Wednesday, September 17, 2025

Malwa

ਮੈਰੀਟੋਰੀਅਸ ਅਧਿਆਪਕ ਪਹਿਲੀ ਨੂੰ ਘੇਰਨਗੇ ਸਿੱਖਿਆ ਮੰਤਰੀ ਦੀ ਕੋਠੀ 

May 30, 2025 07:10 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਮੈਰੀਟੋਰੀਅਸ ਟੀਚਰਜ਼ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਤੋਂ ਹੋਈ ਦੇਰੀ ਕਾਰਨ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਰੋਸ ਪ੍ਰਦਰਸ਼ਨ ਕਰਕੇ ਸਿੱਖਿਆ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਪਹਿਲੀ ਜੂਨ ਨੂੰ ਵੱਡੇ ਇਕੱਠ ਜਰੀਏ ਗੰਭੀਰਪੁਰ ਵਿਖੇ ਸਿੱਖਿਆ ਮੰਤਰੀ ਦੇ ਫੋਕੇ ਵਾਅਦਿਆਂ ਦੀ ਪਿੰਡ ਵਾਸੀਆਂ ਤੇ ਪੂਰੇ ਪੰਜਾਬ ਵਾਸੀਆਂ ਅੱਗੇ ਪੋਲ ਖੋਲੀ ਜਾਵੇਗੀ ।ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਡਾਕਟਰ ਟੀਨਾ ਨੇ ਕਿਹਾ ਕਿ ਮੈਰੀਟੋਰੀਅਸ ਟੀਚਰਜ਼ ਦੇ ਨਤੀਜੇ ਸ਼ਾਨਦਾਰ ਰਹੇ ਪਰ ਸਿੱਖਿਆ ਮੰਤਰੀ ਮੈਰੀਟੋਰੀਅਸ ਟੀਚਰਜ਼ ਦੀਆਂ ਸੇਵਾਵਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਲਈ ਆਨਾਕਾਨੀ ਕਰ ਰਹੇ ਹਨ। ਉਹਨਾਂ ਦੇ ਵਾਅਦੇ ਲਾਰੇ ਬਣਦੇ ਜਾ ਰਹੇ ਹਨ। ਇਸ ਵਾਰ ਬਾਰ੍ਹਵੀਂ ਬੋਰਡ ਦੀ ਮੈਰਿਟ ਵਿੱਚੋਂ 37 ਮੈਰਿਟਾਂ, ਦਸਵੀਂ ਵਿੱਚੋਂ 11 ਮੈਰਿਟਾਂ ਤੇ ਜੇਈਈ ਪ੍ਰੀਖਿਆ ਵਿੱਚ ਮੈਰੀਟੋਰੀਅਸ ਸਕੂਲਾਂ ਦੇ 131 ਵਿਦਿਆਰਥੀ ਸਫ਼ਲ ਹੋਏ। ਸਿੱਖਿਆ ਮੰਤਰੀ ਨੇ ਸਾਡੀ ਮਿਹਨਤ ਦਾ ਕੌਡੀ ਮੁੱਲ ਨਾ ਪਾਇਆ। ਜਿਸ ਕਰਕੇ ਮੈਰੀਟੋਰੀਅਸ ਟੀਚਰਜ਼ ਵਿੱਚ ਬਹੁਤ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਹੱਕਾਂ ਦੀ ਲੜਾਈ ਲਈ ਇਸ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਜਨਰਲ ਸਕੱਤਰ ਡਾ. ਅਜੈ ਸ਼ਰਮਾ ਨੇ ਦੱਸਿਆ ਕਿ 1 ਜੂਨ ਦੇ ਐਕਸ਼ਨ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੱਡੇ ਪੱਧਰ ਤੇ ਮੈਰੀਟੋਰੀਅਸ ਟੀਚਰਜ਼ ਹੱਕੀ ਮੰਗਾਂ ਦਾ ਝੰਡਾ ਬੁਲੰਦ ਕਰਨਗੇ। ਉਹਨਾਂ ਕਿਹਾ ਕਿ ਗਰੀਬ ਘਰਾਂ ਦੇ ਬੱਚਿਆਂ ਦਾ ਭਵਿੱਖ ਬਣਾਉਣ ਵਾਲੇ ਮੈਰੀਟੋਰੀਅਸ ਟੀਚਰਜ਼ ਦੀ ਮਿਹਨਤ ਤੋਂ ਕਿਨਾਰਾ ਕਰ ਲੈਣਾ ਪੰਜਾਬ ਸਰਕਾਰ ਦੁਆਰਾ ਸਿੱਖਿਆ ਕ੍ਰਾਂਤੀ ਦੇ ਸ਼ਬਦ ਨਾਲ ਮਜ਼ਾਕ ਹੁੰਦਾ ਨਜ਼ਰ ਆ ਰਿਹਾ ਹੈ। ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੀਆਂ ਸਾਰੀਆਂ ਇਕਾਈਆਂ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਦਾ ਹਿੱਸਾ ਬਨਣਗੀਆਂ। ਇਸ ਸਮੇਂ ਵਿੱਤ ਸਕੱਤਰ ਰਾਕੇਸ਼ ਕੁਮਾਰ, ਵਿਪਨੀਤ ਕੌਰ, ਮਨਜਿੰਦਰ ਕੌਰ, ਸਿਮਰਨਜੀਤ ਕੌਰ, ਮਨੋਜ ਕੁਮਾਰ, ਸੁਖਜੀਤ ਸਿੰਘ, ਅਜੈ ਸ਼ਰਮਾ, ਬੂਟਾ ਸਿੰਘ ਮਾਨ, ਹਰਪ੍ਰੀਤ ਸਿੰਘ, ਡਾ.ਬਲਰਾਜ ਸਿੰਘ, ਦਵਿੰਦਰ ਸਿੰਘ, ਜਸਵਿੰਦਰ ਸਿੰਘ,ਬਿਕਰਮਜੀਤ ਸਿੰਘ, ਵਿਕਾਸ ਕੁਮਾਰ, ਸੋਨਾ ਕੌਰ, ਰੀਨਾ ਕੌਰ ਆਦਿ ਮੈਂਬਰਾਂ ਨੇ ਕਿਹਾ ਕਿ ਉਹ ਹੱਕੀ ਮੰਗਾਂ ਲਈ ਗੰਭੀਰਪੁਰ ਵਿਖੇ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਨਗੇ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ