Wednesday, December 17, 2025

Majha

ਕੈਪਟਨ ਜਵਾਹਰ ਸਿੰਘ ਦੇਵਗਨ ਰਣਜੀਤ ਵਿਹਾਰ ਵੈੱਲਫੇਅਰ ਸੁਸਾਇਟੀ (ਰਜਿ) ਲੁਹਾਰਕਾ ਰੋਡ ਦੇ ਪ੍ਰਧਾਨ ਚੁਣੇ ਗਏ

May 30, 2025 05:15 PM
SehajTimes

ਅੰਮ੍ਰਿਤਸਰ : ਸਥਾਨਕ ਰਣਜੀਤ ਵਿਹਾਰ ਵੈੱਲਫੇਅਰ ਸੁਸਾਇਟੀ (ਰਜਿ) ਲੁਹਾਰਕਾ ਰੋਡ ਦੇ ਸਰਬ ਸੰਮਤੀ ਨਾਲ ਚੁਣੇ ਗਏ ਪ੍ਰਧਾਨ ਕੈਪਟਨ ਜਵਾਹਰ ਸਿੰਘ ਦੇਵਗਨ, ਜਨਰਲ ਸਕੱਤਰ ਸੁਖਦੇਵ ਸਿੰਘ ਪੰਨੂ ਅਤੇ ਕੈਸ਼ੀਅਰ ਗੁਰਮੀਤ ਸਿੰਘ ਕੰਬੋਜ ਨੇ ਮੀਟਿੰਗ ਦੌਰਾਨ ਹਾਜ਼ਰ ਮੁਹੱਲਾ ਨਿਵਾਸੀਆਂ ਵੱਲੋਂ ਉਨ੍ਹਾਂ ’ਤੇ ਵਿਸ਼ਵਾਸ ਪ੍ਰਗਟ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਲੋਕਾਂ ਦੀਆਂ ਸਾਰੀਆਂ ਆਸਾਂ ਉਮੀਦਾਂ ਤੇ ਖਰੇ ਉੱਤਰਨ ਲਈ ਇਹ ਟੀਮ ਸਿਰ ਤੋੜ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਜਲਦੀ ਹੀ ਬਾਕੀ ਦੇ ਅਹੁਦੇਦਾਰ ਚੁਣ ਕੇ ਵਿਕਾਸ ਦੇ ਕੰਮ ਸ਼ੁਰੂ ਕਰ ਦਿੱਤੇ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਮੁਹੱਲਾ ਨਿਵਾਸੀਆਂ ਵੱਲੋਂ ਜੈਕਾਰੇ ਛੱਡ ਕੇ ਇਸ ਚੋਣ ਦਾ ਸਵਾਗਤ ਕੀਤਾ ਅਤੇ ਜੇਤੂ ਉਮੀਦਵਾਰਾਂ ਨੂੰ ਸਿਹਰੇ ਪਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ ।

ਲੁਹਾਰਕਾ ਰੋਡ ਵਿਖੇ ਰਣਜੀਤ ਵਿਹਾਰ ਵੈੱਲਫੇਅਰ ਸੁਸਾਇਟੀ ਇੱਥੋਂ ਦੇ ਨਿਵਾਸੀਆਂ ਵੱਲੋਂ ਮੁਹੱਲੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਸਾਂਝੇ ਤੌਰ ਤੇ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਬਣਾਈ ਗਈ ਇੱਕ ਸਮਾਜਿਕ ਸੰਸਥਾ ਹੈ। ਇਹ ਸੁਸਾਇਟੀ ਸਿਆਣੇ ਅਤੇ ਅਗਾਂਹਵਧੂ ਲੋਕਾਂ ਦੀ ਉਸਾਰੂ ਸੋਚ ਅਨੁਸਾਰ ਸਾਲ 1997 ਵਿੱਚ ਬਣਾਈ ਗਈ ਸੀ, ਜੋ ਬਕਾਇਦਾ ਸਰਕਾਰ ਕੋਲ ਰਜਿਸਟਰਡ ਹੈ । ਮੁਹੱਲੇ ਵਿੱਚ ਰਹਿਣ ਵਾਲੇ ਪੱਕੇ ਨਿਵਾਸੀਆਂ ਕੋਲ ਹੀ ਸੁਸਾਇਟੀ ਦੀ ਮੈਂਬਰਸ਼ਿਪ ਹੈ, ਜਿਨ੍ਹਾਂ ਵੱਲੋਂ ਲੋਕਤੰਤਰੀ ਢੰਗ ਨਾਲ ਚੋਣ ਕਰਕੇ ਕਮੇਟੀ ਬਣਾਈ ਜਾਂਦੀ ਹੈ । ਇਹ ਕਾਰਜਕਾਰੀ ਕਮੇਟੀ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਭਾਵੇਂ ਪੰਜਾਬ ਵਿੱਚ ਕੋਈ ਵੀ ਸਰਕਾਰ ਹੋਵੇ ਉਸ ਪਾਸ ਆਪਣੇ ਮਸਲੇ/ਮੁਸ਼ਕਲਾਂ ਉਠਾ ਕੇ ਮੁਹੱਲੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਦੀ ਹੈ । ਬੀਤੇ ਦਿਨ ਮੁਹੱਲਾ ਨਿਵਾਸੀਆਂ ਦੀ ਗੁਰਦੁਆਰਾ ਸੰਗਤ ਸਾਹਿਬ ਦੇ ਲੰਗਰ ਹਾਲ ਵਿੱਚ ਰੱਖੀ ਗਈ ਇੱਕ ਜਨਰਲ ਹਾਊਸ ਮੀਟਿੰਗ ’ਚ ਪਿਛਲੀ ਕਮੇਟੀ ਦਾ ਲੇਖਾ ਜੋਖਾ ਕੀਤਾ ਗਿਆ। ਨਵੀਂ ਕਮੇਟੀ ਲਈ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਪਾਸੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮੰਗ ਕੀਤੀ ਗਈ । ਸੁਸਾਇਟੀ ਦੀ ਚੋਣ ਲਈ ਸਿਰਫ਼ ਤਿੰਨ ਨਾਮਜ਼ਦਗੀ ਪੱਤਰ ਹੀ ਪ੍ਰਾਪਤ ਹੋਏ। ਜਿਸ ਵਿਚ ਪ੍ਰਧਾਨ ਦੇ ਅਹੁਦੇ ਲਈ ਕੈਪਟਨ ਜਵਾਹਰ ਸਿੰਘ ਦੇਵਗਨ, ਜਨਰਲ ਸਕੱਤਰ ਦੇ ਅਹੁਦੇ ਲਈ ਸੁਖਦੇਵ ਸਿੰਘ ਪੰਨੂ ਅਤੇ ਕੈਸ਼ੀਅਰ ਦੇ ਅਹੁਦੇ ਲਈ ਗੁਰਮੀਤ ਸਿੰਘ ਕੰਬੋਜ ਸ਼ਾਮਿਲ ਹਨ। ਜਿਸ ਕਰਕੇ ਚੋਣ ਕਮੇਟੀ ਪੈਨਲ ਨੇ ਦੱਸਿਆ ਕਿ ਹੁਣ ਵੋਟਾਂ ਪਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਚੋਣ ਪੈਨਲ ਵੱਲੋਂ ਵੱਡੀ ਗਿਣਤੀ ਵਿੱਚ ਮੁਹੱਲਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਤਿੰਨਾਂ ਹੀ ਉਮੀਦਵਾਰਾਂ ਨੂੰ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ।  ਇਸ ਮੌਕੇ ਸੁਖਵਿੰਦਰ ਸਿੰਘ ਤੇੜਾ ਤੇ ਹੋਰ ਮੌਜੂਦ ਸਨ


            ਸੁਖਦੇਵ ਸਿੰਘ ਪੰਨੂ 
            ਜਨਰਲ ਸਕੱਤਰ 
ਰਣਜੀਤ ਵਿਹਾਰ ਵੈੱਲਫੇਅਰ ਸੁਸਾਇਟੀ (ਰਜਿ) ਲੁਹਾਰਕਾ ਰੋਡ ਅੰਮ੍ਰਿਤਸਰ 
         98786-16173

Have something to say? Post your comment

 

More in Majha

ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ 'ਤੇ ਕੀਤਾ ਕਾਬੂ

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ