Sunday, June 01, 2025
BREAKING NEWS
IPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਤਿੰਨ ਮੁਲਜ਼ਮ ਮੁਹਾਲੀ ਪੁਲਿਸ ਵਲੋਂ ਗ੍ਰਿਫ਼ਤਾਰਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾਸਰਪੰਚੀ ਤੋਂ ਕੇਂਦਰੀ ਮੰਤਰੀ ਤੱਕ ਦੇ ਸ਼ਾਹ ਅਸਵਾਰ ਰਹੇ ਸੁਖਦੇਵ ਸਿੰਘ ਢੀਂਡਸਾ ਦਾ ਵਿਛੋੜਾ ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤਅਕਾਲੀ ਦਲ ਦੇ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦਾ ਹੋਇਆਂ ਦਿਹਾਂਤਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਭਾਖੜਾ ਡੈਮ ‘ਤੇ ਪਾਣੀ ਦੇ ਮੁੱਦੇ ਵਿਚਾਲੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀਪੁਲਿਸ ਨੂੰ ਮੁੜ ਤੋਂ ਮਿਲਿਆ ਯੂਟਿਊਬਰ ਜਯੋਤੀ ਮਲਹੋਤਰਾ ਦਾ 4 ਦਿਨਾਂ ਦਾ ਰਿਮਾਂਡ

Chandigarh

’ਯੁੱਧ ਨਸ਼ਿਆਂ ਵਿਰੁੱਧ’ ਦੇ 90 ਵੇਂ ਦਿਨ ਪੰਜਾਬ ਪੁਲਿਸ ਵੱਲੋਂ 103 ਨਸ਼ਾ ਤਸਕਰ ਗ੍ਰਿਫ਼ਤਾਰ; 3.8 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

May 30, 2025 07:20 PM
SehajTimes

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 90ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋ ਹੈਰੋਇਨ ਅਤੇ 2.04 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 90 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 14504 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 468 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 491 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 92 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲਣ ਲਈ ਵੀਸੀ ਨੂੰ ਪੱਤਰ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 30,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ! ਪੰਜਾਬ ਆਬਕਾਰੀ ਵਿਭਾਗ ਵੱਲੋਂ ਬਠਿੰਡਾ ਵਿੱਚ 80,000 ਲੀਟਰ ਈਥਾਨੋਲ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ

ਮੋਹਾਲੀ ਜ਼ਿਲੇ ਦੇ ਵਸਨੀਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ ਸੀ ਐਮ ਦੀ ਯੋਗਸ਼ਾਲਾ-ਐਸ.ਡੀ.ਐਮ. ਦਮਨਦੀਪ ਕੌਰ

ਮੁਹਾਲੀ ਪ੍ਰਸ਼ਾਸਨ ਬੀ ਪੀ ਸੀ ਐਲ ਲਾਲੜੂ ਵਿਖੇ ਸਿਵਲ ਡਿਫੈਂਸ ਅਭਿਆਸ 'ਆਪ੍ਰੇਸ਼ਨ ਸ਼ੀਲਡ' ਤਹਿਤ ਮੋਕ ਡਰਿੱਲ ਕਰਵਾਏਗਾ

ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਦੇ ਕੁਸ਼ਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ PSPCL ਵੱਲੋਂ ਵਿਆਪਕ ਪ੍ਰਬੰਧ ਮੁਕੰਮਲ: ਹਰਭਜਨ ਸਿੰਘ ਈਟੀਓ

IPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਤਿੰਨ ਮੁਲਜ਼ਮ ਮੁਹਾਲੀ ਪੁਲਿਸ ਵਲੋਂ ਗ੍ਰਿਫ਼ਤਾਰ

ਪੰਜਾਬ ‘ਚ ਮਾਨਸੂਨ ਦੀ ਹੋਵੇਗੀ ਜਲਦ ਹੀ Entry