆਂ ਨੂੰ ਪ੍ਰਮਾਣਿਕ ਸਲਾਹ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਤਰਕਸੰਗਤ ਸੋਚ, ਪ੍ਰਭਾਵਸ਼ਾਲੀ ਸੰਚਾਰ ਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਲਈ ਅੰਗਰੇਜ਼ੀ ਅਖ਼ਬਾਰ ਪੜ੍ਹਨਾ, ਸੰਵਾਦ, ਵਿਜ਼ਨ ਬੋਰਡ ਤਿਆਰ ਕਰਨ ਅਤੇ ਪ੍ਰੇਰਨਾਦਾਇਕ ਫਿਲਮਾਂ ਦੇਖਣ ਸਮੇਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।
ਪ੍ਰੋਗਰਾਮ ਦਾ ਅੰਤ "ਮੇਕ ਯੂਅਰ ਸਮਰ ਕਾਊਂਟ" ਸੈਸ਼ਨ ਨਾਲ ਹੋਇਆ ਜੋ ਸਟੱਡੀ ਟ੍ਰੈਕਿੰਗ, ਟੀਚਾ ਮਿੱਥਣ ਅਤੇ ਪੜ੍ਹਨ ਰਾਹੀਂ ਕੁਝ ਨਵਾਂ ਸਿੱਖਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਦੀ ਯੋਜਨਾ ਬਣਾਉਣ 'ਤੇ ਕੇਂਦ੍ਰਿਤ ਸੀ।

ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਤਮਤਾ ਹਾਸਲ ਕਰਨ ਲਈ ਲੋੜੀਂਦੇ ਮਾਰਗਦਰਸ਼ਨ, ਸਹਾਇਤਾ ਅਤੇ ਮੌਕਿਆਂ ਨਾਲ ਸਸ਼ਕਤ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸਿੱਖਿਆ ਮੰਤਰੀ ਸ. ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹਣਗੇ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ

ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ