Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਿੱਖ ਸਿਆਸਤ ਦੇ ਬਾਬਾ ਬੋਹੜ ਸੁਖਦੇਵ ਸਿੰਘ ਢੀਂਡਸਾ ਨੂੰ ਹਜ਼ਾਰਾਂ ਲੋਕਾਂ ਨੇ ਸੇਜਲ ਅੱਖਾਂ ਨਾਲ ਦਿੱਤੀ ਵਿਦਾਈ 

May 30, 2025 07:18 PM
ਦਰਸ਼ਨ ਸਿੰਘ ਚੌਹਾਨ
ਨਾਮਵਰ ਸ਼ਖ਼ਸੀਅਤਾਂ ਨੇ ਭੇਟ ਕੀਤੀ ਸ਼ਰਧਾਂਜਲੀ 
 
ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਅਰਦਾਸ 
 
 
ਸੁਨਾਮ : ਪੰਥ ਦੇ ਮਹਾਨ ਆਗੂ,ਪਦਮ ਭੂਸ਼ਣ ਨਾਲ ਸਨਮਾਨਿਤ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੂੰ ਦੇਸ਼ ਦੀਆਂ ਅਹਿਮ ਸ਼ਖ਼ਸੀਅਤਾਂ ਸਮੇਤ ਹਜ਼ਾਰਾਂ ਲੋਕਾਂ ਨੇ ਸੇਜਲ ਅੱਖਾਂ ਨਾਲ ਭਾਵਭਿੰਨੀ ਵਿਦਾਇਗੀ ਦਿੱਤੀ। ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੂੰ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਸ੍ ਢੀਂਡਸਾ ਦੀ ਬੁੱਧਵਾਰ ਨੂੰ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਮੌਤ ਹੋ ਗਈ ਸੀ। ਅੱਜ ਸਵੇਰੇ ਉਹਨਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਸਸਕਾਰ ਕਰਨ ਲਈ ਉਹਨਾਂ ਦੀ ਮਿ੍ਤਕ ਦੇਹ ਐਂਬੂਲੈਂਸ ਰਾਹੀਂ ਚੰਡੀਗੜ੍ਹ ਤੋਂ ਰਵਾਨਾ ਹੋਈ। ਆਪਣੇ ਮਹਿਬੂਬ ਆਗੂ ਨੂੰ ਸਤਿਕਾਰ ਤੇ ਮਾਣ ਦੇਣ ਲਈ ਸੰਗਤ ਸੜਕਾਂ ਉੱਤੇ ਆ ਗਈ। ਉਨ੍ਹਾਂ ਦੀ ਦੇਹ ਤੇ ਦੁਸ਼ਾਲੇ ਪਾਕੇ ਤੇ ਫੁੱਲਾਂ ਦੀ ਬਰਖਾ ਕਰਕੇ ਪਹਿਲਾਂ ਰਾਜਪੁਰਾ, ਪਟਿਆਲਾ, ਚੰਨੋਂ, ਭਵਾਨੀਗੜ੍ਹ, ਮਿਲਕ ਪਲਾਂਟ ਤੇ ਸੰਗਰੂਰ ਵਿਖੇ ਸੰਗਤਾਂ ਨੇ ਨਮ ਅੱਖਾਂ ਨਾਲ ਆਪਣੇ ਮਹਿਬੂਬ ਆਗੂ ਦੇ ਅੰਤਿਮ ਦਰਸ਼ਨ ਕੀਤੇ ਤੇ ਸਤਿਕਾਰ ਭੇਟ ਕੀਤਾ। ਇਸ ਉਪਰੰਤ ਐਂਬੂਲੈਂਸ ਉਹਨਾਂ ਦੀ ਨਾਨਕਿਆਣਾ ਚੌਕ ਸਥਿਤ ਰਿਹਾਇਸ਼ ਵਿਖੇ ਪੁੱਜੀ ਤਾਂ ਸ਼ਹਿਰ ਅੰਦਰ ਪੂਰਾ ਗ਼ਮਗੀਨ ਮਾਹੌਲ ਬਣ ਗਿਆ। ਇਸ ਉਪਰੰਤ ਉਹਨਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਅੰਤਿਮ ਸਸਕਾਰ ਵਿੱਚ ਦੇਸ਼ ਦੀਆਂ ਨਾਮਵਰ ਸ਼ਖ਼ਸੀਅਤਾਂ ਸਮੇਤ ਹਜ਼ਾਰਾਂ ਲੋਕ ਸ਼ਾਮਲ ਹੋਏ। ਵੱਖ ਰਾਜਨੀਤਿਕ ਨੁਮਾਇੰਦਿਆਂ ਤੋਂ ਇਲਾਵਾ ਧਾਰਮਿਕ, ਸਮਾਜਿਕ ਸੰਸਥਾਵਾਂ ਤੇ ਵੱਖ ਵੱਖ ਖੇਤਰਾਂ ਨਾਲ ਸਬੰਧਤ ਸਖਸ਼ੀਅਤਾਂ ਸ਼ਾਮਲ ਹੋਈਆਂ। ਸਸਕਾਰ ਮੌਕੇ ਸ਼ਾਮਲ ਹੋਣ ਵਾਲਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਅਜੀਤ ਅਦਾਰੇ ਨਾਲ ਸਬੰਧਿਤ ਭਾਅ ਜੀ ਬਰਜਿੰਦਰ ਸਿੰਘ ਹਮਦਰਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਆਪ ਦੇ ਸੂਬਾ ਪ੍ਰਧਾਨ ਤੇ ਮੰਤਰੀ ਅਮਨ ਅਰੋੜਾ, ਸੰਸਦ ਮੈਂਬਰ ਮੀਤ ਹੇਅਰ, ਮਾਲਵਿੰਦਰ ਸਿੰਘ ਕੰਗ, ਮਹਾਰਾਣੀ ਪ੍ਰਨੀਤ ਕੌਰ, ਲਾਲ ਜੀਤ ਸਿੰਘ ਭੁੱਲਰ ਮੰਤਰੀ ਹਰਿਆਣਾ ਦੇ ਆਗੂ ਅਭੇ ਚੌਟਾਲਾ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਮਨਪ੍ਰੀਤ ਸਿੰਘ ਬਾਦਲ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਯਾਲੀ, ਸੁੱਚਾ ਸਿੰਘ ਛੋਟੇਪੁਰ, ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰੀ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੁਰਲਾਲ ਸਿੰਘ ਘਨੌਰ, ਮਨਤਾਰ ਸਿੰਘ ਬਰਾੜ, ਸੰਤ ਬਲਵੀਰ ਸਿੰਘ ਘੁੰਨਸ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਮੰਤਰੀ ਅਨਿਲ ਜੋਸ਼ੀ, ਗੁਰਜੀਤ ਸਿੰਘ ਤਲਵੰਡੀ, ਚਰਨਜੀਤ ਸਿੰਘ ਬਰਾੜ, ਸਾਬਕਾ ਪ੍ਰਧਾਨ ਭਾਜਪਾ ਅਸ਼ਵਨੀ ਸ਼ਰਮਾ, ਵਿਜੇਇੰਦਰ ਸਿੰਗਲਾ, ਬ੍ਰਹਮ ਮਹਿੰਦਰਾ, ਰਤਨ ਸਿੰਘ ਅਜਨਾਲਾ, ਦਲਜੀਤ ਸਿੰਘ ਚੀਮਾ, ਅਰਸ਼ਦੀਪ ਸਿੰਘ ਕਲੇਰ, ਭੋਲਾ ਸਿੰਘ ਗਿੱਲ ਪੱਤੀ ਬਠਿੰਡਾ, ਸੁਖਵਿੰਦਰ ਸਿੰਘ ਔਲਖ, ਬਾਬੂ ਪ੍ਰਕਾਸ਼ ਚੰਦ ਗਰਗ, ਸੁਰਿੰਦਰ ਸਿੰਘ ਆਹਲੂਵਾਲੀਆ, ਬਲਦੇਵ ਸਿੰਘ ਮਾਨ, ਗਗਨਜੀਤ ਸਿੰਘ ਬਰਨਾਲਾ, ਜੈਇੰਦਰ ਕੌਰ, ਨਰਿੰਦਰ ਕੌਰ ਭਰਾਜ ਐਮ ਐਲ ਏ,ਤੂਫੈਲ ਮੁਹੰਮਦ, ਸਰਬਜੀਤ ਸਿੰਘ ਡੂੰਮਵਾਲੀ, ਤੇਜਾ ਸਿੰਘ ਕਮਾਲਪੁਰ, ਗੁਰਦੀਪ ਸਿੰਘ ਮਕਰੋੜ, ਰਾਮਪਾਲ ਸਿੰਘ ਬਹਿਣੀਵਾਲ, ਸੁਖਵੰਤ ਸਿੰਘ ਸਰਾਓ, ਰਣਬੀਰ ਸਿੰਘ ਖੱਟੜਾ, ਲਾਜਪਤ ਸੁਨਾਮ, ਹਰਚੰਦ ਕੌਰ ਘਨੌਰੀ, ਕੁਲਦੀਪ ਸਿੰਘ ਕਾਲਾ ਵਿਧਾਇਕ ਬਰਨਾਲਾ, ਜਸਵੰਤ ਸਿੰਘ ਗੱਜਣਮਾਜਰਾ, ਵਿਨਰਜੀਤ ਸਿੰਘ ਗੋਲਡੀ, ਨੁਸਰਤ ਅਲੀ ਖਾਨ ਬੱਗਾ, ਮਾਨ ਸਿੰਘ ਗਰਚਾ ਲੁਧਿਆਣਾ, ਕੁਲਦੀਪ ਸਿੰਘ ਸਿੱਧੂ, ਕੁਲਦੀਪ ਸਿੰਘ ਬੁੱਗਰਾਂ, ਜਸਵੰਤ ਸਿੰਘ ਖਹਿਰਾ, ਗੁਰਵੀਰ ਸਿੰਘ ਸੋਹੀ, ਜਤਿੰਦਰ ਕਾਲੜਾ, ਰਣਦੀਪ ਦਿਓਲ, ਚੰਦ ਸਿੰਘ ਚੱਠਾ, ਰਿਪੁਦਮਨ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਤਲਵੰਡੀ, ਚਮਕੌਰ ਸਿੰਘ ਮੋਰਾਂਵਾਲੀ, ਪ੍ਰਿਤਪਾਲ ਸਿੰਘ ਹਾਂਡਾ, ਵਿਜੇ ਲੰਕੇਸ਼, ਗੁਰਮੀਤ ਸਿੰਘ ਜੌਹਲ, ਹਰਦੇਵ ਸਿੰਘ ਰੋਗਲਾ, ਮਲਕੀਤ ਸਿੰਘ ਚੰਗਾਲ, ਮਹੀਪਾਲ ਲਹਿਰਾ, ਗੁਰਤੇਜ ਸਿੰਘ ਠੀਕਰੀਵਾਲ, ਰੂਬਲ ਗਿੱਲ, ਸੁਨੀਤਾ ਸ਼ਰਮਾ, ਪਰਮਜੀਤ ਕੌਰ ਵਿਰਕ, ਗੁਰਮੇਲ ਸਿੰਘ ਘਰਾਚੋਂ, ਮਹਿੰਦਰ ਸਿੰਘ ਸਿੰਘ ਸਿੱਧੂ, ਜੀਤ ਸਿੰਘ ਲੌਂਗੋਵਾਲ, ਪਰਮਜੀਤ ਸਿੰਘ ਖਾਲਸਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਬੀਬੀ ਹਰਜੀਤ ਕੌਰ ਤਲਵੰਡੀ, ਪਰਮਜੀਤ ਕੌਰ ਲਾਂਡਰਾਂ, ਗੁਰਲਾਲ ਸਿੰਘ ਜੈਤੋ, ਹਰਦੇਵ ਸਿੰਘ ਜਵੰਦਾ, ਜਸਵੀਰ ਸਿੰਘ ਦਿਓਲ, ਸਰਬਜੀਤ ਸਿੰਘ ਡੂੰਮਵਾਲੀ, ਸੰਜੀਵ ਪ੍ਰਧਾਨ, ਘਨਸ਼ਿਆਮ ਕਾਂਸਲ, ਅਮਰਜੀਤ ਸਿੰਘ ਮੰਡੇਰ, ਕੰਵਰਜੀਤ ਸਿੰਘ ਸੰਧੂ, ਤੇਜਿੰਦਰਪਾਲ ਸਿੰਘ ਸੰਧੂ, ਜਸਵਿੰਦਰ ਸਿੰਘ ਖਾਲਸਾ, ਮਹਿਤਾਬ ਸਿੰਘ ਗੰਡੇਵਾਲ, ਜਤਿੰਦਰ ਸਿੰਘ ਸੋਨੀ ਮੰਡੇਰ ਤੇ ਹੋਰ ਆਗੂ ਸ਼ਾਮਲ ਸਨ। ਸ੍ ਢੀਂਡਸਾ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਅਤੇ ਪੋਤਰੇ ਚਿਰਾਗ ਵੀਰ ਸਿੰਘ ਢੀਂਡਸਾ ਨੇ ਚਿਖਾ ਨੂੰ ਅਗਨੀ ਦੇਕੇ ਸਸਕਾਰ ਦੀ ਰਸਮ ਨਿਭਾਈ।
 
 
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ