Tuesday, September 16, 2025

Chandigarh

ਮੁਹਾਲੀ ਪ੍ਰਸ਼ਾਸਨ ਬੀ ਪੀ ਸੀ ਐਲ ਲਾਲੜੂ ਵਿਖੇ ਸਿਵਲ ਡਿਫੈਂਸ ਅਭਿਆਸ 'ਆਪ੍ਰੇਸ਼ਨ ਸ਼ੀਲਡ' ਤਹਿਤ ਮੋਕ ਡਰਿੱਲ ਕਰਵਾਏਗਾ

May 30, 2025 06:34 PM
SehajTimes

ਐਸ ਏ ਐਸ ਨਗਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਇੱਥੇ ਦੱਸਿਆ ਕਿ ਬੀ ਪੀ ਸੀ ਐਲ ਲਾਲੜੂ (ਡੇਰਾਬੱਸੀ) ਵਿਖੇ ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਸ਼ਨੀਵਾਰ ਸ਼ਾਮ 6:00 ਵਜੇ 'ਆਪ੍ਰੇਸ਼ਨ ਸ਼ੀਲਡ' ਤਹਿਤ ਸਿਵਲ ਡਿਫੈਂਸ ਅਭਿਆਸ ਅਧੀਨ ਬੀ ਪੀ ਸੀ ਐਲ ਲਾਲੜੂ (ਡੇਰਾਬੱਸੀ) ਵਿਖੇ ਇੱਕ ਮੌਕ ਡ੍ਰਿਲ ਕਰੇਗਾ।

ਉਨ੍ਹਾਂ ਦੱਸਿਆ ਕਿ ਇਹ ਅਭਿਆਸ ਡਿਪਟੀ ਕਮਾਂਡੈਂਟ ਜਨਰਲ, ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਅਤੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਜਾ ਰਿਹਾ ਹੈ।

ਆਪਰੇਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਇਸ ਖੇਤਰ ਵਿੱਚ ਇੱਕ ਹਵਾਈ ਹਮਲੇ ਦੀ ਚਿਤਾਵਨੀ ਦੇਣ ਵਾਲਾ ਸਾਇਰਨ ਵਜਾਇਆ ਜਾਵੇਗਾ। ਸਾਇਰਨ ਤੋਂ ਬਾਅਦ, ਸਾਈਟ 'ਤੇ ਮੌਜੂਦ ਵਿਅਕਤੀਆਂ ਨੂੰ ਬਚਾਉਣ ਲਈ ਐਮਰਜੈਂਸੀ ਪ੍ਰਤੀਕਿਰਿਆ ਪ੍ਰਕਿਰਿਆਵਾਂ ਦੀ ਲੜੀ ਵਿੱਚ ਇੱਕ ਮਸਨੂਈ ਬਚਾਅ ਕਾਰਜ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਅਭਿਆਸ ਦੌਰਾਨ, ਅਸਲ ਸਮੇਂ ਦੀਆਂ ਐਮਰਜੈਂਸੀ ਸਥਿਤੀਆਂ ਨੂੰ ਦਰਸਾਉਣ ਲਈ ਆਲੇ-ਦੁਆਲੇ ਦੀਆਂ ਟ੍ਰੈਫਿਕ ਲਾਈਟਾਂ ਅਤੇ ਵਾਹਨਾਂ ਦੀਆਂ ਹੈੱਡਲਾਈਟਾਂ ਬੰਦ ਕਰਵਾ ਦਿੱਤੀਆਂ ਜਾਣਗੀਆਂ।

ਉਨ੍ਹਾਂ ਨੇ ਆਮ ਲੋਕਾਂ ਨੂੰ ਹਵਾਈ ਹਮਲੇ ਦੇ ਸਾਇਰਨ ਨੂੰ ਸੁਣ ਕੇ ਨਾ ਘਬਰਾਉਣ ਦੀ ਅਪੀਲ ਕੀਤੀ ਅਤੇ ਨਿਰਧਾਰਤ ਖੇਤਰ ਵਿੱਚ ਅਭਿਆਸ ਦੌਰਾਨ ਉਨ੍ਹਾਂ ਦੇ ਪੂਰੇ ਸਹਿਯੋਗ ਦੀ ਮੰਗ ਕੀਤੀ।

ਡੇਰਾਬੱਸੀ ਦੇ ਸਬ-ਡਵੀਜ਼ਨਲ ਮੈਜਿਸਟਰੇਟ, ਅਮਿਤ ਗੁਪਤਾ ਨੇ ਦੱਸਿਆ ਕਿ, ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ, ਬੀਪੀਸੀਐਲ ਲਾਲੜੂ ਵਿਖੇ ਸਿਵਲ ਡਿਫੈਂਸ ਅਭਿਆਸ ਦੇ ਸਫਲਤਾਪੂਰਵਕ ਸੰਚਾਲਨ ਲਈ ਸਾਰੇ ਜ਼ਰੂਰੀ ਪ੍ਰਬੰਧ ਪੂਰੇ ਕਰ ਲਏ ਗਏ ਹਨ।

Have something to say? Post your comment

 

More in Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ