Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਹਾਲੀ ਜ਼ਿਲੇ ਦੇ ਵਸਨੀਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ ਸੀ ਐਮ ਦੀ ਯੋਗਸ਼ਾਲਾ-ਐਸ.ਡੀ.ਐਮ. ਦਮਨਦੀਪ ਕੌਰ

May 30, 2025 06:58 PM
SehajTimes

ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀ ਐਮ ਦੀ ਯੋਗਸ਼ਾਲਾ’

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਯੋਗਾ ਦਾ ਬਹੁਤ ਵੱਡਾ ਰੋਲ ਹੈ। ਯੋਗ ਅਭਿਆਸ ਕਰਨ ਨਾਲ ਅਸੀਂ ਸਰੀਰਕ ਪੱਖੋਂ ਸਿਹਤਮੰਦ ਤਾਂ ਹੁੰਦੇ ਹੀ ਹਾਂ ਬਲਕਿ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਬਣਦੇ ਹਾਂ। ਇਸ ਨਾਲ ਮਨ ਵੀ ਸਥਿਰ ਹੁੰਦਾ ਹੈ ਤੇ ਅੰਦਰੋਂ ਮਨ ਨੂੰ ਮਿਲਦੀ ਸ਼ਾਂਤੀ ਦਾ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਵੱਡਾ ਰੋਲ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤੇ ਚਲਾਈ ਜਾ ਰਹੀ ਸੀ ਐੱਮ ਦੀ ਯੋਗਸ਼ਾਲਾ ਤਹਿਤ ਸਮੁੱਚੇ ਜ਼ਿਲ੍ਹੇ ਵਿੱਚ ਮਾਹਿਰ ਟ੍ਰੇਨਰ ਲੋਕਾਂ ਨੂੰ ਯੋਗ ਰਾਹੀਂ ਤੰਦਰੁਸਤ ਜੀਵਨ ਸ਼ੈਲੀ ਨਾਲ ਜੋੜ ਰਹੇ ਹਨ।

ਉਕਤ ਜਾਣਕਾਰੀ ਦਿੰਦਿਆਂ ਐੱਸ. ਡੀ. ਐੱਮ. ਦਮਨਦੀਪ ਕੌਰ ਨੇ ਦੱਸਿਆ ਕਿ ਮੋਹਾਲੀ ਵਿਖੇ ਯੋਗਾ ਟ੍ਰੇਨਰ ਪ੍ਰਿਯੰਕਾ ਵੱਲੋਂ ਇੱਕ ਦਿਨ ਵਿੱਚ ਛੇ ਕਲਾਸਾਂ ਲਾਈਆਂ ਜਾਂਦੀਆਂ ਹਨ। ਪਹਿਲੀ ਕਲਾਸ ਦ ਬਲੂ ਡੋਰ ਕੈਫੇ ਲਾਂਡਰਾਂ ਸੈਕਟਰ 93 ਵਿਖੇ ਸਵੇਰੇ 4.55 ਤੋਂ 5.55 ਵਜੇ ਤੱਕ, ਦੂਸਰੀ ਕਲਾਸ ਟੀ ਡੀ ਆਈ ਸਿਟੀ ਸੈਕਟਰ 111 ਵਿਖੇ ਸਵੇਰੇ 6.00 ਤੋਂ 7.00 ਵਜੇ ਤੱਕ, ਤੀਸਰੀ ਕਲਾਸ ਗੁਰਦੁਆਰਾ ਲਾਂਡਰਾਂ ਸੈਕਟਰ 93 ਵਿਖੇ ਸਵੇਰੇ 8.10 ਤੋਂ 9.10 ਵਜੇ ਤੱਕ, ਚੌਥੀ ਕਲਾਸ ਦ ਈਮਾਰ ਮੋਹਾਲੀ ਹਿੱਲਸ ਸੈਕਟਰ 106 ਵਿਖੇ ਸ਼ਾਮ 4.20 ਤੋਂ 5.20 ਵਜੇ ਤੱਕ, ਪੰਜਵੀਂ ਕਲਾਸ ਟੀ ਡੀ ਆਈ ਸਿਟੀ ਸੈਕਟਰ 110 ਵਿਖੇ ਸ਼ਾਮ 5.30 ਤੋਂ 6.30 ਵਜੇ ਤੱਕ ਅਤੇ ਦਿਨ ਦੀ ਆਖਰੀ ਛੇਵੀਂ ਕਲਾਸ ਜੇ ਐਲ ਪੀ ਐਲ ਸੁਸਾਇਟੀ ਸੈਕਟਰ 94 ਵਿਖੇ ਸ਼ਾਮ 6.40 ਤੋਂ 7.40 ਵਜੇ ਤੱਕ ਲਗਾਈ ਜਾਂਦੀ ਹੈ।

ਯੋਗਾ ਟ੍ਰੇਨਰ ਪ੍ਰਿਯੰਕਾ ਦਾ ਮੰਨਣਾ ਹੈ ਕਿ ਜੀਵਨਸ਼ੈਲੀ ਵਿੱਚ ਕੁਝ ਬਦਲਾਅ ਕਰਕੇ ਅਤੇ ਯੋਗਾ ਦਾ ਅਭਿਆਸ ਕਰਕੇ ਇੱਕ ਸਿਹਤਮੰਦ ਜੀਵਨ ਬਤੀਤ ਕਰਨ ਲਈ ਮਾਨਸਿਕ ਅਤੇ ਸਰੀਰਕ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੈ। ਇੱਛੁਕ ਲੋਕ ਮੁਫਤ ਯੋਗਾ ਸਿਖਲਾਈ ਲੈਣ ਲਈ ਟੋਲ-ਫਰੀ ਨੰਬਰ 7669 400 500 ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in ’ਤੇ ਲੌਗਇਨ ਕਰ ਸਕਦੇ ਹਨ। ਸਿੱਖਿਅਤ ਯੋਗਾ ਇੰਸਟਰਕਟਰ ਲੋਕਾਂ ਨੂੰ ਯੋਗਾ ਕਰਵਾਉਣ ਵਿੱਚ ਮਦਦ ਕਰਨਗੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ