Monday, April 29, 2024
BREAKING NEWS
ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਫਾਰਮ 12, 12ਏ ਅਤੇ 12ਡੀ ਉਪਲਬੱਧਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

National

LPG ਸਿਲੰਡਰ ਦੀ ਕੀਮਤ ਵਿੱਚ ਕਟੌਤੀ

June 01, 2021 10:43 AM
SehajTimes

ਨਵੀਂ ਦਿੱਲੀ : ਅੱਜ ਵਪਾਰਕ LPG ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ ਜਦ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦਾ ਜੀਉਣਾ ਔਖਾ ਕੀਤਾ ਹੋਇਆ ਹੈ। ਪਰ ਇਸ ਵਿਚਾਲੇ ਰਾਹਤ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਪਰ ਇਹ ਸਿਰਫ਼ ਵਪਾਰੀਆਂ ਲਈ ਹੈ, ਇਸ ਦੇ ਮੁਕਾਬਲੇ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਆਈ ਹੈ । 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਕੀਮਤ ਵਿਚ ਕੋਈ ਤਬਦੀਲੀ ਕੀਤੇ ਬਿਨਾਂ, ਇਕ 14.5 ਕਿਲੋ ਘਰੇਲੂ ਸਿਲੰਡਰ ਦਿੱਲੀ ਵਿੱਚ 809 ਰੁਪਏ ਵਿਚ ਮਿਲੇਗਾ, ਜਦੋਂਕਿ ਇਸ ਦੀ ਕੀਮਤ ਕੋਲਕਾਤਾ ਵਿੱਚ 835 ਰੁਪਏ, ਮੁੰਬਈ ਵਿਚ 809 ਰੁਪਏ ਤੇ ਚੇਨਈ ਵਿਚ 825 ਰੁਪਏ ਪ੍ਰਤੀ ਸਿਲੰਡਰ ਹੋਵੇਗੀ। ਦੱਸ ਦੇਈਏ ਕਿ ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ ਤੇ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾਂਦੀਆਂ ਹਨ। ਜਾਣਕਾਰੀ ਅਨੁਸਾਰ 19 ਕਿੱਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 123 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਦੇ ਨਾਲ ਹੀ, 14.2 ਕਿਲੋਗ੍ਰਾਮ ਦੇ ਗੈਰ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਰਾਜਧਾਨੀ ਦਿੱਲੀ ਵਿੱਚ 14.2 ਕਿਲੋ ਬਗੈਰ ਸਬਸਿਡੀ ਵਾਲੇ ਐਲਪੀਜੀ ਸਿਲੰਡਰ ਦੀ ਕੀਮਤ ਵੀ ਇਸ ਮਹੀਨੇ 809 ਰੁਪਏ ਪ੍ਰਤੀ ਸਿਲੰਡਰ ਹੋਵੇਗੀ। ਕੌਮੀ ਰਾਜਧਾਨੀ ਵਿੱਚ, 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਹੁਣ ਸਸਤਾ ਹੋ ਕੇ 1473.5 ਰੁਪਏ ਵਿੱਚ ਮਿਲੇਗੇ।

Have something to say? Post your comment

 

More in National