Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਗੌੜ ਬ੍ਰਾਹਮਣ ਵਿਦਿਆ ਪ੍ਰਚਾਰਿਣੀ ਸਭਾ ਨੂੰ ਮੈਚਿੰਗ ਗ੍ਰਾਂਟ ਦੇਣ ਦਾ ਐਲਾਨ

May 30, 2025 08:17 PM
SehajTimes

ਸਮਾਜ ਦੀ ਸੰਸਥਾ ਨੂੰ 51 ਲੱਖ ਰੁਪਏ ਦੇਣ ਦਾ ਵੀ ਕੀਤਾ ਐਲਾਨ

ਭਗਵਾਨ ਪਰਸ਼ੂਰਾਮ ਪਰਾਕ੍ਰਮੀ ਯੋਧਾ, ਵੇਦਾਂ ਦੇ ਗਿਆਤਾ ਅਤੇ ਮਹਾਨ ਸਮਾਜ ਸੁਧਾਰਕ ਸਨ - ਮੁੱਖ ਮੰਤਰੀ

ਭਗਵਾਨ ਪਰਸ਼ੂਰਾਮ ਜੀ ਦੇ ਆਦਰਸ਼ ਅਤੇ ਸੰਦੇਸ਼ ਸਾਨੂੰ ਸਹੀ ਮਾਰਗ 'ਤੇ ਚੱਲਣ ਦੀ ਦਿੰਦੇ ਹਨ ਪੇ੍ਰਰਣਾ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪਿੰਡ ਪਹਿਰਾਵਰ ਵਿੱਚ ਗੌੜ ਬ੍ਰਾਹਮਣ ਵਿਦਿਆ ਪ੍ਰਚਾਰਿਣੀ ਸਭਾ ਨੂੰ ਕੈਂਪਸ- 999 ਦੇ ਵਿਦਿਅਕ ਅਦਾਰਿਆਂ ਦੇ ਨਿਰਮਾਣ ਕੰਮ ਤਹਿਤ ਸੂਬਾ ਸਰਕਾਰ ਵੱਲੋਂ ਮੈਚਿੰਗ ਗ੍ਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾ ਪੈਸਾ ਸਮਾਜ ਇੰਨ੍ਹਾਂ ਅਦਾਰਿਆਂ ਲਈ ਇੱਕਠਾ ਕਰੇਗਾ, ਉਸ ਤੋਂ ਵੱਧ ਦੀ ਰਕਮ ਹਰਿਆਣਾ ਸਰਕਾਰ ਵੱਲੋੋਂ ਮੈਚਿੰਗ ਗ੍ਰਾਂਟ ਵਜੋ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਸੂਬੇ ਵਿੱਚ ਕਿਸੇ ਇੱਕ ਵੱਡੇ ਪਾਰਕ ਦਾ ਨਾਮ ਭਗਵਾਨ ਪਰਸ਼ੂਰਾਮ ਦੇ ਨਾਮ 'ਤੇ ਰੱਖਿਆ ਜਾਵੇਗਾ।

ਮੁੱਖ ਮੰਤਰੀ ਨੇ ਇਹ ਐਲਾਨ ਸ਼ੁਕਰਵਾਰ ਨੂੰ ਜਿਲ੍ਹਾ ਰੋਹਤਕ ਦੇ ਪਿੰਡ ਪਹਿਰਾਵਰ ਵਿੱਚ ਭਗਵਾਨ ਪਰਸ਼ੂਰਾਮ ਦੀ ਜੈਯੰਤੀ ਮੌਕੇ ਵਿੱਚ ਪ੍ਰਬੰਧਿਤ ਰਾਜ ਪੱਧਰੀ ਸਮਾਰੋਹ ਦੌਰਾਨ ਕੀਤਾ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਸਮਾਜ ਦੀ ਸੰਸਥਾ ਨੂੰ 51 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸਮਾਜ ਵੱਲੋਂ ਰੱਖੀ ਗਈ ਹੋਰ ਮੰਗਾਂ ਨੂੰ ਵੀ ਵਿਭਾਗਾਂ ਨੂੰ ਭੇਜ ਕੇ ਉਨ੍ਹਾਂ ਦੀ ਫਿਜੀਬਿਲਿਟੀ ਚੈਕ ਕਰਵਾ ਕੇ ਪ੍ਰਾਥਮਿਕਤਾ ਆਧਾਰ 'ਤੇ ਪੂਰਾ ਕਰਨ ਦਾ ਕੰਮ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ 61 ਕਰੋੜ 23 ਲੱਖ ਰੁਪਏ ਲਾਗਤ ਦੀ ਕੁੱਲ 9 ਪਰਿਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇੰਨ੍ਹਾਂ ਵਿੱਚ 54 ਕਰੋੜ 26 ਲੱਖ ਰੁਪਏ ਲਾਗਤ ਦੀ 5 ਪਰਿਯੋਜਨਾਵਾਂ ਦਾ ਨੀਂਹ ਪੱਥਰ ਅਤੇ 6 ਕਰੋੜ 97 ਲੱਖ ਰੁਪਏ ਲਾਗਤ ਦੀ 4 ਪਰਿਯੋਜਨਾਵਾਂ ਦਾ ਉਦਘਾਟਨ ਸ਼ਾਮਿਲ ਹੈ।

ਸ੍ਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਪਰਸ਼ੂਰਾਮ ਜੈਯੰਤੀ, ਸਿੱਖ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਅਤੇ ਅਰੂਟ ਮਹਾਰਾਜ ਦੀ ਜੈਯੰਤੀ 'ਤੇ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਸਾਰੇ ਮਹਾਪੁਰਸ਼ਾਂ ਨੇ ਧਰਮ ਦੀ ਸਥਾਪਨਾ, ਸਮਾਜਿਕ ਏਕਤਾ, ਭਾਈਚਾਰਾ ਅਤੇ ਸਭਿਆਚਾਰ ਲਈ ਆਪਣਾ ਪੂਰਾ ਜੀਵਨ ਸਮਰਪਿਤ ਕੀਤਾ। ਇੰਨਾਂ ਦੀ ਜੀਵਨ ਯਾਤਰਾ ਸਾਰੇ ਸਾਰਿਆਂ ਨੂੰ ਸਦਾ ਧਰਮ ਦੀ ਰਾਹ 'ਤੇ ਚੱਲਣ ਅਤੇ ਮਨੁੱਖਤਾ ਦੀ ਸੇਵਾ ਲਈ ਪੇ੍ਰਰਿਤ ਕਰਦੀ ਰਹੇਗੀ।

ਭਗਵਾਨ ਪਰਸ਼ੂਰਾਮ ਪਰਾਕ੍ਰਮੀ ਯੋਧਾ, ਵੇਦਾਂ ਦੇ ਗਿਆਤਾ ਅਤੇ ਮਹਾਨ ਸਮਾਰ ਸੁਧਾਰਕ ਸਨ

ਭਗਵਾਨ ਪਰਸ਼ੂਰਾਮ ਨੂੰ ਪਰਾਕ੍ਰਮੀ ਯੋਧਾ, ਵੇਦਾਂ ਦੇ ਗਿਆਤਾ ਅਤੇ ਇੱਕ ਮਹਾਨ ਸਮਾਜ ਸੁਧਾਰਕ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਅਜਿਹੇ ਮਹਾਨ ਯੋਧਾ ਸਨ, ਜਿਨ੍ਹਾਂ ਨੇ ਬ੍ਰਾਹਮਣ ਹੁੰਦੇ ਹੋਏ ਵੀ ਸ਼ਸਤਰ ਧਾਰਣ ਕਰ ਅਨਿਆਂ ਅਤੇ ਅਧਰਮ ਦਾ ਨਾਸ਼ ਕੀਤਾ। ਭਗਵਾਨ ਪਰਸ਼ੂਰਾਮ ਜੀ ਦਾ ਜੀਵਨ ਸਾਨੂੰ ਇਹੀ ਸੰਦੇਸ਼ ਦਿੰਦਾ ਹੈ ਕਿ ਗਿਆਨ ਅਤੇ ਜੋਰ ਦਾ ਸੰਤੁਲਨ ਹੀ ਸਮਾਜ ਨੂੰ ਸਹੀ ਦਿਸ਼ਾ ਵਿੱਚ ਅੱਗੇ ਲੈ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੀ ਭੁਮੀ ਵੀਰਤਾ, ਵਿਦਿਆ ਅਤੇ ਪਰੰਪਰਾ ਦੀ ਜਨਨੀ ਰਹੀ ਹੈ। ਭਗਵਾਨ ਪਰਸ਼ੂਰਾਮ ਜੀ ਨੇ ਕਿਹਾ ਸੀ ਕਿ ਧਰਮ ਦੀ ਰੱਖਿਆ ਲਈ ਜੇਕਰ ਸ਼ਸਤਰ ਵੀ ਚੁੱਕਣਾ ਪਵੇ ਤਾਂ ਉਹ ਵੀ ਤੱਪਸਿਆ ਦਾ ਹੀ ਇੱਕ ਰੂਪ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਜਦੋਂ ਅਸੀਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਵਿਕਸਿਤ ਭਾਰ-ਵਿਕਸਿਤ ਹਰਿਆਣਾ ਬਨਾਉਣ ਦੇ ਸੰਕਲਪ ਦੇ ਨਾਲ ਅੱਗੇ ਵੱਧ ਰਹੇ ਹਨ ਤਾਂ ਭਗਵਾਨ ਪਰਸ਼ੂਰਾਮ ਜੀ ਦੇ ਆਦਰਸ਼ ਅਤੇ ਉਨ੍ਹਾਂ ਦੇ ਸੰਦੇਸ਼ ਸਾਨੂੰ ਸਹੀ ਮਾਰਗ 'ਤੇ ਚੱਲਣ ਦੀ ਪੇ੍ਰਰਣਾ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਜਦੋਂ ਅਸੀਂ ਵਿਕਸਿਤ ਭਾਰਤ, ਡਿਜੀਟਲ ਇੰਡੀਆ, ਸਟਾਰਟਅੱਪ ਇੰਡੀਆ ਵਰਗੇ ਮਹਤੱਵਪੂਰਣ ਮੁਹਿੰਮ ਅੱਗੇ ਵਧਾ ਰਹੇ ਹਨ, ਤਾਂ ਸਾਨੂੰ ਸਾਰਿਆਂ ਨੂੰ ਭਗਵਾਨ ਪਰਸ਼ੂਰਾਮ ਦੇ ਸੰਕਲਪ ਦੇ ਸਮਾਨ ਦ੍ਰਿੜ ਪ੍ਰਣ ਲੈ ਕੇ ਭਾਰਤ ਨੂੰ ਮੁੜ ਵਿਸ਼ਵ ਗੁਰੂ ਬਨਾਉਣ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ।

ਭਗਵਾਨ ਪਰਸ਼ੂਰਾਮ ਦੀ ਪੇ੍ਰਰਣਾ ਨਾਲ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਜਾਬਾਂਜ ਫੌਜੀਆਂ ਨੇ ਪਾਕੀਸਤਾਨ ਵਿੱਚ ਅੱਤਵਾਦੀ ਠਿਕਾਨਿਆਂ ਨੂੰ ਕੀਤਾ ਧਵਸਤ

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਨੇ ਕਿਸੇ ਨਿਜੀ ਸਵਾਰਥ ਲਈ ਨਹੀਂ, ਸਗੋ ਸਮਾਜ ਹਿੱਤ ਵਿੱਚ, ਧਰਮ ਦੀ ਰੱਖਿਆ ਲਈ, ਅਨਿਆਂ ਦਾ ਨਾਸ਼ ਕੀਤਾ। ਇਸੀ ਪ੍ਰੇਰਣਾ ਨਾਲ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਸਾਡੀ ਸੇਨਾਵਾਂ ਨੇ ਪਹਿਲਗਾਮ ਦੀ ਨਿੰਦਾਯੋਗ ਘਟਨਾ ਦੇ ਬਾਅਦ ਆਪ੍ਰੇਸ਼ਨ ਸਿੰਦੂਰ ਤਤਿਹ ਟਾਰਗੇਟ ਢੰਗ ਨਾਲ ਕਿਸੇ ਆਮ ਵਿਅਕਤੀ ਨੂੰ ਨੁਕਸਾਨ ਨਾ ਪਹੁੰਚਾਉਂਦੇ ਹੋਏ ਪਾਕੀਸਤਾਨ ਵਿੱਚ ਜਿੱਥੇ ਅੱਤਵਾਦ ਪਣਪਦਾ ਸੀ, ਉਨ੍ਹਾਂ ਠਿਕਾਨਿਆਂ ਨੂੰ ਮਿੱਟੀ ਵਿੱਚ ਮਿਲਾਉਣ ਦਾ ਕੰਮ ਕੀਤਾ ਹੈ। ਪ੍ਰਧਾਨ ਮੰਤਰੀ ਦਾ ਸਪਸ਼ਟ ਸੰਦੇਸ਼ ਹੈ ਕਿ ਕੋਈ ਸਾਨੂੰ ਛੇੜੇਗਾ, ਤਾਂ ਅਸੀਂ ਉਸ ਨੂੰ ਨਹੀਂ ਛੱਡਾਂਗੇ।

ਥੈਥਲ ਵਿੱਚ ਮੈਡੀਕਲ ਕਾਲਜ ਦਾ ਨਾਮ ਭਗਵਾਨ ਪਰਸ਼ੂਰਾਮ ਦੇ ਨਾਮ 'ਤੇ ਰੱਖਿਆ ਗਿਆ

ਸੂਬਾ ਸਰਕਾਰ ਵੱਲੋਂ ਬ੍ਰਾਹਮਣ ਸਮਾਜ ਦੀ ਭਲਾਈ ਅਤੇ ਉਥਾਨ ਲਈ ਕੀਤੇ ਜਾ ਰਹੇ ਵੱਖ-ਵੱਖ ਕੰਮਾਂ ਦਾ ਵਰਨਣ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ ਦੀ ਸਿਖਿਆਵਾਂ ਅਤੇ ਆਦਰਸ਼ਾਂ ਨਾਲ ਨਵੀਂ ਪੀੜੀਆਂ ਨੂੰ ਪੇ੍ਰਰਿਤ ਕਰਨ ਲਈ ਕੈਥਲ ਵਿੱਚ ਮੈਡੀਕਲ ਕਾਲਜ ਦਾ ਨਾਮ ਭਗਵਾਨ ਪਰਸ਼ੂਰਾਮ ਦੇ ਨਾਮ 'ਤੇ ਰੱਖਿਆ ਹੈ। ਇਸ ਤੋਂ ਇਲਾਵਾ, ਸਰਕਾਰ ਨੇ ਭਗਵਾਨ ਪਰਸ਼ੂਰਾਮ ਦੇ ਜਨਮੋਤਸਵ 'ਤੇ ਗਜਟਿਡ ਛੁੱਟੀ ਦਾ ਪ੍ਰਾਵਧਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਰਾਵਰ ਪਿੰਡ ਵਿੱਚ 2013 ਤੋਂ ਚੱਲੇ ਆ ਰਹੇ ਗੌੜ ਬ੍ਰਾਹਮਣ ਕਾਲਜ ਦੀ ਜਮੀਨ ਦਾ ਵਿਵਾਦ ਨੂੰ ਵੀ ਸੁਲਝਾਇਆ ਹੈ। ਗੌਡ ਬ੍ਰਾਹਮਣ ਆਯੂਰਵੇਦ ਕਾਲਜ ਵਿੱਚ ਬੀਐਮਐਸ ਦੀ 100 ਸੀਟਾਂ ਨੂੰ ਵੀ ਮੰਜੂਰੀ ਦਿੱਤੀ ਅਤੇ ਇਸ ਦੀ ਕਲਾਸਾਂ ਵੀ ਸ਼ੁਰੂ ਹੋ ਗਈਆਂ। ਭਗਵਾਨ ਪਰਸ਼ੂਰਾਮ ਦੇ ਨਾਮ 'ਤੇ ਸਰਕਾਰ ਨੇ ਡਾਕ ਟਿਕਟ ਵੀ ਜਾਰੀ ਕੀਤਾ ਹੈ। ਇਸ ਤੋਂ ਇਲਾਵਾ, ਕਰਨਾਲ ਵਿੱਚ ਬ੍ਰਾਹਮਣ ਧਰਮਸ਼ਾਲਾ ਲਈ ਜਮੀਨ ਅਲਾਟ ਕੀਤੀ ਹੈ।

ਉਨ੍ਹਾਂ ਨੇ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅੰਦਰ ਭਗਵਾਨ ਪਰਸ਼ੂਰਾਮ ਜੀ ਦੇ ਹਿੰਮਤ ਤੇ ਸੇਵਾ ਦੇ ਗੁਣਾਂ ਨੂੰ ਪਹਿਚਾਨਣ ਅਤੇ ਉਨ੍ਹਾਂ ਨੂੰ ਜਗਾਉਂਦੇ ਹੋਏ ਵਿਕਸਿਤ ਭਾਰਤ ਅਤੇ ਵਿਕਸਿਤ ਹਰਿਆਣਾ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਦੇਣ।

ਬ੍ਰਾਹਮਣ ਸਮਾਜ ਦਾ ਉਦੇਸ਼ ਹੈ ਨੈਤਿਕਤਾ ਅਤੇ ਉੱਚ ਆਦਰਸ਼ ਸਥਾਪਿਤ ਕਰਨਾ - ਡਾ. ਅਰਵਿੰਦ ਸ਼ਰਮਾ

ਸਹਿਕਾਰਤਾ ਅਤੇ ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਪ੍ਰੋਗਰਾਮ ਵਿੱਚ ਪਹੁੰਚਣ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ, ਮਜਦੂਰਾਂ, ਗਰੀਬਾਂ ਦੇ ਹਿਤੇਸ਼ੀ ਅਤੇ 36 ਬਰਾਦਰੀ ਦੇ ਨੇਤਾ ਹਨ। ਉਨ੍ਹਾਂ ਨੇ ਕਿਹਾ ਕਿ ਬ੍ਰਾਹਮਣ ਸਾਰੇ ਸਮਾਜ ਲਈ ਹੁੰਦੇ ਹਨ, ਇਸ ਲਈ ਅੱਜ ਦੇ ਇਸ ਪ੍ਰੋਗਰਾਮ ਵਿੱਚ ਸਰਵ ਸਮਾਜ ਦੇ ਲੋਕਾਂ ਦੀ ਭਾਗੀਦਾਰੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਬ੍ਰਾਹਮਣ ਦਾ ਮੁੱਖ ਕੰਮ ਸਮਾਜ ਵਿੱਚ ਨੈਤਿਕਤਾ ਦੇ ਪੱਧਰ ਨੂੰ ਉੱਚਾ ਚੁੱਕਣਾ ਅਤੇ ਭਾਰਤ ਦੀ ਰਿਵਾਇਤਾਂ ਵਿੱਚ ਉੱਚੇ ਆਦਰਸ਼ ਨੂੰ ਸਥਾਪਿਤ ਕਰਨਾ ਰਿਹਾ ਹੈ।

ਭਗਵਾਨ ਪਰਸ਼ੂਰਾਮ ਮਹਾਨ ਯੋਧਾ, ਸਨਾਤਨ ਧਰਮ ਅਤੇ ਸਭਿਆਚਾਰ ਦੇ ਰੱਖਿਅਕ ਸਨ - ਮੋਹਨ ਲਾਲ ਕੌਸ਼ਿਕ

ਬੀਜੇਪੀ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਕੌਸ਼ਿਕ ਨੇ ਭਗਵਾਨ ਪਰਸ਼ੂਰਾਮ ਨੂੰ ਨਮਨ ਕਰਦੇ ਹੋਏ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ ਨਾ ਸਿਰਫ ਇੱਕ ਮਹਾਨ ਯੋਧਾ ਸਨ, ਸਗੋ ਉਹ ਸਨਾਤਨ ਧਰਮ ਅਤੇ ਸਭਿਆਚਾਰ ਦੇ ਰੱਖਿਅਕ ਵੀ ਸਨ। ਉਨ੍ਹਾਂ ਨੇ ਅਨਿਆਂ ਅਤੇ ਅਧਰਮ ਦੇ ਖਿਲਾਫ ਆਵਾਜ ਚੁੱਕੀ ਅਤੇ ਸਮਾਜ ਵਿੱਚ ਸਮਾਨਤਾ ਤੇ ਨਿਆਂ ਦੀ ਸਥਾਪਨਾ ਕੀਤੀ। ਉਨ੍ਹਾਂ ਦੀ ਸਿਖਿਆਵਾਂ ਅੱਜ ਵੀ ਪ੍ਰਾਸੰਗਿਕ ਹਨ ਅਤੇ ਨੋਜੁਆਨ ਪੀੜੀ ਲਈ ਪੇ੍ਰਰਣਾਦਾਇਕ ਹਨ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਵਿਵਾਦਿਤ ਜਮੀਨ ਦਾ ਹੱਲ ਕੀਤਾ। ਉਨ੍ਹਾਂ ਨੇ ਕਿਹਾ ਕਿ ਇੱਥੇ ਬਨਣ ਵਾਲੇ ਵਿਦਿਅਕ ਅਦਾਰਾ ਵਿੱਚ 36 ਬਿਰਾਦਰੀ ਦੇ ਬੱਚਿਠਆਂ ਨੂੰ ਸਿਖਿਆ ਦਾ ਲਾਭ ਮਿਲੇਗਾ ਅਤੇ ਇਹ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਵਿਕਸਿਤ ਭਾਰਤ ਦੇ ਸੰਕਲਪ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।

ਇਸ ਮੌਕੇ 'ਤੇ ਕੈਬੀਨੇਟ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ, ਸ੍ਰੀ ਮਹੀਪਾਲ ਢਾਂਡਾ, ਸ੍ਰੀ ਰਣਬੀਰ ਗੰਗਵਾ, ਰਾਜ ਮੰਤਰੀ ਸ੍ਰੀ ਗੌਰਵ ਗੌਤਮ ਸਮੇਤ ਹੋਰ ਮਾਣਯੋਗ ਮਹਿਮਾਨ ਮੌਜੂਦ ਰਹੇ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ