Wednesday, December 17, 2025

Chandigarh

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 30,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

May 31, 2025 12:24 PM
SehajTimes

ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀਆਈਏ ਸਟਾਫ ਜਲੰਧਰ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸਆਈ) ਸੁਖਰਾਜ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਸੈਦਪੁਰ ਕਲਾਂ ਦੇ ਵਸਨੀਕ ਅਤੇ ਰੈਡੀਮੇਡ ਕੱਪੜਿਆਂ ਦੀ ਦੁਕਾਨ ਦੇ ਮਾਲਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ।
ਸ਼ਿਕਾਇਤ ਮੁਤਾਬਕ ਐਸਆਈ ਸੁਖਰਾਜ ਸਿੰਘ ਨੇ ਸ਼ਿਕਾਇਤਕਰਤਾ ਦੇ ਜਵਾਈ ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ 403 ਗ੍ਰਾਮ ਹੈਰੋਇਨ ਦੇ ਸਬੰਧ ਵਿੱਚ ਉਸ ਵੇਲੇ ਗ੍ਰਿਫ਼ਤਾਰ ਕੀਤਾ ਸੀ ਜਦੋਂ ਉਹ 18 ਮਈ, 2025 ਨੂੰ ਜਲੰਧਰ ਤੋਂ ਤਰਪਾਲਾਂ ਖਰੀਦਣ ਲਈ ਆਇਆ ਸੀ, ਜਿਸ ਸਬੰਧੀ ਕੇਸ ਪੁਲਿਸ ਥਾਣਾ ਡਿਵੀਜ਼ਨ ਨੰਬਰ 1 ਵਿਖੇ ਦਰਜ ਹੈ। ਰਿਮਾਂਡ ਦੀ ਮਿਆਦ ਦੌਰਾਨ ਉਕਤ ਐਸਆਈ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਉਸਦੇ ਜਵਾਈ ਦੀ ਗੱਡੀ ਅਤੇ ਦੋ ਮੋਬਾਈਲ ਫੋਨ ਉਸਦੇ ਕਬਜ਼ੇ ਵਿੱਚ ਹਨ ਜੋ ਅਜੇ ਕੇਸ ਪ੍ਰਾਪਰਟੀ ਵਜੋਂ ਸੂਚੀਬੱਧ ਨਹੀਂ ਕੀਤੇ ਗਏ ਅਤੇ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਨੂੰ ਸਬੰਧਤ ਚੀਜ਼ਾਂ ਵਾਪਸ ਕਰਨ ਦਾ ਭਰੋਸਾ ਦਿੱਤਾ। ਜਦੋਂ ਸ਼ਿਕਾਇਤਕਰਤਾ ਗੱਡੀ ਅਤੇ ਮੋਬਾਈਲ ਫੋਨ ਲੈਣ ਲਈ ਪੁਲਿਸ ਥਾਣੇ ਗਿਆ ਤਾਂ ਉਕਤ ਐਸਆਈ ਨੇ ਇਹ ਚੀਜ਼ਾਂ ਵਾਪਸ ਕਰਨ ਲਈ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗੀ। ਗੱਲਬਾਤ ਉਪਰੰਤ ਉਕਤ ਮੁਲਜ਼ਮ 30,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ