Saturday, November 01, 2025

Chandigarh

IPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਤਿੰਨ ਮੁਲਜ਼ਮ ਮੁਹਾਲੀ ਪੁਲਿਸ ਵਲੋਂ ਗ੍ਰਿਫ਼ਤਾਰ

May 30, 2025 03:58 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁਹਾਲੀ ਪੁਲਿਸ ਨੇ ਤੈਅ ਕੀਮਤ ਤੋਂ ਵਧੀਕ ਕੀਮਤ 'ਤੇ ਆਈ ਪੀ ਐਲ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਸਬੰਧਤ ਇੱਕ ਕਾਲਾਬਾਜ਼ਾਰੀ ਗਰੋਹ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

     ਮੁਲਜ਼ਮਾਂ ਦੀ ਪਛਾਣ ਨਵੀਨ ਪੁੱਤਰ ਮਦਨ ਲਾਲ ਨਿਵਾਸੀ ਮਕਾਨ ਨੰਬਰ 324/2, ਰੇਲਵੇ ਰੋਡ, ਪਟਿਆਲਾ ਚੌਕ, ਜੀਂਦ, ਹਰਿਆਣਾ, ਦਰਪਨ ਪੁੱਤਰ ਨਰੇਸ਼ ਕੁਮਾਰ ਨਿਵਾਸੀ ਆਰ ਜ਼ੈਡ ਸਟ੍ਰੀਟ ਨੰਬਰ 6, ਰਾਧਾ ਕ੍ਰਿਸ਼ਨ ਮੰਦਰ ਦੇ ਨੇੜੇ, ਨਵੀਂ ਦਿੱਲੀ ਅਤੇ ਪਰਹਰਸ਼ ਅਨੁਰਾਗ ਪੁੱਤਰ ਸ਼ੰਕਰ ਕੁਮਾਰ ਨਿਵਾਸੀ ਫਲੈਟ ਨੰਬਰ 184 ਪਾਕੇਟ 1, ਸੈਕਟਰ 9, ਦਵਾਰਕਾ, ਨਵੀਂ ਦਿੱਲੀ ਵਜੋਂ ਹੋਈ ਹੈ।

      ਵਧੇਰੇ ਜਾਣਕਾਰੀ ਦਿੰਦੇ ਹੋਏ, ਸੀਨੀਅਰ ਪੁਲਿਸ ਕਪਤਾਨ (ਐਸ ਐਸ ਪੀ), ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਬੀਤੀ ਰਾਤ ਮੁੱਲਾਂਪੁਰ ਪੁਲਿਸ ਸਟੇਸ਼ਨ ਵਿੱਚ ਬੀ ਐਨ ਐਸ ਦੀ ਧਾਰਾ 318 (4) ਦੇ ਤਹਿਤ ਐਫਆਈਆਰ ਨੰਬਰ 91 ਦਰਜ ਕੀਤੀ ਗਈ ਹੈ।

    ਇਹ ਗ੍ਰਿਫ਼ਤਾਰੀਆਂ ਮੁੱਲਾਂਪੁਰ ਦੇ ਕ੍ਰਿਕਟ ਸਟੇਡੀਅਮ ਵਿਖੇ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਕਾਰ ਆਈ ਪੀ ਐਲ 2025 ਦੇ ਪਹਿਲੇ ਕੁਆਲੀਫਾਇਰ ਟੀ-20 ਮੈਚ ਦੌਰਾਨ ਕੀਤੀਆਂ ਗਈਆਂ ਸਨ। ਮੁਲਜ਼ਮਾਂ ਨੇ ਪਹਿਲਾਂ ਤੋਂ ਵੱਡੀ ਗਿਣਤੀ ਵਿੱਚ ਟਿਕਟਾਂ ਖਰੀਦੀਆਂ ਸਨ ਅਤੇ ਸਟੇਡੀਅਮ ਦੇ ਅਹਾਤੇ ਦੇ ਨੇੜੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਕੀਮਤਾਂ 'ਤੇ ਵੇਚ ਰਹੇ ਸਨ। ਇੱਕ ਸੂਚਨਾ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਮੁੱਲਾਂਪੁਰ ਪੁਲਿਸ ਸਟੇਸ਼ਨ ਦੀ ਇੱਕ ਪੁਲਿਸ ਟੀਮ ਨੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

    ਐਸ ਐਸ ਪੀ ਨੇ ਅੱਗੇ ਕਿਹਾ ਕਿ ਇਸ ਕਥਿਤ ਧੰਦੇ ਵਿੱਚ ਸ਼ਾਮਲ ਕਿਸੇ ਵੀ ਵੱਡੇ ਨੈੱਟਵਰਕ ਜਾਂ ਸਾਥੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਉਨ੍ਹਾਂ ਨੇ ਟਿਕਟਾਂ ਦੀ ਕਾਲਾਬਾਜ਼ਾਰੀ ਅਤੇ ਵੱਧ ਕੀਮਤ ਵਸੂਲਣ ਦੇ ਗੈਰ-ਕਾਨੂੰਨੀ ਅਮਲ ਵਿੱਚ ਲੱਗੇ ਲੋਕਾਂ ਨੂੰ ਸਖ਼ਤ ਚਿਤਾਵਨੀ ਵੀ ਜਾਰੀ ਕੀਤੀ ਹੈ ਕਿ ਇਸ ਗੋਰਖ ਧੰਦੇ ਨੂੰ ਤੁਰੰਤ ਬੰਦ ਕਰਨ ਨਹੀਂ ਤਾਂ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਨਵੇਂ ਕ੍ਰਿਕਟ ਸਟੇਡੀਅਮ ਨੇੜੇ ਆਈ ਪੀ ਐਲ ਮੈਚ ਦੀਆਂ ਟਿਕਟਾਂ ਦੀ ਕਾਲਾਬਾਜ਼ਾਰੀ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਤੁਰੰਤ ਐਸ ਐਚ ਓ ਮੁੱਲਾਂਪੁਰ ਨੂੰ 9203200009 ਅਤੇ ਡੀ ਐਸ ਪੀ ਮੁੱਲਾਂਪੁਰ ਨੂੰ 7710111912 'ਤੇ ਸੂਚਿਤ ਕੀਤਾ ਜਾਵੇ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ